ਚੰਡੀਗੜ੍ਹ : ਪੰਜਾਬ 'ਚ ਵੱਧਦੀ ਠੰਡ ਦੇ ਕਾਰਨ ਜਿੱਥੇ ਲੋਕ ਠੁਰ-ਠੁਰ ਕਰਦੇ ਦਿਖਾਈ ਦੇ ਰਹੇ ਹਨ ਅਤੇ ਮੌਸਮ ਵਿਭਾਗ ਵਲੋਂ ਵੀ ਸੂਬੇ 'ਚ ਅਲਰਟ ਜਾਰੀ ਕੀਤਾ ਗਿਆ ਹੈ, ਉੱਥੇ ਹੀ ਵਿਦਿਆਰਥੀਆਂ ਨੂੰ ਵੀ ਸਵੇਰ ਦੇ ਸਮੇਂ ਕੰਬਦੇ ਹੋਏ ਸਕੂਲਾਂ 'ਚ ਜਾਣਾ ਪੈ ਰਿਹਾ ਹੈ। ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਵਲੋਂ ਵੀ ਸਿੱਖਿਆ ਵਿਭਾਗ ਨੂੰ ਸਕੂਲਾਂ ਦਾ ਸਮਾਂ ਬਦਲਣ ਦੀ ਅਪੀਲ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਵੀ ਪੰਜਾਬ ਦੇ ਸਕੂਲਾਂ ਦੇ ਸਮੇਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਕਾਰਨ ਮਾਪਿਆਂ 'ਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਵੀ ਵਿਭਾਗ ਨੂੰ ਚਿੱਠੀ ਲਿਖ ਕੇ ਠੰਡ ਅਤੇ ਧੁੰਦ ਦਰਮਿਆਨ ਸਕੂਲਾਂ ਦੇ ਸਮੇਂ 'ਚ ਤਬੀਦੀਲੀ ਦਾ ਸੁਝਾਅ ਦਿੱਤਾ ਸੀ ਪਰ ਇਸ 'ਤੇ ਵਿਭਾਗ ਨੇ ਚੁੱਪੀ ਸਾਧੀ ਹੋਈ ਹੈ। ਪੰਜਾਬ 'ਚ ਇਸ ਵੇਲੇ ਸੰਘਣੀ ਧੁੰਦ ਕਾਰਨ ਹਾਦਸੇ ਵਾਪਰ ਰਹੇ ਹਨ, ਜਿਸ ਕਾਰਨ ਮਾਪਿਆਂ 'ਚ ਡਰ ਦਾ ਮਾਹੌਲ ਹੈ। ਸਕੂਲਾਂ ਦਾ ਕਹਿਣਾ ਹੈ ਕਿ ਉਹ ਸਰਕਾਰੀ ਹੁਕਮਾਂ ਤੋਂ ਬਿਨਾਂ ਸਕੂਲਾਂ ਦਾ ਸਮਾਂ ਨਹੀਂ ਬਦਲ ਸਕਦੇ। ਬੀਤੇ ਦਿਨ ਵੀ ਸਕੂਲਾਂ ਦੇ ਸਮੇਂ 'ਚ ਤਬਦੀਲੀ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਸੀ ਪਰ ਦੇਰ ਸ਼ਾਮ ਤੱਕ ਕੋਈ ਹਦਾਇਤ ਜਾਰੀ ਨਹੀਂ ਕੀਤੀ ਗਈ। ਮਾਪਿਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਿਹਤ ਨੂੰ ਪਹਿਲ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਸਕੂਲਾਂ ਨੂੰ ਜਾਰੀ ਹੋ ਗਈ Last Warning, ਹੋਣ ਜਾ ਰਹੀ ਵੱਡੀ ਕਾਰਵਾਈ
11 ਜ਼ਿਲ੍ਹਿਆਂ 'ਚ ਅਲਰਟ ਜਾਰੀ
ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਹੁਣ 11 ਜ਼ਿਲ੍ਹਿਆਂ ਲਈ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕਰ ਦਿੱਤਾ ਹੈ। ਵਿਭਾਗ ਮੁਤਾਬਕ ਕਈ ਥਾਵਾਂ 'ਤੇ ਤਾਂ ਵਿਜ਼ਿਬਿਲਟੀ 50 ਮੀਟਰ ਤੋਂ ਵੀ ਹੇਠਾਂ ਜਾ ਸਕਦੀ ਹੈ। ਇਸ ਦੇ ਨਾਲ ਹੀ ਇਕ ਵਾਰ ਫ਼ਿਰ ਤਾਪਮਾਨ ਵਿਚ ਗਿਰਾਵਟ ਆ ਸਕਦੀ ਹੈ। ਵਿਭਾਗ ਮੁਤਾਬਕ ਅੱਜ ਅਤੇ ਕੱਲ੍ਹ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ, ਯਾਨੀ 2 ਦਿਨ ਬਾਰਸ਼ ਦੀ ਸੰਭਾਵਨਾ ਬਹੁਤ ਘੱਟ ਹੈ। ਉੱਥੇ ਹੀ 2 ਦਿਨ ਬਾਅਦ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ। ਇਹ ਪ੍ਰਭਾਅ 14 ਜਨਵਰੀ ਦੀ ਰਾਤ ਨੂੰ ਹੀ ਸ਼ੁਰੂ ਹੋ ਜਾਵੇਗਾ, ਜਿਸ ਕਾਰਨ 15 ਤੇ 16 ਜਨਵਰੀ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਜ਼ਰੂਰੀ ਸਲਾਹ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਚੰਡੀਗੜ੍ਹ ਦੇ ਸਕੂਲਾਂ ਦਾ ਬਦਲਿਆ ਸਮਾਂ
ਚੰਡੀਗੜ੍ਹ 'ਚ ਠੰਡ ਨੂੰ ਦੇਖਦਿਆਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਨਵੇਂ ਹੁਕਮਾਂ 'ਚ 13 ਜਨਵਰੀ ਤੋਂ 18 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹੁਕਮਾਂ ਮੁਤਾਬਕ ਸਿੰਗਲ ਸ਼ਿਫ਼ਟ ਵਾਲੇ ਸਕੂਲ ਸਵੇਰੇ 9:30 ਵਜੇ ਲੱਗਣਗੇ ਅਤੇ ਵਿਦਿਆਰਥੀਆਂ ਨੂੰ ਦੁਪਹਿਰ 2:30 ਵਜੇ ਛੁੱਟੀ ਹੋ ਜਾਵੇਗੀ। ਦੋਹਰੀ ਸ਼ਿਫ਼ਟ ਵਾਲੇ ਸਕੂਲਾਂ ’ਚ ਪਹਿਲੀ ਤੋਂ ਪੰਜਵੀਂ ਤੱਕ ਜਮਾਤਾਂ 12:30 ਵਜੇ ਤੋਂ 3:30 ਵਜੇ ਤੱਕ ਅਤੇ ਛੇਵੀਂ ਤੋਂ ਜਮਾਤਾਂ 9:30 ਵਜੇ ਤੋਂ 2:30 ਵਜੇ ਤੱਕ ਲੱਗਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਤੇ ਨਹੀਂ ਚੱਲ ਰਿਹਾ ਸੀ 200 ਰੁਪਏ ਦਾ ਨੋਟ! ਫ਼ਿਰ ਉਸੇ ਨੇ ਲੁਹਾ ਦਿੱਤੇ ਸਾਰੇ ਕਰਜ਼ੇ, ਬਦਲ ਗਈ ਕਿਸਮਤ
NEXT STORY