ਬਠਿੰਡਾ (ਵਿਜੇ ਵਰਮਾ) : ਪੰਜਾਬ 'ਚ ਬਹੁ-ਚਰਚਿਤ ਕਮਲ ਕੌਰ ਭਾਬੀ ਦੇ ਕਤਲ ਕੇਸ 'ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਸਪ੍ਰੀਤ ਅਤੇ ਨਿਮ੍ਰਿਤ ਨੂੰ ਅੱਜ ਸਖ਼ਤ ਪੁਲਸ ਸੁਰੱਖਿਆ ਹੇਠ ਬਠਿੰਡਾ ਅਦਾਲਤ 'ਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਪੁਲਸ ਨੇ ਅਦਾਲਤ ਨੂੰ ਚਲਾਨ ਦੀਆਂ ਕਾਪੀਆਂ ਪੇਸ਼ ਕੀਤੀਆਂ। ਪੰਜਾਬ ਪੁਲਸ ਨੇ ਇਸ ਮਾਮਲੇ 'ਚ 6 ਸਤੰਬਰ ਨੂੰ ਪਹਿਲਾਂ ਹੀ ਚਲਾਨ ਦਾਇਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਜਸਪ੍ਰੀਤ ਅਤੇ ਨਿਮ੍ਰਿਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਰੂਹ ਕੰਬਾਊ ਵਾਰਦਾਤ, ਜਿੰਮ ਮਾਲਕ 'ਤੇ ਤਾਬੜਤੋੜ ਚਲਾਈਆਂ ਗੋਲੀਆਂ
ਅਦਾਲਤ 'ਚ ਪੇਸ਼ੀ ਦੌਰਾਨ ਦੋਹਾਂ ਮੁਲਜ਼ਮਾਂ ਦੀ ਚਾਰਜਸ਼ੀਟ ਦੀਆਂ ਕਾਪੀਆਂ ਸੌਂਪੀਆਂ ਗਈਆਂ ਸਨ। ਪੁਲਸ ਜਾਂਚ ਲਈ ਅਜੇ ਵੀ ਤਿੰਨ ਹੋਰ ਵਿਅਕਤੀਆਂ ਅੰਮ੍ਰਿਤਪਾਲ ਮਹਿਰੋਂ, ਰਣਜੀਤ ਸਿੰਘ ਅਤੇ ਇੱਕ ਅਣਪਛਾਤੇ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਆ ਰਿਹਾ ਵੱਡਾ ਪ੍ਰਾਜੈਕਟ, ਲੋਕਾਂ ਨੂੰ ਮਿਲੇਗਾ ਰੁਜ਼ਗਾਰ (ਵੀਡੀਓ)
ਪੁਲਸ ਟੀਮਾਂ ਉਨ੍ਹਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਕਮਲ ਕੌਰ ਦੇ ਕਤਲ ਨਾਲ ਸਬੰਧਿਤ ਇਸ ਮਾਮਲੇ ਨੇ ਸ਼ਹਿਰ 'ਚ ਕਾਫ਼ੀ ਚਰਚਾ ਛੇੜ ਦਿੱਤੀ ਹੈ ਅਤੇ ਪਰਿਵਾਰ ਇਨਸਾਫ਼ ਲਈ ਆਸਵੰਦ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੜਕਸਾਰ ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਹਸਪਤਾਲ 'ਤੇ ਹੋਈ ਅੰਨ੍ਹੇਵਾਹ ਫਾਇਰਿੰਗ
NEXT STORY