ਚੰਡੀਗੜ੍ਹ: ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਨੌਜਵਾਨਾਂ ਲਈ ਅਗਨੀ ਵੀਰ ਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27 ਜੁਲਾਈ,2023 ਤੋਂ ਆਰੰਭ ਕੀਤੀ ਜਾ ਰਹੀ ਹੈ। ਇਹ ਰਜਿਸਟ੍ਰੇਸ਼ਨ 17 ਅਗਸਤ, 2023 ਤੱਕ ਜਾਰੀ ਰਹੇਗੀ ਅਤੇ 13 ਅਕਤੂਬਰ, 2023 ਨੂੰ ਆਨਲਾਈਨ ਪ੍ਰੀਖਿਆ ਲਈ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਸਕੂਲੀ ਵਿਦਿਆਰਥੀਆਂ ਦੀ ਲੜਾਈ 'ਚ ਚੱਲੀਆਂ ਗੋਲ਼ੀਆਂ, ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਮੁਹਿੰਮ ਲਈ 27 ਜੂਨ, 2003 ਤੋਂ 27 ਦਸੰਬਰ 2006 (ਇਹ ਦੋਵੇਂ ਤਾਰੀਖਾਂ ਵੀ ਵਿਚ ਸ਼ਾਮਲ ਹਨ) ਦਰਮਿਆਨ ਜੰਮੇ ਬੱਚੇ ਯੋਗ ਹਨ। ਇਸ ਭਰਤੀ ਮੁਹਿੰਮ ਲਈ ਸਾਇੰਸ ਵਿਸ਼ੇ ਤੋਂ ਇਲਾਵਾ ਹਿਸਾਬ, ਅੰਗਰੇਜ਼ੀ ਅਤੇ ਫਿਜਿਕਸ ਵਿਸ਼ਿਆਂ ਨਾਲ 50 ਫੀਸਦੀ ਨੰਬਰਾਂ ਨਾਲ ਬਾਰ੍ਹਵੀਂ ਪਾਸ ਜਾਂ ਡਿਪਲੋਮਾ ਜਾਂ ਵੋਕੇਸ਼ਨਲ ਕੋਰਸ ਧਾਰਕ ਨੌਜਵਾਨ ਆਪਣੇ-ਆਪ ਨੂੰ ਰਜਿਸਟਰ ਕਰ ਸਕਦਾ ਹੈ। ਇਸ ਭਰਤੀ ਮੁਹਿੰਮ ਸਬੰਧੀ ਜਿਆਦਾ ਜਾਣਕਾਰੀ agnipathvayu.cdac.in ਤੋਂ ਲਈ ਜਾ ਸਕਦੀ ਹੈ।
ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦੀ NRIs ਲਈ ਇਕ ਹੋਰ ਪਹਿਲਕਦਮੀ, CM ਮਾਨ ਨੇ ਆਪ ਸ਼ੁਰੂ ਕਰਵਾਈ ਇਹ ਸਹੂਲਤ
NEXT STORY