ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-27 ਫਰਵਰੀ ਤੋਂ 1 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਅਤੇ ਦੋ ਮਾਰਚ ਤੋਂ ਚਾਰ ਮਾਰਚ ਤੱਕ ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਕੌਮੀ ਜੋੜ ਮੇਲਾ ਹੋਲਾ ਮਹੱਲਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਅੰਤਿਮ ਪੜਾਅ 'ਤੇ ਪਹੁੰਚ ਚੁੱਕੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਗੁਰੂ ਨਗਰੀ ਵਿਖੇ ਸਥਿਤ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਨੂੰ ਪਿਛਲੇ ਤਕਰੀਬਨ ਤਿੰਨ ਮਹੀਨਿਆਂ ਤੋਂ ਚੱਲ ਰਹੇ ਰੰਗ ਰੋਗਨ ਦਾ ਕੰਮ ਅੰਤਿਮ ਪੜਾਅ 'ਤੇ ਹੈ, ਇਸ ਤੋਂ ਬਾਅਦ ਸਮੂਹ ਗੁਰਦੁਆਰਾ ਸਾਹਿਬਾਨਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਲਈ ਰਿਹਾਇਸ਼, ਜੋੜਾ ਘਰ, ਗਠੜੀ ਘਰ ਅਤੇ ਹੋਰ ਸਮੂਹ ਤਿਆਰੀਆਂ ਸੰਪੂਰਨ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ: Punjab: ਕੁੜੀ ਦਾ ਬੇਰਹਿਮੀ ਨਾਲ ਕਤਲ! ਹੋਟਲ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼, ਜਬਰ-ਜ਼ਿਨਾਹ ਦਾ ਖ਼ਦਸ਼ਾ
ਜੋੜ ਮੇਲੇ ਵਿੱਚ ਗੈਰ ਸਮਾਜੀ ਅਨਸਰਾਂ ਦੇ ਉੱਪਰ ਨਿਗਾ ਰੱਖਣ ਲਈ ਤਖ਼ਤ ਸਾਹਿਬ ਅਤੇ ਹੋਰ ਸਮੂਹ ਗੁਰਦੁਆਰਾ ਸਾਹਿਬਾਨਾਂ ਦੇ ਆਸਪਾਸ ਵੱਡੀ ਗਿਣਤੀ ਵਿੱਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦਾ ਕੰਮ ਵੀ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਅਨੰਦਪੁਰ ਸਾਹਿਬ ਦੇ 20 ਕਿਲੋਮੀਟਰ ਦੇ ਘੇਰੇ ਵਿੱਚ ਜੇਕਰ ਕਿਸੇ ਸ਼ਰਧਾਲੂ ਦਾ ਐਕਸੀਡੈਂਟ ਹੋ ਜਾਂਦਾ ਹੈ ਤਾਂ ਉਸ ਦਾ ਬੀਮਾ ਕਰਨ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ 26 ਫਰਵਰੀ ਦਿਨ ਵੀਰਵਾਰ ਨੂੰ ਗੁਰਦੁਆਰਾ ਕਿਲਾ ਅਨੰਦਗੜ੍ਹ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਣਗੇ ਉਪਰੰਤ ਪੁਰਾਣੀ ਰਵਾਇਤ ਮੁਤਾਬਕ ਰਾਤ ਦੇ 12 ਵਜੇ ਨਗਾਰੇ ਦੀ ਚੋਟ ਉੱਪਰ ਜਾਹੋ-ਜਲਾਲ ਦੇ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ-ਮਹੱਲਾ ਦੀ ਆਰੰਭਤਾ ਹੋਵੇਗੀ ਅਤੇ ਹੋਲਾ-ਮਹੱਲਾ ਨੂੰ ਸ਼ਰਧਾ ਪੂਰਵਕ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਅਤੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ: ਗੁਰੂਘਰਾਂ 'ਚ ਅਚਾਨਕ ਹੋ ਗਈ ਅਨਾਊਂਸਮੈਂਟ! ਧਿਆਨ ਦੇਣ ਪੰਜਾਬੀ, ਅਗਲੇ 10 ਦਿਨਾਂ ਤੱਕ...
ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਦੇ ਗੁਰੂ ਨਗਰੀ ਪਹੁੰਚਣ ਦੀ ਸੰਭਾਵਨਾ: ਚਾਵਲਾ
ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਾਰ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਪ੍ਰਬਲ ਸੰਭਾਵਨਾ ਹੈ। ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਾਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਹੋਲੇ-ਮਹੱਲੇ ਦੇ ਤਿੰਨ ਦਿਨ ਲਗਾਤਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਦੀਵਾਨ ਸੱਜਣਗੇ ਅਤੇ ਤਿੰਨੇ ਦਿਨ ਲਗਾਤਾਰ ਤਖ਼ਤ ਸਾਹਿਬ ਦੀ ਉੱਪਰਲੀ ਮੰਜ਼ਿਲ ਉੱਪਰ ਅੰਮ੍ਰਿਤ ਦਾ ਬਾਟਾ ਤਿਆਰ ਹੋਵੇਗਾ।
ਉਨ੍ਹਾਂ ਹੋਲਾ-ਮਹੱਲਾ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਵਾਲੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਜੋੜ ਮੇਲਿਆਂ ਨੂੰ ਮਨਾਉਣ ਦਾ ਤਾਂ ਹੀ ਫਾਇਦਾ ਹੈ ਜੇਕਰ ਅਸੀਂ ਗੁਰੂ ਸਾਹਿਬ ਦੇ ਪਾਏ ਪੂਰਨਿਆਂ ਉੱਪਰ ਚੱਲੀਏ ਅਤੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੀਏ। ਉਨ੍ਹਾਂ ਅੱਗੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੋਲਾ-ਮਹੱਲਾ ਦੇ ਅਖੀਰਲੇ ਦਿਨ ਦੁਪਹਿਰ 12 ਵਜੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਸਤਿਕਾਰਯੋਗ ਪੰਜ ਪਿਆਰੇ ਸਾਹਿਬਾਨ ਜੀ ਦੀ ਯੋਗ ਅਗਵਾਈ ਹੇਠ-ਮਹੱਲਾ ਕੱਢਿਆ ਜਾਵੇਗਾ। ਹੋਲਾ ਮਹੱਲਾ ਮੌਕੇ ਪਿਛਲੇ ਕੁਝ ਸਾਲਾਂ ਤੋਂ ਗੁਲਾਲ ਦੀ ਵੱਧਦੀ ਜਾ ਰਹੀ ਵਰਤੋਂ ਉੱਪਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਾਈ ਚਾਵਲਾ ਨੇ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਹੋਰ ਕਿਸੇ ਨੂੰ ਵੀ ਗੁਲਾਲ ਸੁੱਟਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ ਅਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਪਾਬੰਦੀਆਂ ਲਗਾਉਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ! ਹੁਣ ਪਰਿਵਾਰ ਨੂੰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ : ਸ਼ਮਸ਼ਾਨਘਾਟ 'ਚ ਹੈਰਾਨ ਕਰਨ ਵਾਲੀ ਘਟਨਾ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ
NEXT STORY