ਲੁਧਿਆਣਾ (ਮੋਹਿਨੀ) : ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਕਾਂਟਰੈਕਟ ਵਰਕਰਜ਼ ਯੂਨੀਅਨ ਵੱਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨਾਲ 14 ਸਤੰਬਰ ਦੀ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਤੁਰੰਤ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦੇਣਗੇ। ਯੂਨੀਅਨ ਦਾ ਕਹਿਣਾ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਆਈ ਵੱਡੀ ਖ਼ਬਰ, ਇਨ੍ਹਾਂ 7 ਜ਼ਿਲ੍ਹਿਆਂ ਲਈ ਜਾਰੀ ਹੋਇਆ Alert
ਜੱਥੇਬੰਦੀ ਵੱਲੋਂ ਪਹਿਲਾਂ ਵੀ 14, 15 ਅਤੇ 16 ਅਗਸਤ ਨੂੰ ਹੜਤਾਲ ਕਰਕੇ 15 ਅਗਸਤ ਨੂੰ ਗੁਲਾਮੀ ਦਿਵਸ ਦਾ ਪ੍ਰੋਗਰਾਮ ਦਿੱਤਾ ਗਿਆ ਸੀ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਨਾਲ 25 ਅਗਸਤ ਦੀ ਮੀਟਿੰਗ ਤੈਅ ਕਰਵਾਈ ਗਈ ਸੀ ਪਰ ਮੌਕੇ 'ਤੇ ਇਸ ਨੂੰ 14 ਸਤੰਬਰ ਨੂੰ ਰੱਖ ਦਿੱਤਾ ਗਿਆ।
ਇਹ ਵੀ ਪੜ੍ਹੋ : 12 ਸਾਲਾ ਭਰਾ ਨੂੰ ਵੱਡੇ ਡਰੋਂ UP ਤੋਂ ਪੰਜਾਬ ਲਿਆਈ ਭੈਣ, ਕੀ ਪਤਾ ਸੀ ਅਜਿਹਾ ਦਿਨ ਵੀ ਆ ਜਾਵੇਗਾ
ਯੂਨੀਅਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮਗਾਂ ਦਾ ਹੱਲ ਕਰਨਗੇ। ਨਾਲ ਹੀ ਯੂਨੀਅਨ ਨੇ ਚਿਤਾਵਨੀ ਦਿਤੀ ਕਿ ਜੇਕਰ 14 ਸਤੰਬਰ ਦੀ ਮੀਟਿੰਗ 'ਚ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਨਾ ਕੀਤਾ ਗਿਆ ਤਾਂ ਤੁਰੰਤ ਚੱਕਾ ਜਾਮ ਕੀਤਾ ਜਾਵੇਗਾ ਅਤੇ ਸਰਕਾਰ ਖ਼ਿਲਾਫ਼ ਵਿਰੋਧ ਕੀਤਾ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿਮਸ ’ਤੇ ਇਕ ਵਾਰ ਫਿਰ ਖ਼ਤਰੇ ਦੇ ਬੱਦਲ ਮੰਡਰਾਏ, ਨਹੀਂ ਕੀਤਾ 63 ਕਰੋੜ ਦਾ ਭੁਗਤਾਨ
NEXT STORY