ਲੁਧਿਆਣਾ (ਵਿੱਕੀ)- ਸੈਂਟ੍ਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਸੀ.) ਨੇ 2025 ਦੀ ਕਲਾਸ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਾਰੇ ਸਕੂਲਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਆਪਣੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਪ੍ਰੀਖਿਆ ਸੰਗਮ ਪੋਰਟਲ ਦੀ ਅਧਿਕਾਰਤ ਵੈੱਬਸਾਈਟ parikshasangam.cbse.gov.in ’ਤੇ ਜਾ ਕੇ ਪੂਰੀ ਕਰਨ।
ਇਹ ਵੀ ਪੜ੍ਹੋ- ਪੜ੍ਹਾਈ ਪੂਰੀ ਕਰ ਕੇ ਕੰਮ ਲੱਭ ਰਿਹਾ ਸੀ ਨੌਜਵਾਨ, ਬਦਮਾਸ਼ਾਂ ਨੇ ਸ਼ਰੇਆਮ ਦਿਲ 'ਚ ਚਾਕੂ ਉਤਾਰ ਕੇ ਕੀਤਾ ਕਤਲ
ਬੋਰਡ ਨੇ ਹਦਾਇਤ ਜਾਰੀ ਕੀਤੀ ਹੈ ਕਿ ਇਹ ਪ੍ਰਕਿਰਿਆ 4 ਅਕਤੂਬਰ ਤੱਕ ਪੂਰੀ ਹੋਣੀ ਚਾਹੀਦੀ ਹੈ। ਸਕੂਲਾਂ ਨੂੰ ਵਿਦਿਆਰਥੀਆਂ ਦੀ ਐੱਲ.ਓ.ਸੀ. (ਲਿਸਟ ਆਫ ਕੈਂਡੀਡੇਟ) ਵੀ ਸਬਮਿਟ ਕਰਨੀ ਹੋਵੇਗੀ ਅਤੇ ਜ਼ਰੂਰੀ ਫੀਸ ਸਮੇਂ ’ਤੇ ਜਮ੍ਹਾ ਕਰਨੀ ਹੋਵੇਗੀ। ਨਜ਼ਰ ਤੋਂ ਕਮਜ਼ੋਰ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਫੀਸ ਨਹੀਂ ਰੱਖੀ ਗਈ ਹੈ। ਜੇਕਰ ਕਿਸੇ ਕਾਰਨ ਸਕੂਲ ਨਿਰਧਾਰਿਤ ਅੰਤਿਮ ਤਰੀਕ ਤੱਕ ਰਜਿਸਟ੍ਰੇਸ਼ਨ ਪੂਰੀ ਨਹੀਂ ਕਰ ਪਾਉਂਦੇ ਤਾਂ ਉਹ 15 ਅਕਤੂਬਰ ਤੱਕ 2000 ਰੁਪਏ ਦੀ ਲੇਟ ਫੀਸ ਦੇ ਨਾਲ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਇਹ ਵੀ ਪੜ੍ਹੋ- ਕੇਸ ਦੀ ਸੁਣਵਾਈ ਦੌਰਾਨ ਵਕੀਲ ਨੂੰ ਆ ਗਿਆ ਹਾਰਟ ਅਟੈਕ, ਅਦਾਲਤ 'ਚ ਹੀ ਡਿੱਗੇ ਹੇਠਾਂ, ਹੋ ਗਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਹਿਰ ਵਾਸੀਆਂ ਨੂੰ ਮੰਤਰੀ ਬਲਕਾਰ ਸਿੰਘ ਦਾ ਵੱਡਾ ਤੋਹਫ਼ਾ ; ਕੂੜਾ ਇਕੱਠਾ ਕਰਨ ਲਈ 14 ਈ-ਵਾਹਨਾਂ ਦੀ ਕੀਤੀ ਸ਼ੁਰੂਆਤ
NEXT STORY