ਚੰਡੀਗੜ੍ਹ/ ਤਰਨਤਾਰਨ (ਅੰਕੁਰ) : ਪੰਜਾਬ ਸਰਕਾਰ ਵੱਲੋਂ ਯੂ. ਡੀ. ਆਈ. ਡੀ ਕਾਰਡ 'ਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ 'ਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਸਰਟੀਫਿਕੇਟ 100 ਫ਼ੀਸਦੀ ਅੰਗਹੀਣ ਹੋਣ ਦੇ ਬਾਵਜੂਦ ਉਨ੍ਹਾਂ ਦੀ ਦਿਵਿਆਂਗਤਾ ਯੂ. ਡੀ. ਆਈ. ਡੀ ਕਾਰਡ ਵਿੱਚ ਘੱਟ ਦਰਸਾਈ ਗਈ, ਜਿਸ ਕਾਰਨ ਉਨ੍ਹਾਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭ ਨਹੀਂ ਮਿਲ ਰਹੇ।
ਇਹ ਵੀ ਪੜ੍ਹੋ : ਸ਼ਹੀਦੀ ਪੰਦਰਵਾੜੇ 'ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂ. ਡੀ. ਆਈ. ਡੀ.) ਜਨਰੇਟ ਕੀਤੇ ਜਾਂਦੇ ਹਨ। ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਜਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ 'ਚ ਯੂ. ਡੀ. ਆਈ. ਡੀ ਕਾਰਡ 'ਚ ਤਰੁੱਟੀਆਂ ਦੂਰ ਕਰਨ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ। ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਤਰਨਤਾਰਨ ਵਿਖੇ ਹੋਏ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸਲਾਨਾ ਸਮਾਗਮ ਵਿਖੇ ਯੂ. ਡੀ. ਆਈ. ਡੀ ਕਾਰਡ ਵਿੱਚ ਦਰੁੱਸਤੀਆਂ ਕਰਨ ਸਬੰਧੀ ਮੰਗ ਰੱਖੀ ਗਈ ਸੀ, ਜਿਸ ਨੂੰ ਪੂਰਾ ਕਰਦਿਆਂ ਮੰਤਰੀ ਵੱਲੋਂ ਫੌਰੀ ਅਮਲੀ ਜਾਮਾ ਪਹਿਨਾਇਆ ਗਿਆ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਕੜਾਕੇ ਦੀ ਠੰਡ ਦੌਰਾਨ ਵੋਟਾਂ ਪੈਣੀਆਂ ਸ਼ੁਰੂ, ਪੋਲਿੰਗ ਬੂਥਾਂ 'ਤੇ ਪੁੱਜੇ ਲੋਕ (ਵੀਡੀਓ)
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਆਪਣੇ ਜ਼ਿਲ੍ਹੇ ਦੇ ਸਿਵਲ ਸਰਜਨ ਨਾਲ ਤਾਲਮੇਲ ਕਰਕੇ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ ਕੈਂਪ ਆਯੋਜਿਤ ਕਰਨ ਲਈ ਵੀ ਹਦਾਇਤ ਕੀਤੀ ਤਾਂ ਜੋ ਦਿਵਿਆਂਗਜਨ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜਿਹੜੇ ਦਿਵਿਆਂਗਜਨਾਂ ਦੇ ਯੂ. ਡੀ. ਆਈ. ਡੀ. ਅਪਡੇਟ ਨਹੀ ਹੋਏ ਹਨ, ਉਹ ਆਪਣੇ ਦਿਵਿਆਂਗ ਸਰਟੀਫਿਕੇਟ ਸਮੇਤ ਅਧਾਰ ਕਾਰਡ ਲਿਆ ਕੇ ਯੂ. ਡੀ. ਆਈ. ਡੀ. ਕਾਰਡ ਦਰੁੱਸਤ ਕਰਵਾ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਠਿੰਡਾ 'ਦੇ ਮਸ਼ਹੂਰ ਹੋਟਲ ਦੇ ਬਾਹਰ ਚੱਲੀਆਂ ਗੋਲ਼ੀਆਂ, ਜਨਮ ਦਿਨ ਦੀ ਪਾਰਟੀ 'ਚ ਹੋਈ ਵਾਰਦਾਤ
NEXT STORY