ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 24 ਤੋਂ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰੱਖੇ ਗਏ ਸਨ। ਇਹ ਮਿਊਜ਼ੀਅਮ 1 ਅਗਸਤ ਤੋਂ ਸੈਲਾਨੀਆਂ ਲਈ ਮੁੜ ਤੋਂ ਖੁੱਲ੍ਹ ਜਾਣਗੇ।
ਇਹ ਖ਼ਬਰ ਵੀ ਪੜ੍ਹੋ : ਨਸ਼ਿਆਂ ਵਿਰੁੱਧ ਲੜਾਈ ’ਚ ਪੰਜਾਬ ਪੁਲਸ ਨੂੰ ਮਿਲੀ ਸਫ਼ਲਤਾ, 14 ਪਿੰਡਾਂ ਨੇ ਪਾਸ ਕੀਤੇ ਇਹ ਮਤੇ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬਘਰਾਂ ਨੂੰ ਹਰ ਸਾਲ ਦੀ ਤਰਜ਼ ’ਤੇ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫ਼ਤੇ ’ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਕੰਮ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਮੁਕੰਮਲ ਕਰ ਲਏ ਗਏ ਹਨ। ਇਹ ਅਜਾਇਬਘਰ ਹੁਣ ਸੈਲਾਨੀਆਂ ਲਈ ਮੁੜ ਤੋਂ ਖੋਲ੍ਹੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ : ਡੀਜ਼ਲ ਇੰਜਣ ਕਾਰਾਂ ਖ਼ਰੀਦਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਇਨ੍ਹਾਂ ਗੱਡੀਆਂ ’ਤੇ ਲੱਗ ਸਕਦੀ ਹੈ ਪਾਬੰਦੀ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੀ.ਆਰ.ਟੀ.ਸੀ. ਇੰਸਪੈਕਟਰ ਨੇ ਮੰਗੀ 2 ਲੱਖ ਰੁਪਏ ਦੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
NEXT STORY