ਚੰਡੀਗੜ੍ਹ (ਰਮਨਜੀਤ ਸਿੰਘ) : ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਰਮੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਅਪ੍ਰੈਲ ਮਹੀਨੇ ਦੌਰਾਨ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਰੋਤ ਵਿਭਾਗ ਵਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਲਈ ਜਾਗਰੂਕਤਾ ਅਭਿਆਨ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਜਲ ਸਰੋਤ, ਖੇਤੀਬਾੜੀ, ਸਕੂਲ ਸਿੱਖਿਆ ਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਉਪਰੰਤ ਦਿੱਤੀ। ਜੰਜੂਆ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਜਲ ਸਰੋਤ ਤੇ ਖੇਤੀਬਾੜੀ ਵਿਭਾਗ ਵਲੋਂ ਮਿਲ ਕੇ 15 ਅਪ੍ਰੈਲ ਤੋਂ ਦੱਖਣੀ ਮਾਲਵਾ ਦੀ ਨਰਮਾ ਪੱਟੀ ਦੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਸਿੰਜਾਈ ਲਈ ਨਹਿਰੀ ਪਾਣੀ ਛੱਡਣ ਦੀ ਤਿਆਰੀ ਕਰ ਲਈ ਗਈ ਹੈ।
ਇਹ ਵੀ ਪੜ੍ਹੋ : Jalandhar : ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਮਾਰਿਆ ਛਾਪਾ (ਵੀਡੀਓ)
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਕਿਸਾਨਾਂ ਵਲੋਂ ਮੰਗ ਕੀਤੀ ਗਈ ਸੀ ਕਿ ਜੇਕਰ ਅਪ੍ਰੈਲ ਮਹੀਨੇ ਵਿੱਚ ਨਹਿਰੀ ਪਾਣੀ ਮਿਲ ਜਾਵੇ ਤਾਂ ਨਰਮੇ ਦੀ ਫ਼ਸਲ ਲਈ ਬਹੁਤ ਲਾਹੇਵੰਦ ਹੋਵੇਗਾ। ਸੂਬਾ ਸਰਕਾਰ ਕਿਸਾਨਾਂ ਦੀ ਇਹ ਮੰਗ ਇਸ ਸਾਲ ਪੂਰੀ ਕਰਨ ਜਾ ਰਹੀ ਹੈ। ਇਸ ਸਬੰਧੀ ਖੇਤੀਬਾੜੀ ਤੇ ਜਲ ਸਰੋਤ ਵਿਭਾਗ ਵਧੇਰੇ ਤਾਲਮੇਲ ਲਈ ਨਿਰੰਤਰ ਮੀਟਿੰਗਾਂ ਕਰਨਗੇ, ਜੇਕਰ ਕਿਸੇ ਕਿਸਾਨ ਕੋਈ ਦਿੱਕਤ ਆਵੇ ਤਾਂ ਉਹ ਟੋਲ ਫ੍ਰੀ ਨੰਬਰ 1100 ’ਤੇ ਕਾਲ ਕਰ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਇਸ ਜ਼ਿਲ੍ਹੇ ’ਚ 2 ਮਰੀਜ਼ਾਂ ਦੀ ਹੋਈ ਮੌਤ
ਮੁੱਖ ਸਕੱਤਰ ਜੰਜੂਆ ਨੇ ਮੀਟਿੰਗ ਦੌਰਾਨ ਪੁਲਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨਹਿਰੀ ਪਾਣੀ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੌਕਸੀ ਵਧਾਈ ਜਾਵੇ ਅਤੇ ਜਲ ਸਰੋਤ ਵਿਭਾਗ ਨਾਲ ਮਿਲ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੈੱਡਕੁਆਰਟਰ ’ਤੇ ਏ. ਡੀ. ਜੀ. ਪੀ. ਰੈਂਕ ਦੇ ਅਧਿਕਾਰੀ ਨੂੰ ਸਟੇਟ ਨੋਡਲ ਅਫ਼ਸਰ ਅਤੇ ਨਰਮਾ ਪੱਟੀ ਦੇ ਜ਼ਿਲਿਆਂ ਵਿਚ ਐੱਸ.ਪੀ. ਰੈਂਕ ਦੇ ਅਧਿਕਾਰੀ ਨੂੰ ਜ਼ਿਲਾ ਪੱਧਰ ਦਾ ਨੋਡਲ ਅਫ਼ਸਰ ਤਾਇਨਾਤ ਕੀਤਾ ਜਾਵੇਗਾ।
ਪੰਜਾਬ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਇਸ ਜ਼ਿਲ੍ਹੇ ’ਚ 2 ਮਰੀਜ਼ਾਂ ਦੀ ਹੋਈ ਮੌਤ
NEXT STORY