ਚੰਡੀਗੜ੍ਹ: ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਵੱਡੀ ਅਪਡੇਟ ਜਾਰੀ ਕੀਤੀ ਗਈ ਹੈ। ਪੰਜਾਬ ਦੇ ਭਲਕੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੌਸਮ ਖੁਸ਼ਕ ਰਹੇਗਾ, ਜਦਕਿ 13 ਸਤੰਬਰ ਤੋਂ ਮੌਸਮ 'ਚ ਬਦਲਾਅ ਆਵੇਗਾ। ਇਸ ਦੌਰਾਨ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ 'ਚ ਕਿਤੇ-ਕਿਤੇ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। ਹਾਲਾਂਕਿ, ਆਉਣ ਵਾਲੀ 14 ਅਤੇ 15 ਸਤੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਇੱਕ ਵਾਰ ਫਿਰ ਭਾਰੀ ਮੀਂਹ ਪੈਣ ਦੇ ਪੱਕੇ ਆਸਾਰ ਬਣ ਰਹੇ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ
ਦੱਸ ਦੇਈਏ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ ਲਗਭਗ 2.7 ਡਿਗਰੀ ਵੱਧ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਵੀਰਵਾਰ ਨੂੰ ਪੰਜਾਬ ਵਿੱਚ ਸਿਰਫ਼ ਦੋ ਥਾਵਾਂ ‘ਤੇ ਹੀ ਮੀਂਹ ਦਰਜ ਕੀਤਾ ਗਿਆ, ਜਿਸ ਵਿੱਚ ਲੁਧਿਆਣਾ ਅੰਦਰ 11.4 ਮਿਲੀਮੀਟਰ ਅਤੇ ਰੂਪਨਗਰ ਵਿੱਚ 0.5 ਮਿਲੀਮੀਟਰ ਬਾਰਿਸ਼ ਰਿਕਾਰਡ ਹੋਈ। ਤਾਪਮਾਨ ਦੇ ਮਾਮਲੇ ਵਿੱਚ ਚੰਡੀਗੜ੍ਹ ਦਾ ਪਾਰਾ 36.5 ਡਿਗਰੀ ਸੈਲਸੀਅਸ ਰਿਹਾ। ਦੂਜੇ ਪਾਸੇ ਪੰਜਾਬ ਭਰ ਵਿੱਚੋਂ ਪਟਿਆਲਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਸੈਲਸੀਅਸ ਨੋਟ ਕੀਤਾ ਗਿਆ, ਜਦਕਿ ਰੂਪਨਗਰ ਵਿੱਚ ਪਾਰਾ 37.1 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ ਹੁਕਮ ਜਾਰੀ
NEXT STORY