ਜਲੰਧਰ (ਧਵਨ)-ਪੰਜਾਬ ’ਚ ਭਗਵੰਤ ਮਾਨ ਸਰਕਾਰ ਨੇ ਪੰਜਾਬ ਪੁਲਸ ’ਚ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨਾਂ ’ਚ ਕਿਹਾ ਸੀ ਕਿ ਪੰਜਾਬ ਪੁਲਸ ’ਚ ਪੁਲਸ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਵੀ ਪੁਲਸ ’ਚ ਭਰਤੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ। ਮੰਗਲਵਾਰ ਪੰਜਾਬ ਪੁਲਸ ’ਚ ਸਬ ਇੰਸਪੈਕਟਰ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੁਲਸ ਦਾ ਪੋਰਟਲ 9 ਤੋਂ 30 ਅਗਸਤ ਤੱਕ ਖੁੱਲ੍ਹਾ ਰਹੇਗਾ।
ਇਸ ਵਾਰ ਸੀ. ਬੀ. ਟੀ. ਦੀ ਬਜਾਏ ਓ. ਐੱਮ. ਆਰ. ਮੋਡ ’ਚ ਪ੍ਰੀਖਿਆ ਲੈਣ ਦਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਪੁਲਸ ਦੇ ਨੋਟੀਫਿਕੇਸ਼ਨ ’ਚ ਦੱਸਿਆ ਗਿਆ ਹੈ ਕਿ ਪ੍ਰੀਖਿਆ ਦੀ ਮਿਤੀ ਦਾ ਐਲਾਨ ਬਾਅਦ ’ਚ ਕੀਤਾ ਜਾਵੇਗਾ ਅਤੇ ਬਿਨੈਕਾਰਾਂ ਨੂੰ ਇਸ ਸਬੰਧ ’ਚ ਜਨਤਕ ਤੌਰ ’ਤੇ ਸੂਚਿਤ ਕੀਤਾ ਜਾਵੇਗਾ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਗੌਰਵ ਯਾਦਵ ਦੀ ਕੋਸ਼ਿਸ਼ ਨਾਲ ਹੀ ਪੁਲਸ ’ਚ ਭਰਤੀ ਦਾ ਕੰਮ ਸ਼ੁਰੂ ਹੋਇਆ ਹੈ। ਇਸ ਤੋਂ ਪਹਿਲਾਂ ਹੋਰ ਸਰਕਾਰੀ ਮਹਿਕਮਿਆਂ ’ਚ ਭਰਤੀ ਦਾ ਕੰਮ ਸ਼ੁਰੂ ਹੋ ਗਿਆ ਸੀ ਪਰ ਪੁਲਸ ’ਚ ਅਜੇ ਤਕ ਭਰਤੀ ਦਾ ਕੰਮ ਸ਼ੁਰੂ ਨਹੀਂ ਹੋਇਆ ਸੀ।
ਇਹ ਵੀ ਪੜ੍ਹੋ: ਮੁੜ ਚਰਚਾ 'ਚ ਪੰਜਾਬ ਦਾ ਸਿਹਤ ਮਹਿਕਮਾ, ਮੰਤਰੀ ਜੌੜਾਮਾਜਰਾ ਨੇ ਦਫ਼ਤਰ ਦੇ ਬਾਹਰ ਚਿਪਕਾਇਆ ਇਹ ਨੋਟਿਸ
ਸਬ-ਇੰਸਪੈਕਟਰਾਂ ਦੀ ਭਰਤੀ ਸ਼ੁਰੂ ਹੋਣ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ ਪੁਲਸ ’ਚ ਹੋਰ ਅਸਾਮੀਆਂ ’ਤੇ ਭਰਤੀ ਦਾ ਕੰਮ ਤੇਜ਼ੀ ਨਾਲ ਸ਼ੁਰੂ ਹੋ ਜਾਵੇਗਾ। ਗੌਰਵ ਯਾਦਵ ਦੇ ਡੀ. ਜੀ. ਪੀ. ਬਣਨ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੂੰ ਪਿਛਲੇ ਸਮੇਂ ’ਚ ਤੇਜ਼ੀ ਨਾਲ ਤਰੱਕੀਆਂ ਵੀ ਦਿੱਤੀਆਂ ਗਈਆਂ। ਡੀ. ਜੀ. ਪੀ . ਦੀ ਸੋਚ ਹੈ ਕਿ ਪੁਲਸ ’ਚ ਜਵਾਨਾਂ ਅਤੇ ਅਧਿਕਾਰੀਆਂ ਨੂੰ ਹਰ ਪੱਧਰ ’ਤੇ ਤਰੱਕੀਆਂ ਮਿਲਣੀਆਂ ਚਾਹੀਦੀਆਂ ਹਨ। ਇਸ ਸਬੰਧ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਡੀ. ਜੀ. ਪੀ. ਨੇ ਪ੍ਰਸਤਾਵਾਂ ’ਤੇ ਆਪਣੀ ਸਹਿਮਤੀ ਦੇ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਾਰਿਆਂ ਨੂੰ ਨਾਲੋ-ਨਾਲ ਤਰੱਕੀਆਂ ਮਿਲਦੀਆਂ ਰਹਿਣ ਤਾਂ ਇਸ ਨਾਲ ਪੁਲਸ ਫੋਰਸ ਦਾ ਮਨੋਬਲ ਵੀ ਉੱਚਾ ਰਹਿੰਦਾ ਹੈ।
ਇਹ ਵੀ ਪੜ੍ਹੋ: 300 ਯੂਨਿਟ ਮੁਫ਼ਤ ਬਿਜਲੀ: ਡਿਫੈਕਟਿਵ ਮੀਟਰਾਂ ਤੋਂ ਸਹੀ ਰੀਡਿੰਗ ਲੈਣਾ ਪਾਵਰਕਾਮ ਲਈ ਬਣੇਗਾ ਮੁਸੀਬਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੋਗਾ ਪੁਲਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਮਿਲਿਆ ਟਰਾਂਜ਼ਿਟ ਰਿਮਾਂਡ
NEXT STORY