ਜਲੰਧਰ (ਧਵਨ)- ਹੁਣ ਲੋਕਾਂ ਨੂੰ ਖੇਤਰੀ ਪਾਸਪੋਰਟ ਦਫ਼ਤਰ ਵਿਚ ਪਾਸਪੋਰਟ ਪ੍ਰਾਪਤ ਕਰਨ ਲਈ ਇੰਤਜ਼ਾਰ ਨਹੀਂ ਕਰਨਾ ਪਵੇਗਾ। ਪਾਸਪੋਰਟ ਨੂੰ ਲੈ ਕੇ ਉਡੀਕ ਹੁਣ ਖ਼ਤਮ ਹੋ ਗਈ ਹੈ। ਕੁਝ ਮਹੀਨੇ ਪਹਿਲਾਂ ਸਥਿਤੀ ਅਜਿਹੀ ਸੀ ਕਿ ਪਾਸਪੋਰਟ ਲਈ ਅਰਜ਼ੀ ਦੇਣ ਵਾਸਤੇ ਅਪੁਆਇੰਟਮੈਂਟ ਲੈਣ ਲਈ 2 ਤੋਂ 3 ਮਹੀਨਿਆਂ ਦਾ ਇੰਤਜ਼ਾਰ ਕਰਨਾ ਪੈਂਦਾ ਸੀ।
ਇਹ ਖ਼ਬਰ ਵੀ ਪੜ੍ਹੋ - ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ! ਘਰਾਂ 'ਚੋਂ ਬਾਹਰ ਨੂੰ ਭੱਜੇ ਲੋਕ
ਖੇਤਰੀ ਪਾਸਪੋਰਟ ਅਧਿਕਾਰੀ ਯਸ਼ਪਾਲ ਨੇ ਕਿਹਾ ਕਿ ਹੁਣ ਜੇਕਰ ਕੋਈ ਬਿਨੈਕਾਰ ਅੱਜ ਪਾਸਪੋਰਟ ਲਈ ਆਨਲਾਈਨ ਅਪਲਾਈ ਕਰਦਾ ਹੈ, ਤਾਂ ਉਸ ਨੂੰ ਅਗਲੇ ਦਿਨ ਲਈ ਅਪੁਆਇੰਟਮੈਂਟ ਮਿਲਦੀ ਹੈ। ਇਸ ਵੇਲੇ ਹਰ ਰੋਜ਼ ਲਗਭਗ 1800 ਨਵੇਂ ਪਾਸਪੋਰਟ ਜਾਰੀ ਕੀਤੇ ਜਾ ਰਹੇ ਹਨ। ਸਾਰੇ ਪਾਸਪੋਰਟ ਸੇਵਾ ਕੇਂਦਰਾਂ ਵਿਚ ਰੋਜ਼ਾਨਾ 2000 ਤੋਂ 2500 ਨਵੀਆਂ ਅਰਜ਼ੀਆਂ ਜਮ੍ਹਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਵਧੀਆ ਗੱਲ ਇਹ ਹੈ ਕਿ ਹੁਣ ਜੇਕਰ ਕਿਸੇ ਸਰਟੀਫਿਕੇਟ ਕਾਰਨ ਕਿਸੇ ਅਰਜ਼ੀ ਵਿਚ ਕੋਈ ਇਤਰਾਜ਼ ਲੱਗਦਾ ਹੈ ਤਾਂ ਬਿਨੈਕਾਰ ਦੀ ਫਾਈਲ ਬੰਦ ਨਹੀਂ ਹੁੰਦੀ। ਲੋਕ ਵਾਕ-ਇਨ ਸਿਸਟਮ ਰਾਹੀਂ ਆਪਣੇ ਸਰਟੀਫਿਕੇਟ ਲੈ ਕੇ ਦਫ਼ਤਰ ਆ ਸਕਦੇ ਹਨ ਅਤੇ ਉਹ ਸਰਟੀਫਿਕੇਟ ਬਿਨਾਂ ਕਿਸੇ ਅਪੁਆਇੰਟਮੈਂਟ ਦੇ ਜਮ੍ਹਾਂ ਕਰਵਾ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਉਨ੍ਹਾਂ ਕਿਹਾ ਕਿ ਪਾਸਪੋਰਟ ਸੇਵਾ ਕੇਂਦਰ ਨਕੋਦਰ ਨੂੰ ਸੈਫਰਨ ਮਾਲ ਵਿਚ ਤਬਦੀਲ ਕਰਨ ਨਾਲ ਹੁਣ ਉਥੇ ਲੋਡ ਘੱਟ ਕਰਨ ਵਿਚ ਮਦਦ ਮਿਲੇਗੀ। ਜੇਕਰ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਪਾਸਪੋਰਟ ਸੇਵਾ ਕੇਂਦਰ ਵਿਚ ਪ੍ਰਤੀ ਦਿਨ 400 ਅਪੁਆਇੰਟਮੈਂਟਸ ਦੀ ਸਮਰੱਥਾ ਹੈ, ਤਾਂ ਨਵੇਂ ਬਣੇ ਸੈਫਰਨ ਮਾਲ ਪਾਸਪੋਰਟ ਸੇਵਾ ਕੇਂਦਰ ਵਿਚ 2000 ਅਪੁਆਇੰਟਮੈਂਟਸ ਦੀ ਸਮਰੱਥਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 16, 17 ਤੇ 18 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਪੜ੍ਹੋ ਪੂਰੀ ਖ਼ਬਰ
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਦੇਸ਼ ਵਿਚ ਲੋਕਾਂ ਅੰਦਰ ਵਿਦੇਸ਼ ਜਾਣ ਦਾ ਝੁਕਾਅ ਘੱਟ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਖੇਤਰੀ ਪਾਸਪੋਰਟ ਦਫ਼ਤਰ ਵਲੋਂ 4 ਲੱਖ ਤੋਂ ਵੱਧ ਨਵੇਂ ਪਾਸਪੋਰਟ ਜਾਰੀ ਕੀਤੇ ਗਏ ਸਨ। ਨਵੇਂ ਪਾਸਪੋਰਟ ਜਾਰੀ ਕਰਨ ਨਾਲ ਪਾਸਪੋਰਟ ਦਫ਼ਤਰ ਦੇ ਮਾਲੀਏ ਵਿਚ ਵੀ ਕਾਫ਼ੀ ਵਾਧਾ ਹੋਇਆ ਹੈ। ਮੌਜੂਦਾ ਸਾਲ ਦੌਰਾਨ ਵੀ ਪਾਸਪੋਰਟ ਦਫ਼ਤਰ ਵਲੋਂ ਵੱਧ ਤੋਂ ਵੱਧ ਨਵੇਂ ਪਾਸਪੋਰਟ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਸਪੋਰਟ ਦਫ਼ਤਰ ਵਿਚ ਏਜੰਟਾਂ ’ਤੇ ਰੋਕ ਲਗਾ ਦਿੱਤੀ ਗਈ ਹੈ। ਪਾਸਪੋਰਟ ਦਫ਼ਤਰ ਬਿਨੈਕਾਰਾਂ ਦੇ ਜ਼ਿਆਦਾਤਰ ਕੰਮ ਆਪਣੇ-ਆਪ ਸੰਭਾਲ ਰਿਹਾ ਹੈ ਤਾਂ ਜੋ ਲੋਕਾਂ ਨੂੰ ਏਜੰਟਾਂ ਪਿੱਛੇ ਭੱਜਣਾ ਨਾ ਪਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਥੇਦਾਰ ਬਾਬਾ ਟੇਕ ਸਿੰਘ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ
NEXT STORY