ਜਲੰਧਰ (ਧਵਨ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਆਉਣ ਵਾਲੇ ਦਿਨਾਂ ’ਚ ਬੇਰੁਜ਼ਗਾਰ ਨੌਜਵਾਨਾਂ ਨੂੰ ਮਿੰਨੀ ਬੱਸਾਂ ਦੇ ਰੂਟ ਮੁਹੱਈਆ ਕਰਵਾਏਗੀ। ਉਨ੍ਹਾਂ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਹੁਣ ਜਲਦੀ ਹੀ ਸਰਕਾਰ ਵੱਲੋਂ 7-8 ਪਿੰਡਾਂ ਦਾ ਰੂਟ ਬਣਾ ਕੇ ਮਿੰਨੀ ਬੱਸਾਂ ਚਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵਿਆਜ ਮੁਕਤ ਫਾਈਨਾਂਸ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਲਈ ਜਲਦੀ ਤੋਂ ਜਲਦੀ ਹੋਰ ਸਰਕਾਰੀ ਨੌਕਰੀਆਂ ਪੈਦਾ ਕਰਨ ਲਈ ਯਤਨਸ਼ੀਲ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਹਰ ਹਫ਼ਤੇ ਯੋਗਤਾ ਦੇ ਆਧਾਰ ’ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੇ ਹਨ।
ਇਹ ਵੀ ਪੜ੍ਹੋ: ਨਹੀਂ ਮਿਲ ਰਿਹਾ 'ਅਸ਼ੀਰਵਾਦ' ਸਕੀਮ ਦਾ ਲਾਭ, 11 ਮਹੀਨਿਆਂ ਤੋਂ ਇੰਤਜ਼ਾਰ 'ਚ ਬੈਠੀਆਂ ਨੇ ਕੁੜੀਆਂ
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਉਹ ਹਰ ਰੋਜ਼ ਸਰਕਾਰੀ ਦਫ਼ਤਰ ਵਿਚ ਸਮੇਂ ਸਿਰ ਹਾਜ਼ਰ ਰਹਿੰਦੇ ਹਨ ਅਤੇ ਲੋਕਾਂ ਨੂੰ ਮਿਲਦੇ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਫਾਈਲਾਂ ਨੂੰ ਨਾਲੋ-ਨਾਲ ਕਲੀਅਰ ਕਰਦੇ ਹਨ ਅਤੇ ਕੋਈ ਵੀ ਫਾਈਲ ਪੈਂਡਿੰਗ ਨਹੀਂ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ’ਚ ਵਿਸ਼ਵਾਸ ਰੱਖਦੀ ਹੈ ਕਿਉਂਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਜੰਗ ਤੋਂ ਬਾਅਦ ਹੋਂਦ ਵਿਚ ਆਈ ਹੈ।
ਇਹ ਵੀ ਪੜ੍ਹੋ: ਫਿਰ ਗਰਮਾਇਆ 'ਕੁੱਲ੍ਹੜ ਪਿੱਜ਼ਾ' ਕੱਪਲ ਦਾ ਮਾਮਲਾ, ਮਹਿਲਾ ਨੇ DC ਦਫ਼ਤਰ ਦੇ ਬਾਹਰ ਦਿੱਤਾ ਧਰਨਾ
ਉਨ੍ਹਾਂ ਕਿਹਾ ਕਿ ਹੁਣ ਸ਼ਹਿਰਾਂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਸ਼ੁਰੂ ਹੋਣ ਜਾ ਰਹੇ ਹਨ ਕਿਉਂਕਿ ਬਰਸਾਤ ਦਾ ਮੌਸਮ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਸ਼ਹਿਰਾਂ ਵਿਚ ਸੜਕਾਂ ਬਣਾਉਣ ਦੇ ਕੰਮ ਵਿਚ ਦੇਰੀ ਹੋਈ ਹੈ। ਹੁਣ ਸੜਕਾਂ ਵੀ ਬਣਾਈਆਂ ਜਾਣਗੀਆਂ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਖੁਦ ਅਧਿਕਾਰੀਆਂ ਨੂੰ ਸ਼ਹਿਰਾਂ ’ਚ ਵਿਕਾਸ ਕਾਰਜਾਂ ਅਤੇ ਚੱਲ ਰਹੇ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।
ਇਹ ਵੀ ਪੜ੍ਹੋ: 5 ਸਾਲ ਦੇ ਪੁੱਤ ਦਾ ਸਿਰ ਵੱਢ ਕੇ ਖਾ ਗਈ ਮਾਂ, ਲਾਸ਼ ਦੇ ਕੀਤੇ ਕਈ ਟੁਕੜੇ, ਵਜ੍ਹਾ ਜਾਣ ਹੋਵੋਗੇ ਹੈਰਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਤੁਹਾਨੂੰ ਵੀ ਆਵੇ Credit Card ਲਈ ਫ਼ੋਨ ਤਾਂ ਹੋ ਜਾਓ ਸਾਵਧਾਨ! ਮਹਿਲਾ ਡਾਕਟਰ ਨੂੰ ਇੰਝ ਚੂਨਾ ਲਾ ਗਏ ਠੱਗ
NEXT STORY