ਲੁਧਿਆਣਾ : ਪੰਜਾਬ 'ਚ ਭਿਆਨਕ ਗਰਮੀ ਦੀ ਮਾਰ ਝੱਲ ਰਹੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਦਰਅਸਲ ਮੌਸਮ ਵਿਭਾਗ ਨੇ ਸੂਬੇ ਦੇ ਕੁੱਝ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ 'ਚ ਜਿੱਥੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ, ਉੱਥੇ ਹੀ ਕਈ ਜ਼ਿਲ੍ਹਿਆਂ 'ਚ 'ਲੂ' ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵਾਪਰੇ ਰੇਲ ਹਾਦਸੇ ਨੂੰ ਲੈ ਕੇ CM ਮਾਨ ਦਾ ਟਵੀਟ, ਪ੍ਰਸ਼ਾਸਨ ਨੂੰ ਜਾਰੀ ਕੀਤੇ ਹੁਕਮ
ਵਿਭਾਗ ਦੇ ਮੁਤਾਬਕ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਲੁਧਿਆਣਾ 'ਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਫਾਜ਼ਿਲਕਾ, ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ 'ਚ ਹੀਟ ਵੇਵ ਦੇ ਨਾਲ-ਨਾਲ ਮੀਂਹ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੌਸਮ ਨੂੰ ਲੈ ਕੇ ਫਿਰ ਜਾਰੀ ਹੋਇਆ Alert, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ ਦੇ 10 ਜ਼ਿਲ੍ਹਿਆਂ 'ਚ 3-4 ਜੂਨ ਨੂੰ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਜੂਨ ਦੇ ਅਖ਼ੀਰ ਤੱਕ ਪੰਜਾਬ 'ਚ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਮਾਨਸੂਨ 25 ਤੋਂ 30 ਜੂਨ ਦਰਮਿਆਨ ਪੰਜਾਬ 'ਚ ਦਾਖ਼ਲ ਹੋਵੇਗਾ। ਇਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵਾਪਰੇ ਰੇਲ ਹਾਦਸੇ ਨੂੰ ਲੈ ਕੇ CM ਮਾਨ ਦਾ ਟਵੀਟ, ਪ੍ਰਸ਼ਾਸਨ ਨੂੰ ਜਾਰੀ ਕੀਤੇ ਹੁਕਮ
NEXT STORY