ਲੁਧਿਆਣਾ (ਮੋਹਿਨੀ) : ਪੰਜਾਬ 'ਚ 'ਭਾਰਤ ਬੰਦ' ਕਾਰਨ ਭਲਕੇ ਸਰਕਾਰੀ ਬੱਸਾਂ ਬੰਦ ਰਹਿਣ ਦੀ ਗੱਲ ਕਹੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਅੰਦੋਲਨ ਦੇ ਚੱਲਦਿਆਂ 'ਭਾਰਤ ਬੰਦ' ਦੇ ਸੱਦੇ ਕਾਰਨ ਦਿੱਲੀ 'ਚ ਬੱਸਾਂ ਦੇ ਦਾਖ਼ਲੇ 'ਤੇ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਕਾਰਨ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਦੀ ਆਨਲਾਈਨ ਬੁਕਿੰਗ ਵੀ ਬੰਦ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਇਆ Free, ਕਿਸਾਨਾਂ ਨੇ ਹਰ ਪਾਸਿਓਂ ਘੇਰਿਆ (ਵੀਡੀਓ)
ਇਸ ਤੋਂ ਇਲਾਵਾ ਦਿੱਲੀ ਦੀਆਂ ਸਰਹੱਦਾਂ ਨੂੰ ਹਰ ਤਰ੍ਹਾਂ ਦੇ ਵਾਹਨਾਂ ਲਈ ਸੀਲ ਕਰ ਦਿੱਤਾ ਗਿਆ ਹੈ। ਇਸ ਅੰਦੋਲਨ ਕਾਰਨ ਬੱਸਾਂ ਬੰਦ ਹੋ ਗਈਆਂ ਹਨ ਅਤੇ ਸਵਾਰੀਆਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵਾਰੀਆਂ ਦਾ ਆਪਣੀ ਮੰਜ਼ਿਲ ’ਤੇ ਪੁੱਜਣਾ ਮੁਸ਼ਕਲ ਹੋ ਗਿਆ ਹੈ।ਪਨਬੱਸ/ਪੀ. ਆਰ. ਟੀ. ਸੀ. ਯੂਨੀਅਨ ਵੀ ਕਿਸਾਨਾਂ ਦੇ ਹੱਕ ਵਿੱਚ ਮੋਰਚਾ ਖੋਲ੍ਹਣ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਬੰਦ ਰਹਿਣਗੀਆਂ Internet ਸੇਵਾਵਾਂ, ਜਾਰੀ ਹੋਏ ਹੁਕਮ
ਇਸ ਕਾਰਨ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋਣ ਦੇ ਆਸਾਰ ਹਨ ਪਰ ਕਿਸੇ ਵੀ ਵਿਭਾਗੀ ਅਧਿਕਾਰੀ ਨੇ ਬੱਸਾਂ ਦੇ ਮੁਕੰਮਲ ਬੰਦ ਹੋਣ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ। ਯੂਨੀਅਨ ਕਿਸਾਨਾਂ ਦੇ ਅੰਦੋਲਨ ਦਾ ਪੂਰਾ ਸਮਰਥਨ ਕਰਨ ਜਾ ਰਹੀ ਹੈ। ਇਸ ਕਾਰਨ ਭਾਰਤ ਬੰਦ ਦੇ ਸਫ਼ਲ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
ਜੇਕਰ ਬੱਸਾਂ ਬੰਦ ਰਹੀਆਂ ਤਾਂ ਯਾਤਰੀਆਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਬੰਦ ਰਹਿਣਗੀਆਂ Internet ਸੇਵਾਵਾਂ, ਜਾਰੀ ਹੋਏ ਹੁਕਮ
ਬੱਸ ਸਟੈਂਡ ਦੇ ਕਾਊਂਟਰ ਖ਼ਾਲੀ
ਕਿਸਾਨਾਂ ਦੇ ਅੰਦੋਲਨ ਕਾਰਨ ਬੱਸ ਸਟੈਂਡ 'ਤੇ ਸਰਕਾਰੀ ਬੱਸਾਂ ਦੀ ਆਵਾਜਾਈ ਘੱਟ ਗਈ ਹੈ। ਇਸ ਕਾਰਨ ਪੰਜਾਬ ਤੋਂ ਇਲਾਵਾ ਕਈ ਲੰਬੇ ਰੂਟ ਬੰਦ ਹੋ ਗਏ ਹਨ ਪਰ ਕਿਸੇ ਖ਼ਤਰੇ ਤੋਂ ਬਚਣ ਲਈ ਨਿੱਜੀ ਬੱਸ ਚਾਲਕ ਵੀ ਆਪਣੀਆਂ ਬੱਸਾਂ ਨੂੰ ਥੋੜ੍ਹੇ ਸਮੇਂ ਲਈ ਹੀ ਚਲਾ ਰਹੇ ਹਨ। ਇਹ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕਿਸਾਨ ਆਪਣਾ ਧਰਨਾ ਵਾਪਸ ਨਹੀਂ ਲੈਂਦੇ। ਇਸ ਕਾਰਨ ਬੱਸ ਸਟੈਂਡ ਵਿਖੇ ਲੰਬੇ ਰੂਟਾਂ ਦੇ ਕਾਊਂਟਰ ਖ਼ਾਲੀ ਰਹੇ ਅਤੇ ਯਾਤਰੀਆਂ ਦੀ ਭਾਰੀ ਭੀੜ ਰਹੀ। ਕਈ ਯਾਤਰੀ ਆਪਣੇ ਘਰਾਂ ਨੂੰ ਜਾਣ ਲਈ ਬੱਸਾਂ ਦਾ ਇੰਤਜ਼ਾਰ ਕਰਦੇ ਰਹੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਮੰਤਰੀ ਮੀਤ ਹੇਅਰ ਨੇ ਕੀਤਾ ਅਹਿਮ ਐਲਾਨ
NEXT STORY