ਜਲੰਧਰ/ਉਤਰਾਖੰਡ : ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਜੇ ਕੋਈ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨਾ ਚਾਹੁੰਦਾ ਹੈ ਤਾਂ ਉਹ 10 ਅਕਤੂਬਰ ਤੋਂ ਪਹਿਲਾਂ ਕਰ ਸਕਦਾ ਹੈ। ਯਾਤਰਾ 10 ਅਕਤੂਬਰ ਨੂੰ ਸਮਾਪਤ ਹੋ ਰਹੀ ਅਤੇ ਇਸ ਮਗਰੋਂ ਗੁਰਦੁਆਰੇ ਦੇ ਕਿਵਾੜ ਸੰਗਤ ਲਈ ਬੰਦ ਕਰ ਦਿੱਤੇ ਜਾਣਗੇ। ਯਾਤਰਾ ਮਈ ਵਿਚ ਆਰੰਭ ਹੋਈ ਸੀ ਅਤੇ ਹੁਣ ਤੱਕ ਚਾਰ ਮਹੀਨੇ ਵਿਚ ਲਗਪਗ ਦੋ ਲੱਖ ਸ਼ਰਧਾਲੂ ਇੱਥੇ ਨਤਮਸਤਕ ਹੋ ਚੁੱਕੇ ਹਨ। ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਵੇਲੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਲਈ ਢੁਕਵਾਂ ਸਮਾਂ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੀ ਸਮਾਪਤੀ ਲਈ 8 ਅਕਤੂਬਰ ਨੂੰ ਅਖੰਡ ਪਾਠ ਆਰੰਭ ਹੋਣਗੇ ਅਤੇ 10 ਅਕਤੂਬਰ ਨੂੰ ਭੋਗ ਉਪਰੰਤ ਯਾਤਰਾ ਦੀ ਸਮਾਪਤੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇਣ ਜਾ ਰਹੀ ਨੌਕਰੀ, ਇੰਝ ਕਰੋ ਆਸਾਨੀ ਨਾਲ ਅਪਲਾਈ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਪੂਰਨ ਗੁਰ ਮਰਿਆਦਾ ਅਨੁਸਾਰ ਸੁੱਖ ਆਸਣ ਵਾਲੇ ਅਸਥਾਨ ’ਤੇ ਲਿਜਾਏ ਜਾਣਗੇ ਅਤੇ ਗੁਰਦੁਆਰੇ ਦੇ ਕਿਵਾੜ ਸੰਗਤ ਲਈ ਬੰਦ ਹੋ ਜਾਣਗੇ। ਪ੍ਰਬੰਧਕਾਂ ਨੂੰ ਉਮੀਦ ਹੈ ਕਿ ਅਗਲੇ ਤਿੰਨ ਹਫਤਿਆਂ ਦੌਰਾਨ 30 ਤੋਂ 35 ਹਜ਼ਾਰ ਸ਼ਰਧਾਲੂ ਇੱਥੇ ਪੁੱਜਣਗੇ ਅਤੇ ਇਸ ਵਰ੍ਹੇ ਸ਼ਰਧਾਲੂਆਂ ਦੀ ਕੁੱਲ ਆਮਦ ਵੱਧ ਕੇ ਸਵਾ ਦੋ ਲੱਖ ਤੱਕ ਹੋ ਜਾਵੇਗੀ। 2023 ਵਿਚ ਵੀ ਲਗਪਗ ਸਵਾ ਦੋ ਲੱਖ ਸ਼ਰਧਾਲੂ ਇੱਥੇ ਨਤਮਸਤਕ ਹੋਏ ਸਨ।
ਇਹ ਵੀ ਪੜ੍ਹੋ : ਫਗਵਾੜਾ 'ਚ ਤਣਾਅਪੂਰਨ ਹੋਇਆ ਮਾਹੌਲ, ਵੱਡੀ ਗਿਣਤੀ 'ਚ ਪਹੁੰਚੀ ਪੁਲਸ ਫੋਰਸ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਦਰ ਮੱਥਾ ਟੇਕਣ ਗਈ ਔਰਤ ਨਾਲ ਪੁਜਾਰੀ ਦਾ ਸ਼ਰਮਨਾਕ ਕਾਰਾ! ਹੈਰਾਨ ਕਰੇਗਾ ਪੂਰਾ ਮਾਮਲਾ
NEXT STORY