ਜਲੰਧਰ (ਧਵਨ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਪੁਲਸ ਨੇ ਸ਼ਰਧਾਲੂਆਂ ਦੀ ਸਹੂਲਤ ਲਈ ਵੀ ਪੁਖ਼ਤਾ ਪ੍ਰਬੰਧ ਕੀਤੇ ਹਨ। ਹਾਲ ਹੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਕਰਕੇ ਪ੍ਰਸ਼ਾਸਨ ਅਤੇ ਪੁਲਸ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਵੱਧ ਤੋਂ ਵੱਧ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਸਨ। ਡੀ. ਜੀ. ਪੀ. ਗੌਰਵ ਯਾਦਵ ਨੇ ਫਤਿਹਗੜ੍ਹ ਸਾਹਿਬ ਪੁਲਸ ਨੂੰ ਆਵਾਜਾਈ ਲਈ ਢੁੱਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਮੱਦੇਨਜ਼ਰ ਸ੍ਰੀ ਫਤਹਿਗੜ੍ਹ ਸਾਹਿਬ ਪੁਲਸ ਵੱਲੋਂ 20 ਥਾਵਾਂ ’ਤੇ ਪਾਰਕਿੰਗ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਬਾਹਰੋਂ ਆਉਣ ਵਾਲੇ ਵਾਹਨਾਂ ਨੂੰ ਇਨ੍ਹਾਂ ਥਾਵਾਂ ’ਤੇ ਪਾਰਕ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ ਆਈ ਸਾਹਮਣੇ
ਪੰਜਾਬ ਪੁਲਸ ਨੇ ਸ਼ਰਧਾਲੂਆਂ ਦੀ ਮਦਦ ਲਈ ਪਹਿਲੀ ਵਾਰ 80 ਸ਼ਟਲ ਬੱਸਾਂ ਵੀ ਚਲਾਈਆਂ ਹਨ। ਇਸ ਨਾਲ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਤਕ ਜਾਣ ’ਚ ਮਦਦ ਮਿਲੇਗੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਵੀ ਵੱਡੇ ਪੱਧਰ ’ਤੇ ਸਿਆਸੀ ਮੀਟਿੰਗਾਂ ਕੀਤੀਆਂ ਜਾਣੀਆਂ ਹਨ। ਪੁਲਸ ਨੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਨ ਕਿਉਂਕਿ ਇਨ੍ਹਾਂ ਮੀਟਿੰਗਾਂ ’ਚ ਪ੍ਰਮੁੱਖ ਸਿਆਸੀ ਆਗੂਆਂ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਮੋਹਾਲੀ ਬਿਲਡਿੰਗ ਹਾਦਸੇ ਦੀ ਰੂਹ ਕੰਬਾਊ ਲਾਈਵ ਵੀਡੀਓ ਆਈ ਸਾਹਮਣੇ, 6 ਸਕਿੰਟਾਂ 'ਚ ਹੋਈ ਢਹਿ-ਢੇਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੋਟਲ ਫਾਇਰਿੰਗ ਮਾਮਲੇ ’ਚ 5 ਨਾਮਜ਼ਦ, 3 ਗ੍ਰਿਫ਼ਤਾਰ
NEXT STORY