ਜਲੰਧਰ (ਵੈੱਬ ਡੈਸਕ)- ਜੇਕਰ ਤੁਸੀਂ ਵੀ ਭਲਕੇ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਬਾਰੇ ਸੋਚ ਰਹੇ ਹੋ ਤਾਂ ਤੁਹਾਡੇ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਭਲਕੇ ਬੱਸ ਵਿੱਚ ਸਫ਼ਰ ਕਰਨ ਵਾਲਿਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਭਲਕੇ ਯਾਨੀ ਕਿ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਪਨਬਸ ਦੇ ਵਰਕਸ਼ਾਪ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ ਅਤੇ ਬੱਸ ਸਟੈਂਡ ਬੰਦ ਰਹਿਣਗੇ।
ਇਹ ਵੀ ਪੜ੍ਹੋ: ਜਲੰਧਰ 'ਚ Dubai ਤੋਂ ਵੀ ਵੱਧ ਗਰਮੀ! 42 ਡਿਗਰੀ ਪੁੱਜਾ ਤਾਪਮਾਨ, ਜਾਣੋ ਅਗਲੇ ਦਿਨਾਂ ਦਾ ਹਾਲ
ਠੇਕਾ ਕਰਮਚਾਰੀਆਂ ਵੱਲੋਂ ਪੱਕਾ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ 20 ਮਈ ਤੋਂ 3 ਦਿਨਾਂ ਦੀ ਹੜਤਾਲ ਦੇ ਸੱਦੇ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਨਬਸ ਦੇ ਵਰਕਸ਼ਾਪ ਮੁਲਾਜ਼ਮਾਂ ਦੀ ਤਨਖ਼ਾਹ ਨਾ ਆਉਣ ਕਾਰਨ 20 ਮਈ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਬੱਸ ਸਟੈਂਡ ਬੰਦ ਦਾ ਐਲਾਨ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਯੂਨੀਅਨ ਦੇ ਸੂਬਾ ਕਮੇਟੀ ਆਗੂਆਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਅੱਜ ਮਿਤੀ 19 ਮਈ ਨੂੰ ਪ੍ਰਸੋਨਲ ਦੇ ਨਾਲ ਟਰਾਂਸਪੋਰਟ ਵਿਭਾਗ ਦੀ ਬਾਅਦ ਦੁਪਹਿਰ ਮੀਟਿੰਗ ਹੋਈ, ਜਿਸ ਵਿੱਚ ਵਿਭਾਗ ਵੱਲੋਂ ਠੇਕੇਦਾਰ ਵਿਚੋਲਿਆਂ ਨੂੰ ਬਾਹਰ ਕਰਕੇ ਕੰਟਰੈਕਟ 'ਤੇ ਕਰਨ ਸਬੰਧੀ ਵਿਭਾਗੀ ਪ੍ਰਕਿਰਿਆ ਜਾਰੀ ਹੈ, ਜਿਸ ਦੀ ਫਾਈਲ ਸੈਕਟਰੀ ਕੋਲ ਜਾ ਚੁਕੀ ਹੈ, ਜਿਸ ਨੂੰ ਮੰਤਰੀ ਕੋਲ ਅਤੇ ਫਿਰ ਕੈਬਨਿਟ ਵਿੱਚ ਭੇਜਣਾ ਸੀ, ਇਸ ਕਰਕੇ ਆਉਟਸੋਰਸ ਅਤੇ ਕੰਟਰੈਕਟ ਸਟਾਫ਼ ਦੀਆਂ ਫਾਈਲਾਂ ਨੂੰ ਕੈਬਨਿਟ ਤੋਂ ਪਾਸ ਕਰਵਾ ਕੇ ਲਾਗੂ ਕਰਵਾਉਣ ਲਈ ਵਿਭਾਗਾਂ ਵਿੱਚ ਸਰਕਾਰੀ ਨਵੀਆਂ ਬੱਸਾਂ ਪਾਉਣ ਲਈ ਸਹਿਮਤੀ ਜਤਾਈ ਹੈ।
ਇਹ ਵੀ ਪੜ੍ਹੋ: Punjab: ਨਸ਼ਾ ਸਮੱਗਲਰ ਨੂੰ ਫੜਨ ਗਈ ਪੁਲਸ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼, ਚੱਲ ਗਈਆਂ ਗੋਲ਼ੀਆਂ
ਮੀਟਿੰਗ ਤੋਂ ਬਾਅਦ 20 ਮਈ 2025 ਨੂੰ ਹੋਣ ਵਾਲੀ ਦੇਸ਼ ਵਿਆਪਿਕ ਹੜਤਾਲ ਵੀ ਮੁਅੱਤਲ ਹੋ ਗਈ, ਜਿਸ ਨੂੰ ਦੋਬਾਰਾ 9 ਜੁਲਾਈ ਨੂੰ ਦੇਸ਼ ਵਿਆਪਿਕ ਹੜਤਾਲ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਨੂੰ ਜਥੇਬੰਦੀ ਵੱਲੋਂ ਸਮਰਥਣ ਰਹੇਗਾ ਅਤੇ 20 ਮਈ ਨੂੰ ਡੀ. ਸੀ. ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ 'ਚ ਪੂਰੀ ਤਰ੍ਹਾਂ ਸ਼ਮੂਲੀਅਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਸਕੂਲ ਤੇ ਪੈਟਰੋਲ ਪੰਪ ਨੇੜੇ ਟਰੱਕ ਨੂੰ ਲੱਗੀ ਭਿਆਨਕ ਅੱਗ, ਪੈ ਗਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਮੀਨ ਦੀ ਰਜਿਸਟਰੀ ਨਾ ਕਰਵਾ ਕੇ ਦੇਣ ਦੇ ਦੋਸ਼ ’ਚ 5 ਨਾਮਜ਼ਦ
NEXT STORY