ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਖੁੱਲਰ, ਪਰਮਜੀਤ) : ਬੀ. ਐੱਸ. ਐੱਫ. ਵਲੋਂ 16 ਨਵੰਬਰ ਤੋਂ ਹੁਸੈਨੀਵਾਲਾ ਭਾਰਤ-ਪਾਕਿ ਸਾਂਝੀ ਚੈੱਕ ਪੋਸਟ ਵਿਖੇ ਰਿਟ੍ਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ. ਐੱਸ. ਐੱਫ. ਅਧਿਕਾਰੀਆਂ ਨੇ ਦੱਸਿਆ ਕਿ ਹੁਣ ਹੁਸੈਨੀਵਾਲਾ ਜੁਆਇੰਟ ਚੈੱਕ ਪੋਸਟ ’ਤੇ ਰੋਜ਼ਾਨਾ ਸ਼ਾਮ 4.30 ਵਜੇ ਰਿਟ੍ਰੀਟ ਸੈਰੇਮਨੀ ਹੋਇਆ ਕਰੇਗੀ।
ਇਹ ਵੀ ਪੜ੍ਹੋ : ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਜੋੜਿਆਂ ਲਈ ਵੱਡੀ ਖ਼ਬਰ, ਜ਼ਰਾ ਧਿਆਨ ਦੇਣ ਮੁੰਡੇ-ਕੁੜੀਆਂ
ਜ਼ਿਕਰਯੋਗ ਹੈ ਕਿ ਪਹਿਲਾਂ ਰਿਟ੍ਰੀਟ ਸਮਾਰੋਹ ਦਾ ਸਮਾਂ ਸ਼ਾਮ 5 ਵਜੇ ਸੀ ਅਤੇ ਹੁਣ ਮੌਸਮ ਵਿਚ ਬਦਲਾਅ ਦੇ ਨਾਲ ਰਿਟ੍ਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਫਾਜ਼ਿਲਕਾ ਸੈਕਟਰ ’ਚ ਰੋਜ਼ਾਨਾ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਵਿਕਾਸ ਫਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਕਿਹਾ ਕਿ ਇਹ ਸਮਾਂ ਦੋਹਾਂ ਦੇਸ਼ਾਂ ਦੀ ਸਹਿਮਤੀ ਨਾਲ ਮੌਸਮ ’ਚ ਤਬਦੀਲੀ ਕਾਰਨ ਬਦਲਿਆ ਗਿਆ ਹੈ।
ਇਹ ਵੀ ਪੜ੍ਹੋ : ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਵੱਡੀ ਸਾਈਕਲ ਰੈਲੀ, CM ਮਾਨ ਨੇ ਆਖੀਆਂ ਇਹ ਗੱਲਾਂ (ਵੀਡੀਓ)
ਪੰਜਾਬ ਦੀਆਂ ਤਿੰਨ ਸਰਹੱਦਾਂ ਅੰਮ੍ਰਿਤਸਰ ਦੇ ਵਾਹਗਾ-ਅਟਾਰੀ, ਫਿਰੋਜ਼ਪੁਰ ਦੇ ਹੁਸੈਨੀਵਾਲਾ ਅਤੇ ਫਾਜ਼ਿਲਕਾ ਦੀ ਸੁਲੇਮਾਨਕੀ ਸਾਦਕੀ ਬਾਰਡਰ ’ਤੇ ਹਰ ਸ਼ਾਮ ਹੋਣ ਵਾਲੇ ਰਿਟ੍ਰੀਟ ਸੈਰਾਮਨੀ ਹੁਣ ਸ਼ਾਮ 4:30 ਵਜੇ ਹੋਵੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਵੱਡੀ ਸਾਈਕਲ ਰੈਲੀ, CM ਮਾਨ ਨੇ ਆਖੀਆਂ ਇਹ ਗੱਲਾਂ (ਵੀਡੀਓ)
NEXT STORY