ਬਠਿੰਡਾ (ਵਿਜੇ ਵਰਮਾ) : ਮਸ਼ਹੂਰ ਇੰਟਰਨੈੱਟ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ ਉਰਫ਼ ਭਾਬੀ ਕਮਲ ਕੌਰ ਕਤਲ ਕੇਸ 'ਚ ਪੁਲਸ ਨੇ ਮੁਲਜ਼ਮ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਖ਼ਿਲਾਫ਼ ਅਦਾਲਤ 'ਚ ਚਲਾਨ ਪੇਸ਼ ਕੀਤਾ ਹੈ। ਪੁਲਸ ਜਾਂਚ 'ਚ ਖ਼ੁਲਾਸਾ ਹੋਇਆ ਹੈ ਕਿ ਕਤਲ ਦੀ ਸਾਜ਼ਿਸ਼ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਰਚੀ ਸੀ, ਜੋ ਘਟਨਾ ਤੋਂ ਬਾਅਦ ਅੰਮ੍ਰਿਤਸਰ ਤੋਂ ਦੁਬਈ ਭੱਜ ਗਿਆ ਸੀ। ਉਸ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਤਹਿਤ ਕਾਰਵਾਈ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ : ਕੋਚਿੰਗ ਸੈਂਟਰ ਤੇ ਹੌਟਸਪੋਟਸ ਰਹਿਣਗੇ ਬੰਦ! ਜਾਰੀ ਹੋ ਗਏ ਨਵੇਂ ਹੁਕਮ
ਇਸ ਤੋਂ ਇਲਾਵਾ ਰਣਜੀਤ ਸਿੰਘ ਅਤੇ ਇੱਕ ਅਣਪਛਾਤੇ ਵਿਅਕਤੀ ਨੂੰ ਵੀ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ। ਦੱਸਣਯੋਗ ਹੈ ਕਿ 10 ਜੂਨ ਨੂੰ ਕੰਚਨ ਕੁਮਾਰੀ ਦੀ ਲਾਸ਼ ਆਦੇਸ਼ ਹਸਪਤਾਲ ਦੀ ਪਾਰਕਿੰਗ 'ਚ ਖੜ੍ਹੀ ਇੱਕ ਕਾਰ ਵਿੱਚੋਂ ਬਰਾਮਦ ਹੋਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ 22 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਾਂਚ 'ਚ ਸਾਹਮਣੇ ਆਇਆ ਸੀ ਕਿ ਜਸਪ੍ਰੀਤ ਅਤੇ ਨਿਮਰਤਜੀਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਯੋਜਨਾ ਅਨੁਸਾਰ ਕਮਲ ਕੌਰ ਦਾ ਕਤਲ ਕੀਤਾ ਅਤੇ ਲਾਸ਼ ਨੂੰ ਕਾਰ 'ਚ ਰੱਖ ਕੇ ਹਸਪਤਾਲ ਦੀ ਪਾਰਕਿੰਗ 'ਚ ਛੱਡ ਕੇ ਭੱਜ ਗਏ ਇਸ ਵੇਲੇ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਰਣਜੀਤ ਸਿੰਘ ਦੀ ਗ੍ਰਿਫ਼ਤਾਰੀ ਲੰਬਿਤ ਹੈ, ਜਦੋਂ ਕਿ ਜਸਪ੍ਰੀਤ ਅਤੇ ਨਿਮਰਤਜੀਤ ਜੇਲ੍ਹ 'ਚ ਬੰਦ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
5 ਸਾਲਾ ਬੱਚੇ ਹਰਵੀਰ ਸਿੰਘ ਦੇ ਕਤਲ ਵਿਰੁੱਧ ਖੁੱਡਾ ਵਿਚ ਕੱਢਿਆ ਗਿਆ ਰੋਸ ਮਾਰਚ
NEXT STORY