ਜਲੰਧਰ/ਅੰਮ੍ਰਿਤਸਰ (ਵੈੱਬ ਡੈਸਕ)- ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਪਿਲਖਨੀ ਵਿਚ ਜਾਣਗੇ, ਜਿੱਥੇ ਉਹ ਸੰਗਤ ਨੂੰ ਦਰਸ਼ਨ ਦੇਣਗੇ। ਜਾਣਕਾਰੀ ਅਨੁਸਾਰ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਨਸੂਰੀ ਤੋਂ ਹੈਲੀਕਾਪਟਰ ਰਾਹੀਂ ਪਿਲਖਨੀ ਦੇ ਸਤਿਸੰਗ ਘਰ ਪੁੱਜਣਗੇ।
ਪਤਾ ਲੱਗਾ ਹੈ ਕਿ ਇਸ ਨੂੰ ਉਨ੍ਹਾਂ ਦਾ ਅਚਨਚੇਤ ਦੌਰਾ ਮੰਨਿਆ ਜਾ ਰਿਹਾ ਹੈ। ਜਿਵੇਂ ਹੀ ਉਨ੍ਹਾਂ ਦੇ ਸ਼ਰਧਾਲੂਆਂ ਨੂੰ ਬਾਬਾ ਗੁਰਿੰਦਰ ਸਿੰਘ ਜੀ ਦੇ ਆਉਣ ਦੀ ਖ਼ਬਰ ਮਿਲੀ ਤਾਂ ਸੰਗਤ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ। ਦੱਸ ਦਈਏ ਕਿ ਬਾਬਾ ਜੀ ਇਥੇ ਸਤਿਸੰਗ ਨਹੀਂ ਕਰਨਗੇ, ਸਗੋਂ ਖੁੱਲ੍ਹੀ ਕਾਰ ਵਿਚ ਸੰਗਤ ਨੂੰ ਦਰਸ਼ਨ ਦੇਣਗੇ।
ਇਹ ਵੀ ਪੜ੍ਹੋ- ਨਹਿਰ 'ਚੋਂ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਵਾਇਰਲ ਵੀਡੀਓ ਨੇ ਖੋਲ੍ਹੇ ਮਾਂ-ਪਿਓ ਦੇ ਰਾਜ਼
ਦੱਸ ਦੇਈਏ ਕਿ ਹਾਲ ਹੀ ਵਿੱਚ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣਿਆ ਹੈ। ਉਨ੍ਹਾਂ ਨੇ ਹਜ਼ੂਰ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਧਿਕਾਰੀ ਨਾਮਜ਼ਦ ਕੀਤਾ ਹੈ, ਜਿਨ੍ਹਾਂ ਨੂੰ ਸਤਿਗੁਰੂ ਵਜੋਂ ਨਾਮਦਾਣ ਦੇਣ ਦਾ ਵੀ ਅਧਿਕਾਰ ਹੋਵੇਗਾ। ਇਸ ਦੌਰਾਨ ਬੀਤੇ ਦਿਨੀਂ ਅਹਿਮ ਖ਼ਬਰ ਸਾਹਮਣੇ ਆਈ ਸੀ ਕਿ ਉਨ੍ਹਾਂ ਦੇ ਵਾਰਿਸ ਨੂੰ ਵੀ. ਆਈ. ਪੀ. ਸੁਰੱਖਿਆ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਚੜ੍ਹਦੀ ਸਵੇਰ ਵੱਡੀ ਵਾਰਦਾਤ, ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸਰਪੰਚੀ ਦੇ ਕਾਗਜ਼ ਭਰਨ ਮੌਕੇ ਜ਼ਬਰਦਸਤ ਝੜਪ, ਚੱਲੀਆਂ ਗੋਲੀਆਂ
NEXT STORY