ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਸੁਖਪਾਲ) : ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ. ਰੂਹੀ ਦੁੱਗ ਆਈ. ਏ. ਐੱਸ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਹੈ ਜੇਕਰ ਕਿਸੇ ਅਸਲਾ ਲਾਇਸੈਂਸ ਧਾਰਕ ਨੇ ਪਰਾਲੀ ਸਾੜੀ ਤਾਂ ਅਜਿਹੇ ਲਾਇਸੈਂਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਤੇ ਮੁੜ ਤੋਂ ਰੀਨਿਊ ਨਹੀਂ ਕੀਤਾ ਜਾਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਆਖਿਆ ਕਿ ਪਰਾਲੀ ਸਾੜਨ ਨਾਲ ਨਾ ਸਿਰਫ ਵਾਤਾਵਰਣ ਪ੍ਰਦੁਸ਼ਿਤ ਹੁੰਦਾ ਹੈ ਸਗੋਂ ਇਸ ਨਾਲ ਕਿਸਾਨ ਦੀ ਜ਼ਮੀਨ ਦੇ ਉਪਜਾਊ ਤੱਤ ਨਸ਼ਟ ਹੋਣ ਨਾਲ ਜ਼ਮੀਨ ਵੀ ਹੌਲੀ-ਹੌਲੀ ਬੰਜਰ ਹੁੰਦੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਵੱਡੀ ਕਾਰਵਾਈ ਐੱਸ. ਪੀ. ਸਮੇਤ ਦੋ ਪੁਲਸ ਅਧਿਕਾਰੀ ਗ੍ਰਿਫ਼ਤਾਰ
ਇਸ ਲਈ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਪਰਾਲੀ ਨੂੰ ਖੇਤ ਵਿਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ ਦੀ ਵਿਧੀ ਨੂੰ ਅਪਨਾਉਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦਾ ਸਭ ਤੋਂ ਵੱਧ ਨੁਕਸਾਨ ਸਾਡੇ ਕਿਸਾਨਾਂ ਨੂੰ ਹੀ ਹੁੰਦਾ ਹੈ ਕਿਉਂਕਿ ਇਕ ਪਾਸੇ ਇਸ ਨਾਲ ਜ਼ਮੀਨ ਦੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ, ਦੂਜੇ ਪਾਸੇ ਇਸ ਦਾ ਧੂੰਆਂ ਸਭ ਤੋਂ ਪਹਿਲਾਂ ਸਾਡੇ ਕਿਸਾਨਾਂ ਦੀ ਸਿਹਤ ਲਈ ਹੀ ਸਿਹਤ ਸਮੱਸਿਆਵਾਂ ਪੈਦਾ ਕਰਨ ਦਾ ਕਾਰਨ ਬਣਦਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ’ਚ ਤਾਇਨਾਤ ਕਾਂਸਟੇਬਲ ਹਰਮਨਦੀਪ ਗ੍ਰਿਫ਼ਤਾਰ, ਕਾਰਣ ਜਾਣ ਹੋਵੋਗੇ ਹੈਰਾਨ
ਇਸ ਲਈ ਇਸ ਪ੍ਰਥਾ ਨੂੰ ਨਿਰਉਤਸ਼ਾਹਿਤ ਕਰਨ ਲਈ ਪ੍ਰਸ਼ਾਸਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਅਸਲਾ ਲਾਇਸੈਂਸ ਧਾਰਕ ਨੇ ਜੇਕਰ ਪਰਾਲੀ ਨੂੰ ਅੱਗ ਲਾਈ ਤਾਂ ਉਸ ਦੇ ਲਾਇਸੈਂਸ ਨੂੰ ਹੀ ਰੱਦ ਕਰ ਦਿੱਤਾ ਜਾਵੇਗਾ ਜਦਕਿ ਹੋਰ ਲਾਗੂ ਕਾਨੂੰਨਾਂ ਅਨੁਸਾਰ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਮੁਕਤਸਰ ਸਾਹਿਬ ਦੀ ਰਮਨਦੀਪ ਕੌਰ ਨੇ ਗੱਡੇ ਝੰਡੇ, ਨਾਇਬ ਤਹਿਸੀਲਦਾਰ ਪ੍ਰੀਖਿਆ ’ਚ ਹਾਸਲ ਕੀਤਾ ਪਹਿਲਾ ਸਥਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਇਕ ਸਿੰਘਮ ਬਣੇ ਥਾਣਾ ਇੰਚਾਰਜ ਦਾ ਸਰਕਾਰੀ ਪਿਸਟਲ ਲੈ ਉੱਡੇ ਲੁਟੇਰੇ, ਪਈਆਂ ਭਾਜੜਾਂ
NEXT STORY