ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ। ਸੂਬੇ 'ਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ. ਡੀ. ਆਈ. ਡੀ. ਕਾਰਡ ਦੀ ਸਹੂਲਤ ਦੇਣ 'ਚ ਜ਼ਿਲ੍ਹਾ ਬਰਨਾਲਾ ਪਹਿਲੇ ਸਥਾਨ 'ਤੇ ਹੈ। ਇਹ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸਿਹਤ ਵਿਭਾਗ ਦੇ ਸਾਂਝੇ ਯਤਨਾਂ ਨਾਲ ਜ਼ਿਲ੍ਹਾ ਬਰਨਾਲਾ 'ਚ 70 ਫ਼ੀਸਦੀ ਤੋਂ ਵੱਧ ਮਤਲਬ ਕਿ 9766 ਦਿਵਿਆਂਗਜਨ ਦੇ ਯੂ. ਡੀ. ਆਈ. ਡੀ. ਕਾਰਡ ਬਣਾਏ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬੀਓ ਗਰਮੀਆਂ ਦੀ ਕਰ ਲਓ ਤਿਆਰੀ! ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸੇਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂ. ਡੀ. ਆਈ. ਡੀ.) ਜਨਰੇਟ ਕੀਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਯੂ. ਡੀ. ਆਈ. ਡੀ. ਕਾਰਡ ਨਾ ਸਿਰਫ਼ ਦਿਵਿਆਂਗਜਨਾਂ ਲਈ ਇੱਕ ਪਛਾਣ ਪੱਤਰ ਹੈ, ਸਗੋਂ ਇਹ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਜਿਵੇਂ ਪੈਨਸ਼ਨ, ਸਿਖਲਾਈ, ਰੁਜ਼ਗਾਰ ਅਤੇ ਮੈਡੀਕਲ ਸਹਾਇਤਾ ਦਾ ਲਾਭ ਲੈਣ ਲਈ ਵੀ ਜ਼ਰੂਰੀ ਹੈ। ਇਸ ਕਾਰਡ ਰਾਹੀਂ ਦਿਵਿਆਂਗਜਨਾਂ ਨੂੰ ਸਰਕਾਰੀ ਸੇਵਾਵਾਂ ਤੱਕ ਪਹੁੰਚ ਬਣਾਉਣ 'ਚ ਸਹੂਲਤ ਹੁੰਦੀ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ ਤਨਖ਼ਾਹ ਨੂੰ ਲੈ ਕੇ ਵੱਡੀ ਖ਼ਬਰ, ਹੋ ਗਿਆ ਵਾਧਾ, ਪੜ੍ਹੋ ਪੂਰੀ ਡਿਟੇਲ
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸੇਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਪਰਪਿਤ ਸੈੱਲ ਦਿਵਿਆਂਗ ਵਿਅਕਤੀਆਂ ਨੂੰ ਸਕੀਮਾਂ ਦੇ ਲਾਭ ਦੇਣ ਲਈ ਇੱਕ ਸਿੰਗਲ ਵਿੰਡੋ ਪਲੇਟਫਾਰਮ ਹੈ। ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂ. ਡੀ. ਆਈ. ਡੀ. ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਇਕ ਹੋਰ ਕਰੀਬੀ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
NEXT STORY