ਦੀਨਾਨਗਰ (ਕਪੂਰ)- ਦੀਨਾਨਗਰ ਖੇਤਰ ਦੇ ਲੋਕਾਂ ਦੀ ਮੰਗ ਨੂੰ ਧਿਆਨ ’ਚ ਰੱਖਦੇ ਹੋਏ ਪਿਛਲੇ ਕੁਝ ਦਿਨਾਂ ਦੇ ਟਰਾਇਲ ਮਗਰੋਂ ਪੰਜਾਬ ਸਰਕਾਰ ਵੱਲੋਂ ਦੀਨਾਨਗਰ ਤੋਂ ਹਰਿਦੁਆਰ ਲਈ ਪੱਕੇ ਤੌਰ ’ਤੇ ਸਿੱਧੀ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਰੋਡਵੇਜ਼ ਪਠਾਨਕੋਟ ਦੇ ਜਨਰਲ ਮੈਨੇਜਰ ਨਵਦੀਪ ਸਿੰਘ ਸੰਧੂ ਦੀ ਨਿਗਰਾਨੀ ਹੇਠ ਸ਼ੁਰੂ ਹੋਈ ਬੱਸ ਨੂੰ ਦੀਨਾਨਗਰ ਬੱਸ ਸਟੈਂਡ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਹਰੀ ਝੰਡੀ ਵਿਖਾ ਕੇ ਹਰਿਦੁਆਰ ਲਈ ਰਵਾਨਾ ਕੀਤਾ। ਇਸ ਮੌਕੇ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਸਿਸਟੈਂਟ ਟ੍ਰੈਫਿਕ ਕੰਟਰੋਲ ਸਰਬਜੀਤ ਸਿੰਘ, ਐਸਐਸ ਪਠਾਨਕੋਟ ਮੁਨੀਸ਼ ਕੁਮਾਰ ਅਤੇ ਡਿਊਟੀ ਇੰਚਾਰਜ ਗਗਨਦੀਪ ਸਿੰਘ ਬਾਜਵਾ ਵੀ ਉਚੇਚੇ ਤੌਰ ਤੇ ਮੌਜੂਦ ਰਹੇ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਇਸ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਦੀਨਾਨਗਰ ਦੇ ਲੋਕਾਂ ਦੀ ਇਹ ਪੁਰਾਣੀ ਮੰਗ ਸੀ, ਜਿਸਨੂੰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ। ਉਹਨਾਂ ਨੇ ਦੀਨਾਨਗਰ ਤੋਂ ਹਰਿਦੁਆਰ ਲਈ ਸਿੱਧੀ ਬੱਸ ਸੇਵਾ ਸ਼ੁਰੂ ਕਰਨ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਬੱਸ ਸੇਵਾ ਦੇ ਸ਼ੁਰੂ ਹੋਣ ਨਾਲ ਦੀਨਾਨਗਰ ਦੇ ਆਲੇ ਦੁਆਲੇ ਦੇ 250 ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ ਲਾਭ ਮਿਲੇਗਾ।
ਇਹ ਵੀ ਪੜ੍ਹੋ- ਪੰਜਾਬ 'ਚ Private ਸਕੂਲਾਂ 'ਤੇ ਹੋ ਸਕਦੈ ਵੱਡਾ ਐਕਸ਼ਨ, ਸਖ਼ਤ ਕਦਮ ਚੁੱਕੇਗੀ ਸਰਕਾਰ!
ਉਹਨਾਂ ਕਿਹਾ ਕਿ ਇਹ ਬੱਸ ਰੋਜ਼ਾਨਾਂ ਸ਼ਾਮ 4 ਵਜੇ ਦੀਨਾਨਗਰ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 4 ਵਜੇ ਹਰਿਦੁਆਰ ਪੁੱਜੇਗੀ। ਜਿੱਥੋਂ ਫਿਰ ਸ਼ਾਮ 4 ਵਜੇ ਚੱਲ ਕੇ ਅਗਲੇ ਦਿਨ ਸਵੇਰੇ 4 ਵਜੇ ਦੀਨਾਨਗਰ ਪਹੁੰਚੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਰਦੇਵ ਸਿੰਘ, ਸਰਪੰਚ ਗੁਰਨਾਮ ਸਿੰਘ ਤਲਵੰਡੀ, ਗੁਰਮੁੱਖ ਸਿੰਘ ਮਿੰਟਾ, ਯੂਥ ਆਗੂ ਨੋਬਲ ਸਿੰਘ ਤਲੰਵਡੀ, ਕਾਮਰੇਡ ਸੁਭਾਸ਼ ਕੈਰੇ, ਰਜਿੰਦਰ ਮਗਰਾਲਾ ਅਤੇ ਧਰਮਪਾਲ ਮੋਨੂੰ ਦੇ ਇਲਾਵਾ ਵੱਡੀ ਗਿਣਤੀ ’ਚ ਆਪ ਦੇ ਅਹੁਦੇਦਾਰ ਤੇ ਵਰਕਰ ਮੌਜੂਦ ਸਨ।
ਇਹ ਵੀ ਪੜ੍ਹੋ- ਪਿੰਡ ਮੂਸੇ 'ਚ ਵੱਡੀ ਵਾਰਦਾਤ, ਥਾਣੇਦਾਰ ਦੇ ਘਰ ਅੱਗੇ ਚਲਾਈਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ 'ਚ ਗੈਂਗਸਟਰ ਹੈਪੀ ਪਾਸੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ DGP ਦਾ ਵੱਡਾ ਬਿਆਨ
NEXT STORY