ਜਲੰਧਰ (ਪੁਨੀਤ)–ਮਹੀਨੇ ਦੇ 13 ਦਿਨ ਬੀਤ ਜਾਣ ਦੇ ਬਾਵਜੂਦ ਤਨਖ਼ਾਹ ਨਾ ਮਿਲਣ ਤੋਂ ਭੜਕੇ ਪਨਬੱਸ ਠੇਕਾ ਯੂਨੀਅਨ ਦੇ ਕਰਮਚਾਰੀਆਂ ਨੇ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਹੈ। ਬੁਲਾਰਿਆਂ ਨੇ ਕਿਹਾ ਕਿ ਔਰਤਾਂ ਨੂੰ ਫ੍ਰੀ ਬੱਸ ਦੀ ਸਹੂਲਤ ਮੁਹੱਈਆ ਕਰਵਾਉਣ ਬਦਲੇ ਸਰਕਾਰ ਵੱਲੋਂ ਵਿਭਾਗ ਨੂੰ ਬਣਦੀ ਰਕਮ ਜਾਰੀ ਕੀਤੀ ਜਾਂਦੀ ਹੈ ਪਰ ਮੌਜੂਦਾ ਸਮੇਂ 700-800 ਕਰੋੜ ਰੁਪਏ ਬਕਾਇਆ ਖੜ੍ਹਾ ਹੋ ਚੁੱਕਾ ਹੈ, ਜਿਸ ਦੇ ਲਈ ਸਰਕਾਰ ਵੱਲੋਂ ਫੰਡ ਜਾਰੀ ਨਹੀਂ ਕੀਤਾ ਜਾ ਰਿਹਾ। ਇਸ ਕ੍ਰਮ ਵਿਚ ਕਰਮਚਾਰੀਆਂ ਨੂੰ ਤਨਖ਼ਾਹ ਨਹੀਂ ਮਿਲ ਰਹੀ ਕਿਉਂਕਿ ਸਰਕਾਰ ਫੰਡ ਜਾਰੀ ਕਰਨ ਵਿਚ ਦੇਰੀ ਕਰ ਰਹੀ ਹੈ।
ਇਸੇ ਸਿਲਸਿਲੇ ਵਿਚ ਠੇਕਾ ਕਰਮਚਾਰੀਆਂ ਨੇ ਡਿਪੂਆਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤਹਿਤ ਜੇਕਰ ਤੁਰੰਤ ਪ੍ਰਭਾਵ ਨਾਲ ਤਨਖ਼ਾਹ ਜਾਰੀ ਨਾ ਹੋਈ ਤਾਂ ਸਾਰੇ ਸ਼ਹਿਰਾਂ ਦੇ ਡਿਪੂਆਂ ਵਿਚ ਰੋਸ ਰੈਲੀਆਂ ਕਰਕੇ ਸਰਕਾਰ ਵਿਰੋਧੀ ਨੀਤੀਆਂ ਦੀ ਆਲੋਚਨਾ ਕੀਤੀ ਜਾਵੇਗੀ। ਕਰਮਚਾਰੀਆਂ ਦੇ ਰੋਸ ਨੇ ਠੇਕੇਦਾਰ ਅਤੇ ਵਿਭਾਗ ਦੀਆਂ ਨੀਤੀਆਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬਾਰਡਰ ਤੋਂ ਆਈ ਮੰਦਭਾਗੀ ਖ਼ਬਰ, ਕਿਸਾਨ ਦੀ ਹੋਈ ਮੌਤ
![PunjabKesari](https://static.jagbani.com/multimedia/14_28_478605084untitled-12 copy-ll.jpg)
ਚਿਤਾਵਨੀ ਦਿੰਦੇ ਹੋਏ ਮੰਗ ਰੱਖੀ ਗਈ ਹੈ ਕਿ ਉਨ੍ਹਾਂ ਨੂੰ ਲਿਖਤੀ ਵਿਚ ਦਿੱਤਾ ਜਾਵੇ ਕਿ ਤਨਖ਼ਾਹ 5-7 ਤਾਰੀਖ਼ ਤਕ ਜਾਰੀ ਕਰ ਦਿੱਤੀ ਜਾਵੇਗੀ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਠੇਕੇਦਾਰ ’ਤੇ ਬਣਦੀ ਵਿਭਾਗੀ ਕਾਰਵਾਈ ਹੋਵੇਗੀ। ਇਸ ਸਬੰਧ ਵਿਚ ਯੂਨੀਅਨ ਨੇ ਪੰਜਾਬ ਪੱਧਰੀ ਮੀਟਿੰਗ ਬੁਲਾਈ ਹੈ, ਜਿਸ ਵਿਚ ਆਗਾਮੀ ਯੋਜਨਾ ’ਤੇ ਵਿਚਾਰ-ਵਟਾਂਦਰਾ ਕਰਦੇ ਹੋਏ ਵੱਡੇ ਪੱਧਰ ’ਤੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਸ਼ੇਰਾ ਨੇ ਕਿਹਾ ਕਿ ਵਿਭਾਗੀ ਅਧਿਕਾਰੀਆਂ ਵੱਲੋਂ ਪਹਿਲਾਂ ਵੀ ਕਈ ਵਾਰ 5 ਤਰੀਕ ਤਕ ਤਨਖਾਹ ਮਿਲਣ ਦਾ ਭਰੋਸਾ ਦਿਵਾਇਆ ਗਿਆ ਹੈ ਪਰ ਹਰ ਵਾਰ ਤਨਖਾਹ ਦੇਰੀ ਨਾਲ ਰਿਲੀਜ਼ ਕੀਤੀ ਜਾਂਦੀ ਹੈ। ਡਿਪੂ-2 ਦੇ ਪ੍ਰਧਾਨ ਸਤਪਾਲ ਸਿੰਘ ਸੱਤਾ, ਡਿਪੂ-1 ਤੋਂ ਬਿਕਰਮਜੀਤ ਸਿੰਘ ਬਿੱਕਾ, ਚਾਨਣ ਸਿੰਘ, ਹਰਜਿੰਦਰ ਸਿੰਘ, ਦਲਜੀਤ ਸਿੰਘ, ਮਲਕੀਤ ਸਿੰਘ, ਕੁਲਵਿੰਦਰ ਸਿੰਘ, ਜਤਿੰਦਰ ਸਿੰਘ, ਕੁਲਦੀਪ ਸਿੰਘ ਅਤੇ ਹੋਰਨਾਂ ਨੇ ਠੇਕੇਦਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਇਆ।
ਇਹ ਵੀ ਪੜ੍ਹੋ : ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲਣਗੀਆਂ ਇਹ ਖ਼ਾਸ ਸਹੂਲਤਾਂ
ਸਤਪਾਲ ਸਿੰਘ ਨੇ ਕਿਹਾ ਕਿ ਕਈ ਵਾਰ ਕਰਮਚਾਰੀਆਂ ਨੂੰ ਤਨਖ਼ਾਹ ਦੇਣ ਲਈ ਫੰਡ ਵੀ ਮੁਹੱਈਆ ਨਹੀਂ ਹੁੰਦਾ, ਜਿਸ ਕਾਰਨ ਉਨ੍ਹਾਂ ਨੂੰ ਕਈ-ਕਈ ਦਿਨਾਂ ਤਕ ਤਨਖ਼ਾਹ ਦੀ ਉਡੀਕ ਕਰਨੀ ਪੈਂਦੀ ਹੈ। ਚਿਤਾਵਨੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਨ ਪ੍ਰਤੀ ਕਦਮ ਨਾ ਚੁੱਕੇ ਗਏ ਤਾਂ ਅਗਲੇ ਸੈਸ਼ਨ ਵਿਚ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ ਅਤੇ ਮੰਤਰੀਆਂ ਦੇ ਵਿਧਾਨ ਸਭਾ ਹਲਕਿਆਂ ਵਿਚ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਬਿੱਕਾ ਨੇ ਕਿਹਾ ਕਿ ਸਰਕਾਰ ਵੱਲੋਂ ਪੱਕਾ ਕਰਨ ਦੀ ਮੰਗ ਕਰਨ ਪ੍ਰਤੀ ਗੰਭੀਰਤਾ ਨਹੀਂ ਵਿਖਾਈ ਜਾ ਰਹੀ ਹੈ। ਸੰਘਰਸ਼ ਕਰ ਰਹੀਆਂ ਯੂਨੀਅਨਾਂ ਨੂੰ ਦਬਾਉਣ ਲਈ ਹਰ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਕਰਮਚਾਰੀ ਕੰਮ ਛੱਡਣ ’ਤੇ ਮਜਬੂਰ ਹੋ ਜਾਣ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਦਬਾਅ ਵਿਚ ਨਹੀਂ ਆਉਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੁੱਧਵਾਰ ਨੂੰ ਬੰਦ ਰਹਿਣਗੇ ਸਕੂਲ ਤੇ ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
CM ਮਾਨ ਨੇ ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- 'ਕਦੇ ਨਹੀਂ ਭੁੱਲਾਂਗੇ ਕੁਰਬਾਨੀ'
NEXT STORY