ਚੰਡੀਗੜ੍ਹ : ਪੰਜਾਬ ਭਰ 'ਚ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਵਪਾਰਕ ਇਕਾਈਆਂ 'ਚ ਛੁੱਟੀ ਰਹੇਗੀ। ਦਰਅਸਲ 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਯੰਤੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵਲੋਂ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਭਰ ਦੇ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਲੋਕਾਂ ਲਈ ਬੇਹੱਦ ਅਹਿਮ ਖ਼ਬਰ, ਚੰਡੀਗੜ੍ਹ ਪੀ. ਜੀ. ਆਈ. ਤੇ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
ਇਥੇ ਇਹ ਵੀ ਧਿਆਨ ਦੇਣ ਯੋਗ ਹੈ ਕਿ 10 ਮਈ 2024 ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ ਜਦਕਿ ਅਗਲੇ ਦਿਨ ਮਹੀਨੇ ਦਾ ਦੂਜਾ ਸ਼ਨੀਵਾਰ ਹੈ। ਜਿਸ ਦੇ ਚੱਲਦੇ ਕਈ ਪ੍ਰਾਈਵੇਟ ਸਕੂਲ ਅਤੇ ਕਈ ਅਦਾਰੇ ਵੀ ਬੰਦ ਰਹਿੰਦੇ ਹਨ। ਇਸ ਤੋਂ ਅੱਗੇ ਐਤਵਾਰ ਹੈ ਮਤਲਬ ਤਿੰਨ ਦਿਨ ਛੁੱਟੀਆਂ ਦੇ ਚੱਲਦੇ ਘੁੰਮਣ ਦੀ ਯੋਜਨਾ ਬਣਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ : ਬਾਊਂਸਰ ਮੀਤ ਦੇ ਕਤਲ ਕਾਂਡ 'ਚ ਨਵਾਂ ਮੋੜ, ਦਵਿੰਦਰ ਬੰਬੀਹਾ ਗੈਂਗ ਨੇ ਪਾਈ ਪੋਸਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਵਿਅਕਤੀ ਨੂੰ ਮਿਲੀ ਜ਼ਮਾਨਤ
NEXT STORY