ਇੰਟਰਨੈਸ਼ਨਲ ਡੈਸਕ- ਭਾਰਤ-ਕੈਨੇਡਾ ਵਿਚਾਲੇ ਪੈਦਾ ਹੋਏ ਤਣਾਅ ਦਾ ਅਸਰ ਹੁਣ ਭਾਰਤੀ ਵਿਦਿਆਰਥੀਆਂ 'ਤੇ ਨਜ਼ਰ ਆ ਰਿਹਾ ਹੈ। ਇਸ ਸਾਲ ਦੇ ਦੂਜੇ ਅੱਧ ਵਿੱਚ ਕੈਨੇਡਾ ਵਿੱਚ ਪੜ੍ਹਨ ਲਈ ਅਪਲਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਜੁਲਾਈ ਅਤੇ ਅਕਤੂਬਰ ਦੇ ਵਿਚਕਾਰ ਭਾਰਤ ਤੋਂ ਨਵੇਂ ਅਧਿਐਨ ਪਰਮਿਟਾਂ ਲਈ ਅਰਜ਼ੀਆਂ ਦੀ ਗਿਣਤੀ ਪਿਛਲੇ ਸਾਲ ਕੁੱਲ 145,881 ਤੋਂ ਘਟ ਕੇ 2023 ਦੀ ਇਸੇ ਮਿਆਦ ਵਿੱਚ ਸਿਰਫ 86,562 ਰਹਿ ਗਈ, ਜੋ ਕਿ ਲਗਭਗ 40% ਦੀ ਗਿਰਾਵਟ ਹੈ।
ਕੈਨੇਡਾ ਤੋਂ ਭਾਰਤੀਆਂ ਦਾ ਮੋਹ ਹੋਇਆ ਭੰਗ, ਸਟੱਡੀ ਵੀਜ਼ਾ 'ਚ ਭਾਰੀ ਗਿਰਾਵਟ ਦਰਜ
ਇਕ ਰਿਪੋਰਟ ਮੁਤਾਬਕ ਕੈਨੇਡਾ ਵਿਚ ਹਾਲ ਹੀ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਸ਼ੋਸ਼ਣ ਦੇ ਕਈ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਕੈਨੇਡਾ ਵਿਚ ਸਟੱਡੀ ਵੀਜ਼ਿਆਂ ਵਿਚ ਕਮੀ ਆਈ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਬਹੁਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਪਿਛਲੇ ਸਮੇਂ ਵਿੱਚ ਸੋਸ਼ਲ ਮੀਡੀਆ 'ਤੇ ਕੈਨੇਡਾ ਵਿੱਚ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਪੋਸਟ ਕੀਤਾ ਹੈ, ਜੋ ਕਿ ਕੈਨੇਡਾ ਦੇ ਸਟੱਡੀ ਵੀਜ਼ਿਆਂ ਵਿੱਚ ਗਿਰਾਵਟ ਦਾ ਇੱਕ ਕਾਰਨ ਹੈ।
ਬਠਿੰਡਾ ਜੇਲ੍ਹ ਨਾਲ ਜੁੜੀਆਂ ਸੁਖਦੇਵ ਗੋਗਾਮੇੜੀ ਦੇ ਕਤਲ ਦੀ ਸਾਜ਼ਿਸ਼ ਦੀਆਂ ਤਾਰਾਂ! ਦੋ ਸ਼ੂਟਰ ਗ੍ਰਿਫ਼ਤਾਰ
ਰਾਜਸਥਾਨ ਦੇ ਜੈਪੁਰ 'ਚ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਗਾਮੇੜੀ ਨੂੰ ਗੋਲੀ ਮਾਰਨ ਵਾਲੇ ਦੋਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਕ ਦੋਸ਼ੀ ਦਾ ਨਾਂ ਰੋਹਿਤ ਰਾਠੌੜ ਹੈ, ਜੋ ਕਿ ਬੀਕਾਨੇਰ ਦਾ ਰਹਿਣ ਵਾਲਾ ਹੈ। ਉੱਥੇ ਹੀ ਦੂਜੇ ਦਾ ਨਾਂ ਨਿਤਿਨ ਫ਼ੌਜੀ ਹੈ, ਉਹ ਹਰਿਆਣਾ ਦੇ ਮਹਿੰਦਰਗੜ੍ਹ ਦਾ ਰਹਿਣ ਵਾਲਾ ਹੈ। ਦੋਹਾਂ ਨੇ ਮਿਲ ਕੇ ਸੁਖਦੇਵ ਸਿੰਘ ਗੋਗਾਮੇੜੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਪੰਜਾਬ ਸਰਕਾਰ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ਪਹਿਲੀ ਵਾਰ ਚੁੱਕਿਆ ਗਿਆ ਇਹ ਕਦਮ
ਪੰਜਾਬ ਸਰਕਾਰ ਨੇ ਇਕ ਵਾਰ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਕੁਝ ਕਰ ਵਿਖਾਉਣ ਦੀ ਹੱਲਾਸ਼ੇਰੀ ਦਿੰਦਿਆਂ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਪੜ੍ਹਾਈ ’ਚ ਹੁਸ਼ਿਆਰ ਅਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਅਹਿਮ ਕਦਮ ਚੁੱਕਦਿਆਂ ਆਖਿਆ ਹੈ ਕਿ ਪੰਜਾਬ ਭਰ ਦੇ ਸਕੂਲਾਂ ਵਿਚੋਂ ‘ਸੁਪਰ 5000’ ਬੱਚੇ ਚੁਣੇ ਜਾਣਗੇ।
ਆਸਿਮ ਰਿਆਜ਼ ਤੇ ਹਿਮਾਂਸ਼ੀ ਖੁਰਾਣਾ ਦਾ ਹੋਇਆ ਬ੍ਰੇਕਅੱਪ, ਅਦਾਕਾਰਾ ਨੇ ਖ਼ੁਦ ਕੀਤਾ ਐਲਾਨ
‘ਬਿੱਗ ਬੌਸ 13’ ’ਚ ਆਪਣੇ ਰਿਸ਼ਤੇ ਦੀ ਸ਼ੁਰੂਆਤ ਕਰਨ ਵਾਲੇ ਹਿਮਾਂਸ਼ੀ ਖੁਰਾਣਾ ਤੇ ਆਸਿਮ ਰਿਆਜ਼ ਹੁਣ ਅਧਿਕਾਰਕ ਤੌਰ ’ਤੇ ਵੱਖ ਹੋ ਗਏ ਹਨ। ਦੋਵਾਂ ਦਾ ਰਿਸ਼ਤਾ ਖ਼ਤਮ ਹੋਣ ਦੀ ਜਾਣਕਾਰੀ ਹਿਮਾਂਸ਼ੀ ਖੁਰਾਣਾ ਵਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਦਿੱਤੀ ਗਈ ਹੈ। ਹਿਮਾਂਸ਼ੀ ਨੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਤੇ ਉਸ ਨੇ ਆਸਿਮ ਨਾਲ ਆਪਣੇ 4 ਸਾਲ ਪੁਰਾਣੇ ਰਿਸ਼ਤੇ ਨੂੰ ਖ਼ਤਮ ਕਰਨ ਬਾਰੇ ਦੱਸਿਆ ਹੈ।
CM ਭਗਵੰਤ ਮਾਨ ਨੇ ਪ੍ਰਬੰਧਕੀ ਸਕੱਤਰਾਂ ਨਾਲ ਕੀਤੀ ਮੀਟਿੰਗ, ਮਹਿਕਮਿਆਂ ਨੂੰ ਦਿੱਤੇ ਇਹ ਹੁਕਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਾਰੇ ਮਹਿਕਮਿਆਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਵਿਕਾਸ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ ਹੈ। ਮੀਟਿੰਗ ਲੈਣ ਉਪਰੰਤ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਮੀਟਿੰਗ ਸਬੰਧੀ ਜਾਣਕਾਰੀ ਦਿੱਤੀ।
ਨਹਿਰੂ ਦੀ ਗ਼ਲਤੀ ਕਾਰਨ ਬਣਿਆ PoK, ਨਹੀਂ ਤਾਂ ਅੱਜ ਭਾਰਤ ਦਾ ਹਿੱਸਾ ਹੁੰਦਾ: ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਲੋਕ ਸਭਾ ਵਿਚ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਕਾਰਜਕਾਲ ਦੌਰਾਨ ਹੋਈਆਂ ਦੋ 'ਵੱਡੀਆਂ ਭੁੱਲਾਂ' (ਗਲਤੀਆਂ) ਕਾਰਨ ਜੰਮੂ-ਕਸ਼ਮੀਰ ਨੂੰ ਸਾਲਾਂ ਤੱਕ ਭੁਗਤਣਾ ਪਿਆ। ਜੰਮੂ-ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਜੰਮੂ-ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023 'ਤੇ ਸਦਨ 'ਚ ਹੋਈ ਚਰਚਾ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਨਹਿਰੂ ਦੀਆਂ ਇਹ ਦੋਵੇਂ ਗਲਤੀਆਂ 1947 'ਚ ਆਜ਼ਾਦੀ ਦੇ ਕੁਝ ਸਮੇਂ ਬਾਅਦ ਪਾਕਿਸਤਾਨ ਨਾਲ ਯੁੱਧ ਦੇ ਸਮੇਂ ਜੰਗਬੰਦੀ ਕਰਨਾ ਅਤੇ ਜੰਮੂ ਕਸ਼ਮੀਰ ਦੇ ਮਾਮਲੇ ਨੂੰ ਸੰਯੁਕਤ ਰਾਸ਼ਟਰ ਲਿਜਾਉਣ ਦੀ ਸੀ।
ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ, ਸਨਮਾਨ ਵਜੋਂ ਮਿਲਣਗੇ 2000 ਰੁਪਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਦੇ ਲੋਕਾਂ ਲਈ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਾ ਹੋਣ ਬਾਰੇ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਇੱਥੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ।
ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ’ਚ ਵੱਡੇ ਫ਼ੈਸਲੇ, ਰਾਜੋਆਣਾ ਮਾਮਲੇ ’ਤੇ ਜਾਰੀ ਕੀਤੇ ਗਏ ਹੁਕਮ
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ 6 ਦਸੰਬਰ 2023 ਨੂੰ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਈ। ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸ਼ਾਮਲ ਹੋਏ।
100 ਸਭ ਤੋਂ ਸ਼ਕਤੀਸ਼ਾਲੀ ਔਰਤਾਂ 'ਚ 4 ਭਾਰਤੀ, 5ਵੀਂ ਵਾਰ ਸੂਚੀ 'ਚ ਸ਼ਾਮਲ ਨਿਰਮਲਾ ਸੀਤਾਰਮਨ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਫੋਰਬਸ ਦੀ ਸਭ ਤੋਂ ਤਾਕਤਵਰ ਔਰਤਾਂ ਦੀ ਸੂਚੀ ਵਿੱਚ ਥਾਂ ਬਣਾ ਲਈ ਹੈ। ਉਹ 32ਵੇਂ ਸਥਾਨ 'ਤੇ ਹੈ, ਜਿਸ ਵਿਚ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਗਾਇਕਾ ਟੇਲਰ ਸਵਿਫਟ ਵੀ ਸ਼ਾਮਲ ਹਨ। ਇਸ ਸੂਚੀ ਵਿੱਚ ਤਿੰਨ ਹੋਰ ਭਾਰਤੀ ਔਰਤਾਂ ਵੀ ਸ਼ਾਮਲ ਹਨ, ਜਿਨ੍ਹਾਂ ਦੇ ਨਾਮ HCL ਕਾਰਪੋਰੇਸ਼ਨ ਦੀ ਸੀਈਓ ਰੋਸ਼ਨੀ ਨਾਦਰ ਮਲਹੋਤਰਾ (ਰੈਂਕ 60), ਸਟੀਲ ਅਥਾਰਟੀ ਆਫ਼ ਇੰਡੀਆ ਦੀ ਚੇਅਰਪਰਸਨ ਸੋਮਾ ਮੰਡਲ (ਰੈਂਕ 70), ਅਤੇ ਬਾਇਓਕਾਨ ਦੀ ਸੰਸਥਾਪਕ ਕਿਰਨ ਮਜ਼ੂਮਦਾਰ-ਸ਼ਾ (ਰੈਂਕ 76) ਹਨ।
ਪੰਜਾਬ ਦੀਆਂ ਵਿਦਿਆਰਥਣਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਮਾਨ ਸਰਕਾਰ ਨੇ ਪਹਿਲੀ ਵਾਰ ਕੀਤਾ ਇਹ ਐਲਾਨ
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਸਿੰਗਾਪੁਰ ਟ੍ਰੇਨਿੰਗ ਤੋਂ ਬਾਅਦ ਹੁਣ ਸਰਕਾਰ ਵਲੋਂ ਵਿਦਿਆਰਥਣਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਹੈ। ਮਾਨ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੀ ਜਾਪਾਨ ਫੇਰੀ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਲਈ ਸੂਬੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀਆਂ 11ਵੀਂ ਜਮਾਤ ਦੀਆਂ 8 ਵਿਦਿਆਰਥਣਾਂ ਨੂੰ ਮੈਰਿਟ ਦੇ ਆਧਾਰ 'ਤੇ 'ਜਾਪਾਨ-ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ਇਨ ਸਾਇੰਸ' ਲਈ ਚੁਣਿਆ ਗਿਆ ਹੈ।
ਗੁਰੂ ਸਾਹਿਬ ਦੀ ਤਾਬਿਆ 'ਚ ਬੈਠੇ ਗ੍ਰੰਥੀ ਸਿੰਘ 'ਤੇ ਹਮਲਾ, ਫਿਰ ਨੌਜਵਾਨ ਨੇ ਕੀਤਾ ਬੇਹੱਦ ਸ਼ਰਮਨਾਕ ਕਾਰਾ (ਵੀਡੀਓ)
ਮੋਹਾਲੀ ਅਧੀਨ ਪੈਂਦੇ ਖਰੜ ਨੇੜਲੇ ਪਿੰਡ ਸਿੱਲ ਦੇ ਗੁਰਦੁਆਰਾ ਸਾਹਿਬ 'ਚ ਇਕ ਨੌਜਵਾਨ ਵਲੋਂ ਬੇਹੱਦ ਸ਼ਰਮਨਾਕ ਕਾਰਾ ਕੀਤਾ ਗਿਆ। ਉਕਤ ਨੌਜਵਾਨ ਨੇ ਪਹਿਲਾਂ ਗ੍ਰੰਥੀ ਸਿੰਘ 'ਤੇ ਹਮਲਾ ਕੀਤਾ ਅਤੇ ਫਿਰ ਆਪਣੇ ਸਾਰੇ ਕੱਪੜੇ ਉਤਾਰ ਲਏ। ਜਾਣਕਾਰੀ ਮੁਤਾਬਕ ਪਿੰਡ ਦਾ ਹੀ ਇਕ ਨੌਜਵਾਨ ਰੋਜ਼ਾਨਾ 5 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਵਿਖੇ ਆਉਂਦਾ ਹੈ। ਉਹ ਅੱਜ ਆਉਂਦੇ ਹੀ ਗ੍ਰੰਥੀ ਸਿੰਘ ਨੂੰ ਅੰਮ੍ਰਿਤ ਛਕਾਉਣ ਲਈ ਕਹਿਣ ਲੱਗਾ।
ਪੰਜਾਬ ਦੇ ਰਾਜਪਾਲ ਵਲੋਂ ਰਾਸ਼ਟਰਪਤੀ ਨੂੰ ਭੇਜੇ ਜਾਣਗੇ 3 ਬਿੱਲ, CM ਮਾਨ ਨੂੰ ਲਿਖ ਚੁੱਕੇ ਨੇ ਪੱਤਰ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਦੇ 3 ਬਿੱਲਾਂ ਨੂੰ ਰਿਜ਼ਰਵ ਰੱਖ ਲਿਆ ਹੈ। ਹੁਣ ਰਾਜਪਾਲ ਸੰਵਿਧਾਨ ਦੀ ਧਾਰਾ-200 ਦੇ ਮੁਤਾਬਕ ਇਹ 3 ਬਿੱਲ ਰਾਸ਼ਟਰਪਤੀ ਨੂੰ ਵਿਚਾਰ ਲਈ ਭੇਜਣਗੇ। ਜਿਨ੍ਹਾਂ ਬਿੱਲਾਂ ਨੂੰ ਰਾਜਪਾਲ ਵੱਲੋਂ ਰਿਜ਼ਰਵ ਕੀਤਾ ਗਿਆ ਹੈ, ਉਨ੍ਹਾਂ 'ਚ ਪੰਜਾਬ ਯੂਨੀਵਰਸਿਟੀਜ਼ ਲਾਅਜ਼ (ਸੋਧ) ਬਿੱਲ-2023, ਸਿੱਖ ਗੁਰਦੁਆਰੇ (ਸੋਧ) ਬਿੱਲ-2023 ਅਤੇ ਪੰਜਾਬ ਪੁਲਸ (ਸੋਧ) ਬਿੱਲ-2023 ਸ਼ਾਮਲ ਹਨ।
ਰੋਹਿਤ, ਕੋਹਲੀ ਤੇ ਬੁਮਰਾਹ ਤੋਂ ਬਗੈਰ ਹੀ ਦੱਖਣੀ ਅਫਰੀਕਾ ਲਈ ਰਵਾਨਾ ਹੋਈ ਭਾਰਤੀ ਟੀਮ, 10 ਨੂੰ ਖੇਡੇਗੀ ਪਹਿਲਾ ਟੀ-20i
ਭਾਰਤੀ ਕ੍ਰਿਕਟ ਟੀਮ ਬੈਂਗਲੋਰ ਦੇ ਹਵਾਈ ਅੱਡੇ ਤੋਂ ਦੱਖਣੀ ਅਫਰੀਕਾ ਨੂੰ ਜਾਣ ਲਈ ਰਵਾਨਾ ਹੋ ਗਈ ਹੈ। ਭਾਰਤੀ ਟੀਮ ਦੱਖਣੀ ਅਫਰੀਕਾ ਨਾਲ 3 ਟੀ-20, 3 ਵਨਡੇ ਅਤੇ 2 ਟੈਸਟ ਮੈਚ ਖੇਡੇਗੀ। ਇਸ ਲੜੀ ਦੀ ਸ਼ੁਰੂਆਤ 10 ਦਸੰਬਰ ਨੂੰ ਖੇਡੇ ਜਾਣ ਵਾਲੇ ਪਹਿਲੇ ਟੀ-20 ਮੈਚ ਨਾਲ ਹੋਵੇਗੀ। ਇਸ ਲੜੀ ਰਾਹੀਂ ਜਿੱਥੇ ਸੀਨੀਅਰ ਖਿਡਾਰੀਆਂ ਨੂੰ ਵਨਡੇ ਤੇ ਟੀ-20 ਟੀਮਾਂ 'ਚੋਂ ਆਰਾਮ ਦਿੱਤਾ ਗਿਆ ਹੈ, ਉੱਥੇ ਹੀ ਰਿੰਕੂ ਸਿੰਘ, ਤਿਲਕ ਵਰਮਾ, ਸਾਈ ਸੁਦਰਸ਼ਨ ਅਤੇ ਰਜਤ ਪਾਟੀਦਾਰ ਵਨਡੇ 'ਚ ਡੈਬਿਊ ਕਰਨਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੌੜਾਮਾਜਰਾ ਨੇ ਰੇਤਾ-ਬੱਜਰੀ ਦਾ ਰੇਟ ਘਟਾਉਣ ਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਦਾ ਦਿਵਾਇਆ ਭਰੋਸਾ
NEXT STORY