ਚੰਡੀਗੜ੍ਹ : ਪੰਜਾਬ 'ਚ ਧੁੱਪ ਖਿੜਨ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਕੁੱਝ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਚ ਦਿਖ ਰਿਹਾ ਹੈ। ਇਸ ਦੇ ਮੱਦੇਨਜ਼ਰ ਸੂਬੇ ਅੰਦਰ ਆਉਣ ਵਾਲੇ ਦਿਨਾਂ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 12 ਫਰਵਰੀ ਤੋਂ ਬਾਅਦ ਮੌਸਮ ਦੇ ਸਾਫ਼ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : CM ਮਾਨ ਪੰਜਾਬੀਆਂ ਨੂੰ ਦੇਣ ਜਾ ਰਹੇ ਵੱਡਾ ਤੋਹਫ਼ਾ, ਰਜਿਸਟਰੀਆਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ
ਫਿਲਹਾਲ ਪਹਾੜਾਂ 'ਚ ਬਰਫ਼ਬਾਰੀ ਕਾਰਨ ਪੰਜਾਬ 'ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਪਿਛਲੇ ਮਹੀਨੇ ਰਾਤ ਦਾ ਤਾਪਮਾਨ 8 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਸੀ, ਹੁਣ 5 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਹੈ। ਫਿਲਹਾਲ ਦਿਨ ਵੇਲੇ ਚੰਗੀ ਧੁੱਪ ਖਿੜ ਰਹੀ ਹੈ ਪਰ ਰਾਤਾਂ ਠੰਡੀਆਂ ਹੋ ਰਹੀਆਂ ਹਨ। ਉਥੇ ਹੀ ਚੰਡੀਗੜ੍ਹ 'ਚ ਆਸਮਾਨ ਸਾਫ਼ ਰਹੇਗਾ, ਜਦੋਂ ਕਿ ਘੱਟੋ-ਘੱਟ ਪਾਰੇ 'ਚ ਗਿਰਾਵਟ ਆਵੇਗੀ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਚੰਗੀ ਖ਼ਬਰ, 10 ਤਾਰੀਖ਼ ਨੂੰ ਮਿਲਣ ਵਾਲੀ ਹੈ ਵੱਡੀ ਰਾਹਤ
ਪਾਰਾ 6 ਤੋਂ 1 ਡਿਗਰੀ ਵਿਚਾਲੇ ਰਹਿ ਸਕਦਾ ਹੈ। ਉੱਥੇ ਹੀ ਪੰਜਾਬ ਦੇ ਵੱਡੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੋਹਾਲੀ 'ਚ ਵੀ ਮੌਸਮ ਸਾਫ਼ ਰਹੇਗਾ, ਜਦੋਂ ਕਿ ਪਾਰਾ 5 ਤੋਂ 19 ਡਿਗਰੀ ਵਿਚਕਾਰ ਰਹਿ ਸਕਦਾ ਹੈ। ਹਾਲਾਂਕਿ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਹੋਵੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਕੇਜਰੀਵਾਲ ਦੇ ਸਹਿਯੋਗੀ ਨੇ ਪੰਜਾਬ ਰੇਰਾ ਮੁਖੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
NEXT STORY