ਕਿਸ਼ਨਗੜ੍ਹ (ਬੈਂਸ) : ਸਤਿਗੁਰੂ ਰਵਿਦਾਸ ਮਹਾਰਾਜ ਦੀ ਦੇ ਪ੍ਰਕਾਸ਼ ਪੁਰਬ 'ਤੇ ਕਾਂਸ਼ੀ ਜਾਣ ਵਾਲੀਆਂ ਹਜ਼ਾਰਾਂ ਸੰਗਤਾਂ ਲਈ ਅਹਿਮ ਖ਼ਬਰ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪਾਵਨ ਪ੍ਰਕਾਸ਼ ਪੁਰਬ 12 ਫਰਵਰੀ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਮੰਦਰ ਸੀਰ ਗੋਵਰਧਨਪੁਰ ਕਾਂਸ਼ੀ ਬਨਾਰਸ ਯੂ. ਪੀ. ’ਚ ਵਿਸ਼ਵ ਪੱਧਰ ’ਤੇ ਮਨਾਏ ਜਾ ਰਹੇ ਹਨ। ਇਨ੍ਹਾਂ ਵਿਸ਼ਾਲ ਸਮਾਗਮਾਂ 'ਚ ਸ਼ਾਮਲ ਹੋਣ ਲਈ ਜਲੰਧਰ ਰੇਲਵੇ ਸਟੇਸ਼ਨ ਤੋਂ ਬੇਗਮਪੁਰਾ ਐਕਸਪ੍ਰੈੱਸ ਟਰੇਨ 9 ਫਰਵਰੀ ਨੂੰ ਸਤਿਗੁਰੂ ਰਵਿਦਾਸ ਜਨਮ ਅਸਥਾਨ ਮੰਦਰ ਸੀਰ ਗੋਵਰਧਨਪੁਰ ਕਾਂਸ਼ੀ ਬਨਾਰਸ ਯੂ. ਪੀ. ਲਈ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਮਹਾਰਾਜ ਜੀ ਦੀ ਸਰਪ੍ਰਸਤੀ ਹੇਠ ਐਤਵਾਰ ਨੂੰ ਰਵਾਨਾ ਹੋਵੇਗੀ।
ਇਹ ਵੀ ਪੜ੍ਹੋ : ਭਾਖੜਾ ’ਚ ਵਾਹਨ ਡਿੱਗਣ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਉਕਤ ਜਾਣਕਾਰੀ ਡੇਰੇ ਟਰੱਸਟ ਨੇ ਸਾਂਝੀ ਕਰਦੇ ਹੋਏ ਦੱਸਿਆ ਕਿ ਇਹ ਬੇਗਮਪੁਰਾ ਐਕਸਪ੍ਰੈੱਸ ਟਰੇਨ ਸੰਤ ਨਿਰੰਜਣ ਦਾਸ ਮਹਾਰਾਜ ਜੀ ਦੇ ਆਸ਼ੀਰਵਾਦ ਨਾਲ ਡੇਰਾ ਸੱਚਖੰਡ ਬੱਲਾਂ ਟਰੱਸਟ ਵੱਲੋਂ ਸਖ਼ਤ ਮਿਹਨਤ ਕਰ ਕੇ ਰੇਲਵੇ ਵਿਭਾਗ ਦੀਆਂ ਸ਼ਰਤਾਂ ਪੂਰੀਆਂ ਕਰਦਿਆਂ ਆਪਣੇ ਖ਼ਰਚੇ ’ਤੇ ਬੁੱਕ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਵਿਭਾਗ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ ਲਈ ਕੋਈ ਵੀ ਮੁਫ਼ਤ-ਯਾਤਰਾ ਵਾਲੀ ਟਰੇਨ ਨਹੀਂ ਭੇਜੀ ਜਾ ਰਹੀ। ਇਹ ਟਰੇਨ 9 ਫਰਵਰੀ ਨੂੰ ਜਲੰਧਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗੀ, ਜੋ 10 ਫਰਵਰੀ ਨੂੰ ਬਨਾਰਸ ਪਹੁੰਚੇਗੀ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 12 ਫਰਵਰੀ ਨੂੰ ਪਾਵਨ ਪ੍ਰਕਾਸ਼ ਪੁਰਬ ਸਮਾਗਮ ਦੀ ਸਮਾਪਤੀ ਉਪਰੰਤ 13 ਫਰਵਰੀ ਨੂੰ ਬਨਾਰਸ ਤੋਂ ਸੰਗਤਾਂ ਨੂੰ ਲੈ ਕੇ ਚੱਲੇਗੀ ਅਤੇ 14 ਫਰਵਰੀ ਨੂੰ ਜਲੰਧਰ ਰੇਲਵੇ ਸਟੇਸ਼ਨ ਪਹੁੰਚੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਬਣਨ ਜਾ ਰਿਹਾ ਨਵਾਂ ਹਾਈਵੇਅ! ਲੱਖਾਂ ਲੋਕਾਂ ਲਈ ਸੌਖਾ ਹੋ ਜਾਵੇਗਾ ਸਫ਼ਰ
ਡੇਰਾ ਸੱਚਖੰਡ ਬੱਲਾ ਟਰੱਸਟ ਵੱਲੋਂ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਬੀਤੇ ਦਿਨੀਂ ਕਿਸੇ ਅਖ਼ਬਾਰ ਵੱਲੋਂ ਇਹ ਖ਼ਬਰ ਪ੍ਰਕਾਸ਼ਿਤ ਕਰ ਦਿੱਤੀ ਗਈ ਸੀ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਹਰ ਸਾਲ ਪ੍ਰਕਾਸ਼ ਪੁਰਬ ਮੌਕੇ ਕਾਂਸ਼ੀ ਬਨਾਰਸ ਲਈ ਰੇਲਵੇ ਵਿਭਾਗ ਸੰਗਤ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਂਦਾ ਹੈ, ਜਦੋਂ ਕਿ ਅਸਲੀਅਤ ਵਿਚ ਬੇਗਮਪੁਰਾ ਐਕਸਪ੍ਰੈੱਸ ਟਰੇਨ ਡੇਰਾ ਸੱਚਖੰਡ ਬੱਲਾਂ ਟਰੱਸਟ ਵੱਲੋਂ ਰੇਲਵੇ ਵਿਭਾਗ ਨੂੰ ਲੱਖਾਂ ਰੁਪਏ ਜਮ੍ਹਾਂ ਕਰਵਾਉਣ ਉਪਰੰਤ ਪੈਸੇ ਦੇ ਕੇ ਬੁੱਕ ਕਰਵਾਈ ਜਾਂਦੀ ਹੈ। ਸੰਗਤ ਨੂੰ ਇਹ ਗੱਲ ਯਕੀਨੀ ਬਣਾਉਣੀ ਚਾਹੀਦੀ ਹੈ ਕਿ ਰੇਲਵੇ ਵਿਭਾਗ ਉਕਤ ਸਮਾਗਮ ਸਬੰਧੀ ਕੋਈ ਮੁਫ਼ਤ ਯਾਤਰਾ ਦੀ ਸਹੂਲਤ ਮੁਹੱਈਆ ਨਹੀਂ ਕਰਵਾਉਂਦਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਹਿਰ ਓ ਰੱਬਾ! ਸੂਹੇ ਚੂੜੇ ਵਾਲੀ ਲਾੜੀ ਦਾ ਉੱਜੜ ਗਿਆ ਸੰਸਾਰ, ਵਿੱਛ ਗਏ ਸੱਥਰ (ਵੀਡੀਓ)
NEXT STORY