ਲੁਧਿਆਣਾ (ਵੈੱਬ ਡੈਸਕ, ਅਸ਼ੋਕ) : ਜੇਕਰ ਤੁਸੀਂ ਵੀ ਅੱਜ ਲਾਡੋਵਾਲ ਟੋਲ ਪਲਾਜ਼ਾ ਵੱਲ ਜਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਖ਼ਾਸ ਹੈ। ਦਰਅਸਲ ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮਾਂ ਵੱਲੋਂ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਨੰਬਰ-1 ਦੁਪਹਿਰ 12 ਵਜੇ ਤੋਂ ਜਾਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕਾਂਗਰਸੀ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ, ਘਰ 'ਤੇ ਚਲਾਈਆਂ ਗੋਲੀਆਂ, ਵਿਹੜੇ 'ਚ ਸੁੱਟੀ ਧਮਕੀ ਭਰੀ ਚਿੱਠੀ
ਇਸ ਕਾਰਨ ਇਧਰ ਆਉਣ-ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕਰੀਬ 18 ਵਾਰ ਲਿਖ਼ਤੀ ਤੌਰ 'ਤੇ ਸਰਕਾਰ ਨੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਪਰ ਇਸ ਦੇ ਬਾਵਜੂਦ ਵੀ ਕੋਈ ਹੱਲ ਨਹੀਂ ਹੋਇਆ।
ਇਹ ਵੀ ਪੜ੍ਹੋ : CTU ਬੱਸਾਂ 'ਚ ਸਫ਼ਰ ਕਰਦੇ ਹੋ ਤਾਂ ਤੁਹਾਡੇ ਮਤਲਬ ਦੀ ਹੈ ਇਹ ਖ਼ਬਰ
ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸਰਕਾਰੀ ਵਿਭਾਗਾਂ ਨੂੰ ਆਊਟਸੋਰਸ ਅਤੇ ਇਨਲਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਸਬੰਧਿਤ ਵਿਭਾਗਾਂ 'ਚ ਮਰਜ਼ ਕਰਕੇ ਪੱਕਾ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਗਾਨੇ ਮੁਲਕਾਂ ’ਚ ਪੰਜਾਬੀਆਂ ਦੀਆਂ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ, ਕਈ ਮਾਵਾਂ ਦੀਆਂ ਕੁੱਖਾਂ ਹੋਈਆਂ ਸੁੰਨੀਆਂ
NEXT STORY