ਚੰਡੀਗੜ੍ਹ (ਵੈੱਬ ਡੈਸਕ, ਅੰਕੁਰ) : ਪੰਜਾਬ ਸਰਕਾਰ ਵਲੋਂ ਸੂਬੇ ਦੇ ਛੋਟੇ ਬੱਚਿਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਛੋਟੇ 3 ਤੋਂ 6 ਸਾਲ ਤੱਕ ਦੇ ਛੋਟੇ ਬੱਚਿਆਂ ਲਈ 1419 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਜਾ ਰਹੀ ਹੈ। ਇਨ੍ਹਾਂ 'ਚੋਂ 56 ਕੇਂਦਰ ਬਣਨੇ ਸ਼ੁਰੂ ਹੋ ਗਏ ਹਨ, ਜਦੋਂ ਕਿ ਬਾਕੀਆਂ ਦਾ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਬੇਹੱਦ ਅਹਿਮ ਖ਼ਬਰ, ਜਲਦੀ ਕਰ ਲਓ
ਇਸ ਦੇ ਨਾਲ ਹੀ ਪੁਰਾਣੇ ਆਂਗਣਵਾੜੀ ਕੇਂਦਰਾਂ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ 353 ਆਂਗਣਵਾੜੀ ਕੇਂਦਰਾਂ ਨੂੰ 35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਜਿੱਥੇ ਟਾਇਲਟਸ ਵੀ ਨਹੀਂ ਸਨ। ਕਈ ਆਂਗਣਵਾੜੀ ਕੇਂਦਰਾਂ 'ਚ ਫਰਨੀਚਰ ਤੱਕ ਨਹੀਂ ਹੈ ਅਤੇ ਬੱਚਿਆਂ ਨੂੰ ਦਰੀਆਂ 'ਤੇ ਬੈਠਣਾ ਪੈਂਦਾ ਹੈ। ਇਸ ਲਈ 21 ਕਰੋੜ ਰੁਪਏ ਫਰਨੀਚਾਰ ਲਈ ਜਾਰੀ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਲੱਗੀਆਂ ਮੌਜਾਂ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਸੁਫ਼ਨਾ ਹੋਇਆ ਪੂਰਾ
ਕੈਬਨਿਟ ਮੰਤਰੀ ਨੇ ਕਿਹਾ ਕਿ ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ 'ਚ ਸਕਸ਼ਮ ਆਂਗਣਵਾੜੀ ਸੈਂਟਰਾਂ ਲਈ ਇਕ ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਉਕਤ ਕੇਂਦਰਾਂ 'ਚ ਐੱਲ. ਈ. ਡੀ. ਅਤੇ ਆਰ. ਓ. ਲਾਏ ਜਾਣਗੇ। ਇਸ ਤੋਂ ਇਲਾਵਾ ਸੀ. ਸੀ. ਟੀ. ਵੀ. ਕੈਮਰੇ ਵੀ ਲਾਏ ਜਾਣਗੇ। ਇਸ ਦਾ ਮਕਸਦ ਹੈ ਕਿ ਸਾਡੇ ਬੱਚਿਆਂ ਨੂੰ ਵਧੀਆ ਨਿੱਘੇ ਮਾਹੌਲ 'ਚ ਲਰਨਿੰਗ ਮਟੀਰੀਅਲ ਮਿਲੇ ਤਾਂ ਜੋ ਉਹ ਖੇਡਦੇ-ਖੇਡਦੇ ਹੀ ਸਿੱਖ ਜਾਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਸਰਕਾਰ ਆਂਗਣਵਾੜੀ ਕੇਂਦਰਾਂ ਦੀ ਅਪਗ੍ਰੇਡੇਸ਼ਨ ਲਈ 2 ਕਰੋੜ ਰੁਪਿਆ ਖ਼ਰਚ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਰੀ ਹੋਏ ਸਖ਼ਤ ਹੁਕਮ
NEXT STORY