ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇੱਥੇ ਇਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਸੂਬੇ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਦੇ ਡੀ. ਏ. ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ 3 ਲੱਖ ਸਰਕਾਰੀ ਮੁਲਾਜ਼ਮਾਂ ਅਤੇ 4 ਲੱਖ ਪੈਨਸ਼ਨਰਾਂ ਦੀ 15 ਹਜ਼ਾਰ ਕਰੋੜ ਦੀ ਬਕਾਇਆ ਰਾਸ਼ੀ ਹਾਈਕੋਰਟ ਨੇ 30 ਜੂਨ ਤੱਕ ਜਾਰੀ ਕਰਨ ਦੇ ਹੁਕਮ ਸੁਣਾਏ ਹਨ ਪਰ ਸੂਬਾ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਹ ਕਹਿ ਕੇ ਪਿੱਛੇ ਹਟਣ ਦੀ ਕੋਸ਼ਿਸ਼ ਕੀਤੀ ਗਈ ਕਿ ਉਸ ਕੋਲ ਫੰਡਾਂ ਦੀ ਕਮੀ ਹੈ। ਜਾਖੜ ਨੇ ਦੋਸ਼ ਲਾਇਆ ਕਿ ਇਹ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੈ, ਜਦੋਂ ਕਿਸੇ ਸਰਕਾਰ ਨੇ ਡੀ. ਏ. (ਮਹਿੰਗਾਈ ਭੱਤਾ) ਦੇ ਮਾਮਲੇ ‘ਚ ਵੀ ਅਦਾਲਤ ਦਾ ਰੁਖ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼ ਕੀਤੀ ਹੈ। ਭਾਜਪਾ ਆਗੂ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨੂੰ 60 ਫ਼ੀਸਦੀ ਤੱਕ ਡੀ. ਏ. ਮਿਲ ਰਿਹਾ ਹੈ, ਉੱਥੇ ਪੰਜਾਬ ਦੇ ਮੁਲਾਜ਼ਮਾਂ ਨਾਲ ਨਿਆਂ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਹਰਿਆਣਾ, ਰਾਜਸਥਾਨ ਅਤੇ ਚੰਡੀਗੜ੍ਹ ‘ਚ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਹੋ ਚੁੱਕੀਆਂ ਹਨ ਪਰ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ। ਜਾਖੜ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ, ਕਰਮਚਾਰੀਆਂ ਅਤੇ ਹੋਰ ਵਰਗਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ, ਜਦੋਂ ਕਿ ਧਰਨੇ ਅਤੇ ਪ੍ਰਦਰਸ਼ਨ ਲਗਾਤਾਰ ਜਾਰੀ ਹਨ।
ਇਹ ਵੀ ਪੜ੍ਹੋ : PSEB 12th Result 2026 : ਅੱਜ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ, ਇੱਥੇ ਚੈੱਕ ਕਰੋ Result
ਨਗਰ ਨਿਗਮ ਚੋਣਾਂ ‘ਚ ਪੇਪਰ ਬੈਲਟ ‘ਤੇ ਵੀ ਚੁੱਕੇ ਸਵਾਲ
ਸੁਨੀਲ ਜਾਖੜ ਨੇ ਪੰਜਾਬ ‘ਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਈ. ਵੀ. ਐੱਮ. ਦੀ ਥਾਂ ਪੇਪਰ ਬੈਲਟ ਵਰਤਣ ਦੇ ਫ਼ੈਸਲੇ ‘ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਪਿਛਲੀਆਂ ਪੰਚਾਇਤੀ ਅਤੇ ਸਥਾਨਕ ਚੋਣਾਂ ਵਰਗੀਆਂ ਗੜਬੜੀਆਂ ਨੂੰ ਦੁਹਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਭਾਜਪਾ ਇਸ ਮਾਮਲੇ ਨੂੰ ਚੋਣ ਕਮਿਸ਼ਨ ਕੋਲ ਲੈ ਕੇ ਜਾਵੇਗੀ ਅਤੇ ਡੱਟ ਕੇ ਮੁਕਾਬਲਾ ਕਰੇਗੀ।
ਇਹ ਵੀ ਪੜ੍ਹੋ : ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਹਜ਼ਾਰਾਂ ਮੁਲਾਜ਼ਮਾਂ ਨੂੰ ਮਿਲੀ ਰਾਹਤ, ਇਸੇ ਮਹੀਨੇ ਤੋਂ ਲਾਗੂ ਹੋ ਗਈਆਂ...
ਕਾਨੂੰਨ ਵਿਵਸਥਾ ‘ਤੇ ਸਰਕਾਰ ਨੂੰ ਘੇਰਿਆ
ਜਾਖੜ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਵੀ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਸੂਬੇ ਨੂੰ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ‘ਚ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਸਮਰੱਥਾ ਸਿਰਫ ਭਾਜਪਾ ਕੋਲ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਧੇਰੇ ਸੁਰੱਖਿਆ ਅਤੇ ਸਖ਼ਤ ਪ੍ਰਬੰਧ ਦੀ ਲੋੜ ਹੈ। ਇਸ ਦੌਰਾਨ ਜਾਖੜ ਨੇ ਪੰਜਾਬ ‘ਚ ਵਾਪਰੀਆਂ ਕੁੱਝ ਸੁਰੱਖਿਆ ਘਟਨਾਵਾਂ ਦਾ ਹਵਾਲਾ ਦਿੰਦਿਆਂ ਸਰਕਾਰ ‘ਤੇ ਸਵਾਲ ਚੁੱਕੇ ਅਤੇ ਕਿਹਾ ਕਿ ਸਰਕਾਰ ਵਿਰੋਧੀਆਂ ‘ਤੇ ਦੋਸ਼ ਮੜ੍ਹਣ ਦੀ ਥਾਂ ਅਸਲ ਸਮੱਸਿਆਵਾਂ ਦੇ ਹੱਲ ‘ਤੇ ਧਿਆਨ ਦੇਵੇ। ਭਾਜਪਾ ਆਗੂ ਨੇ ਇਹ ਵੀ ਕਿਹਾ ਕਿ ਪਾਰਟੀ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਆਮ ਲੋਕਾਂ ਦੀਆਂ ਮੰਗਾਂ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸਵੇਰੇ ਮੀਂਹ ਨਾਲ ਰਾਹਤ, ਦੁਪਹਿਰ ਬਾਅਦ ਗਰਮੀ ਤੇ ਹੁੰਮਸ ਨੇ ਕੀਤਾ ਬੇਹਾਲ
NEXT STORY