ਲੁਧਿਆਣਾ (ਵਿੱਕੀ) : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਸੂਬੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ 31 ਮਾਰਚ, 2024 ਤੋਂ ਬਾਅਦ ਕਿਸੇ ਵੀ ਸਰਕਾਰੀ ਸਕੂਲ ਦਾ ਬੱਚਾ ਬਿਨਾਂ ਬੈਂਚ ਦੇ ਜ਼ਮੀਨ 'ਤੇ ਨਹੀਂ ਬੈਠਣਾ ਚਾਹੀਦਾ।
ਇਹ ਵੀ ਪੜ੍ਹੋ : BSF ਤੇ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ, 2 ਪਾਕਿਸਤਾਨੀ ਡਰੋਨਾਂ ਸਣੇ 5 ਕਰੋੜ ਦੀ ਹੈਰੋਇਨ ਬਰਾਮਦ
ਉਕਤ ਹੁਕਮਾਂ ਤਹਿਤ ਜੇਕਰ ਕਿਸੇ ਵੀ ਜ਼ਿਲ੍ਹੇ ਦੇ ਕਿਸੇ ਸਕੂਲ 'ਚ ਬੱਚਿਆਂ ਦੇ ਬੈਠਣ ਲਈ ਬੈਂਚਾਂ ਦੀ ਡਿਮਾਂਡ ਹੈ ਤਾਂ ਇਹ 23 ਦਸੰਬਰ ਬਾਅਦ ਦੁਪਹਿਰ 3 ਵਜੇ ਤੱਕ ਦਫ਼ਤਰ ਨੂੰ ਭੇਜੀ ਜਾਵੇ।
ਇਹ ਵੀ ਪੜ੍ਹੋ : CM ਭਗਵੰਤ ਮਾਨ ਦੀ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਸ਼ੁਰੂ, ਸੌਂਪਿਆ ਮੰਗ ਪੱਤਰ
ਇਸ ਤੋਂ ਇਲਾਵਾ ਜਿਨ੍ਹਾਂ ਜ਼ਿਲ੍ਹਿਆਂ 'ਚ ਬੈਂਚਾਂ ਦੀ ਉਕਤ ਡਿਮਾਂਡ ਨਿੱਲ ਹੈ ਤਾਂ ਇਸ ਪੱਤਰ ਨਾਲ ਨੱਥੀ ਸਰਟੀਫਿਕੇਟ ਭੇਜਿਆ ਜਾਵੇ। ਦੱਸਣਯੋਗ ਹੈ ਕਿ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਬੱਚਿਆਂ ਲਈ ਮਾਨ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਵਾਸੀਆਂ ਲਈ ਵੱਡੀ ਖ਼ਬਰ, ਕੇਂਦਰ ਸਰਕਾਰ ਲਗਾਉਣ ਜਾ ਰਹੀ ਇਹ ਵੱਡਾ ਪ੍ਰਾਜੈਕਟ
NEXT STORY