ਚੰਡੀਗੜ੍ਹ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਪਨਬੱਸ, ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਅੱਜ ਚੰਡੀਗੜ੍ਹ ਅਤੇ ਲੁਧਿਆਣਾ ਬੱਸ ਅੱਡੇ 'ਤੇ ਸਰਕਾਰੀ ਬੱਸਾਂ ਨੂੰ ਰੋਕਿਆ ਗਿਆ ਹੈ। ਕੱਚੇ ਮੁਲਾਜ਼ਮਾਂ ਵਲੋਂ ਸੂਬਾ ਸਰਕਾਰ ਦੀ ਕਿਲੋਮੀਟਰ ਸਕੀਮ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਇਸ ਦੇ ਤਹਿਤ ਅੱਜ ਦੁਪਹਿਰ 12 ਵਜੇ ਤੋਂ ਚੰਡੀਗੜ੍ਹ ਦੇ ਬੱਸ ਅੱਡੇ-43 ਤੋਂ ਬੱਸ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ 'ਚ ਵੀ ਡਿਪੂ ਦੇ ਬਾਹਰ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਭਲਕੇ 12 ਵਜੇ ਤੋਂ ਬਾਅਦ ਪੀ. ਆਰ. ਟੀ. ਸੀ. ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ 11 ਜੂਨ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੰਮ੍ਰਿਤਸਰ: ਪੁਲਸ ਰੇਡ ਦੌਰਾਨ ਨਿਹੰਗ ਸਿੰਘ ਦੀ ਮੌਤ, ਪਰਿਵਾਰ ਨੇ ਟਾਹਲੀ ਸਾਹਿਬ ਰੋਡ 'ਤੇ ਲਾਸ਼ ਰੱਖ ਕੀਤਾ ਪ੍ਰਦਰਸ਼ਨ
NEXT STORY