ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਖਾਲਸਾਈ ਜਾਹੋ-ਜਲਾਲ ਅਤੇ ਸ਼ਾਨ ਦੇ ਪ੍ਰਤੀਕ ਸਾਲਾਨਾ 6 ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਮੇਲੇ ਦਾ ਪਹਿਲਾ ਤਿੰਨ ਦਿਨ ਦਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਵਿਖੇ 10 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤਰਿੰਗ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਭਾਈ ਮਲਕੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਕੀਰਤਪੁਰ ਸਾਹਿਬ ਵਿਖੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਮੈਨੇਜਰ ਭਾਈ ਸੰਦੀਪ ਸਿੰਘ ਕਲੋਤਾ ਅਤੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਬਾੜੀਆਂ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮੇਲੇ ਦਾ ਪਹਿਲਾ ਪੜਾਅ 10 ਮਾਰਚ ਤੋਂ ਸ਼ੁਰੂ ਹੋ ਕੇ 12 ਮਾਰਚ ਤੱਕ ਚੱਲੇਗਾ,10 ਮਾਰਚ ਨੂੰ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ, ਜਿਨ੍ਹਾਂ ਦੀ ਸੰਪੂਰਨਤਾ ਦੇ ਭੋਗ 12 ਮਾਰਚ ਨੂੰ ਪਾਏ ਜਾਣਗੇ ਅਤੇ ਇਸ ਤੋਂ ਬਾਅਦ ਮੇਲੇ ਦਾ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ ਵਿਖੇ 13 ਮਾਰਚ ਨੂੰ ਸ਼ੁਰੂ ਹੋ ਜਾਵੇਗਾ, ਜੋਕਿ 15 ਮਾਰਚ ਤੱਕ ਚੱਲੇਗਾ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਇਲਾਕਾ ਕਰ ਦਿੱਤਾ ਸੀਲ, ਲਗਾ 'ਤੇ ਨਾਕੇ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਮੇਲੇ ਦੌਰਾਨ ਬਾਹਰੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਧਾਰਮਿਕ ਜਥੇਬੰਦੀਆਂ ਅਤੇ ਬਾਹਰਲੀ ਸੰਗਤ ਦੇ ਸਹਿਯੋਗ ਨਾਲ ਸ਼੍ਰੋਮਣੀ ਗੁ. ਪ੍ਰ. ਕਮੇਟੀ ਵੱਲੋਂ ਗੁ. ਪਤਾਲਪੁਰੀ ਸਾਹਿਬ, ਗੁ. ਬਾਬਾ ਗੁਰਦਿੱਤਾ ਜੀ, ਗੁ. ਚਰਨ ਕੰਵਲ ਸਾਹਿਬ ਅਤੇ ਗੁ. ਬਿਬਾਣ ਗੜ੍ਹ ਸਾਹਿਬ ਆਦਿ ਵਿਖੇ 12 ਦੇ ਕਰੀਬ ਲੰਗਰ ਲਗਾਏ ਜਾਣਗੇ, ਜਿਸ ਵਿਚ ਚਾਰ ਲੰਗਰ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਲੱਗਣਗੇ, ਜਿਸ ਵਿਚ ਮੁੱਖ ਲੰਗਰ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁੱਚਾ ਸਿੰਘ ਵੱਲੋਂ ਲਗਾਇਆ ਜਾਵੇਗਾ, ਇਸ ਤੋਂ ਇਲਾਵਾ 6 ਲੰਗਰ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਲੱਗਣਗੇ। ਬਾਕੀ ਲੰਗਰ ਹੋਰ ਧਾਰਮਿਕ ਅਸਥਾਨਾਂ ਉੱਪਰ ਲੱਗਣਗੇ। ਉਨ੍ਹਾਂ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਬਾਹਰਲੀ ਸੰਗਤ ਦੇ ਸਹਿਯੋਗ ਦੇ ਨਾਲ ਗਠੜੀ ਘਰਾਂ,ਜੋੜਾ ਘਰਾਂ, ਦੋ ਪਹੀਆ ,ਚਾਰ ਪਹੀਆ ਵਾਹਨ ਖੜ੍ਹੇ ਕਰਨ ਲਈ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਨਵੀਂ ਮੁਸੀਬਤ 'ਚ ਘਿਰੇ ਕਿਸਾਨ
ਉਨ੍ਹਾਂ ਦੱਸਿਆ ਕਿ ਕਰੀਬ 10 ਹਜ਼ਾਰ ਸੰਗਤ ਦੇ ਠਹਿਰਨ ਲਈ ਗੁਰਦੁਆਰਾ ਪਤਾਲਪੁਰੀ ਸਾਹਿਬ ਸਰਾਂ ਦੇ ਨਜ਼ਦੀਕ 4 ਵਾਟਰ ਪਰੂਫ਼ ਟੈਂਟ ਸਿਟੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਗੁ.ਪਤਾਲਪੁਰੀ ਸਾਹਿਬ,ਗੁ. ਬਾਬਾ ਗੁਰਦਿੱਤਾ ਜੀ, ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਗੁਰਦੁਆਰਾ ਚਰਨ ਕੰਵਲ ਸਾਹਿਬ ਆਦਿ ਵਿਖੇ 100 ਦੇ ਕਰੀਬ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁ. ਬਾਬਾ ਗੁਰਦਿੱਤਾ ਜੀ ਵਿਖੇ 10 ਮਾਰਚ ਤੋਂ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਥੇ ਢਾਡੀ, ਕਥਾ ਵਾਚਕ, ਕਵੀਸ਼ਰੀ ਸੰਗਤਾਂ ਨੂੰ ਵਾਰਾਂ, ਕਥਾ ਨਾਲ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਗੁ.ਪਤਾਲਪੁਰੀ ਸਾਹਿਬ , ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਿਹਤ ਸਹੂਲਤਾਂ ਦੇਣ ਲਈ ਡਿਸਪੈਂਸਰੀ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ : CBSE ਦੇ ਇਸ ਵੱਡੇ ਫ਼ੈਸਲੇ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਖੜ੍ਹੀ ਕੀਤੀ ਨਵੀਂ ਮੁਸੀਬਤ
ਉਨ੍ਹਾਂ ਦੱਸਿਆ ਕਿ ਵੱਖ-ਵੱਖ ਗੁਰੂ ਘਰਾਂ ਨੂੰ ਦੀਪਮਾਲਾ ਕਰਨ ਲਈ ਟੈਂਡਰ ਵੀ ਦਿੱਤਾ ਗਿਆ ਹੈ। ਦੱਸਿਆ ਕਿ ਮੇਲੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ 100 ਦੇ ਕਰੀਬ ਵਾਧੂ ਸਟਾਫ ਲਗਾਇਆ ਜਾਵੇਗਾ। ਮੈਨੇਜਰ ਭਾਈ ਸੰਦੀਪ ਸਿੰਘ ਕਲੋਤਾ ਨੇ ਦੱਸਿਆ ਕਿ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸਤਪਾਲ ਸਿੰਘ ਮੁਲਤਾਨੀ ਰਿਚੀ ਟਰੈਵਲ ਜਲੰਧਰ ਵਾਲਿਆਂ ਵੱਲੋਂ ਸੰਗਤ ਦੀ ਸਹੂਲਤ ਲਈ ਨਵੇਂ 50 ਬਾਥਰੂਮ ਬਣਾਏ ਗਏ ਹਨ ਜੋ ਕਿ ਹੋਲਾ ਮਹੱਲਾ ਮੇਲੇ ਦੌਰਾਨ ਸੰਗਤ ਨੂੰ ਸਮਰਪਿਤ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ : 'ਯੁੱਧ ਨਸ਼ਿਆਂ ਵਿਰੁੱਧ': 6ਵੇਂ ਦਿਨ 501 ਥਾਵਾਂ ’ਤੇ ਛਾਪੇਮਾਰੀ, 75 ਨਸ਼ਾ ਸਮੱਗਲਰਾਂ 'ਤੇ ਹੋਈ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਹੱਦੀ ਖੇਤਰ 'ਚ ਫਿਰ ਗੂੰਜੀ ਡਰੋਨ ਦੀ ਆਵਾਜ਼, BSF ਨੇ ਚਲਾਇਆ ਸਰਚ ਅਭਿਆਨ
NEXT STORY