ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ਤੋਂ ਅਹਿਮ ਖੁਲਾਸੇ ਹੋਏ ਹਨ। ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ’ਚ ਦੱਸਿਆ ਗਿਆ ਹੈ ਕਿ ਗੋਲੀਆਂ ਲੱਗਣ ਤੋਂ 15 ਮਿੰਟ ਬਾਅਦ ਹੀ ਉਨ੍ਹਾਂ ਦੀ ਹੋ ਗਈ ਸੀ। ਰਿਪੋਰਟ ਮੁਤਾਬਕ ਸਿੱਧੂ ਮੂਸੇਵਾਲਾ ਦੇ ਸਰੀਰ ’ਤੇ ਗੋਲੀਆਂ ਤੇ ਸੱਟ ਦੇ ਤਕਰੀਬਨ 19 ਜ਼ਖ਼ਮ ਦਿਖੇ ਹਨ। ਹਮਲੇ ਦੌਰਾਨ ਸਿੱਧੂ ਮੂਸੇਵਾਲਾ ਦੇ ਮੂੰਹ ’ਤੇ ਕਿਸੇ ਤਰ੍ਹਾਂ ਦਾ ਕੋਈ ਵਾਰ ਨਹੀਂ ਕੀਤਾ ਗਿਆ, ਜਦਕਿ ਬਾਕੀ ਸਰੀਰ ’ਤੇ ਸੱਟਾਂ ਤੇ ਗੋਲੀਆਂ ਦੇ ਨਿਸ਼ਾਨ ਦਿਖੇ ਹਨ। ਉਥੇ ਹੀ ਪੋਸਟਮਾਰਟਮ ਰਿਪੋਰਟ ’ਚ ਇਹ ਵੀ ਦੱਸਿਆ ਗਿਆ ਹੈ ਕਿ ਖੱਬੇ ਪਾਸੇ ਦੀਆਂ ਪੱਸਲੀਆਂ ਟੁੱਟ ਗਈਆਂ ਸਨ ਤੇ ਲੀਵਰ ਫਟ ਗਿਆ ਸੀ।
ਇਹ ਵੀ ਪੜ੍ਹੋ : PSEB ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ, ਬਰਨਾਲਾ ਦੇ ਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਕੀਤਾ ਹਾਸਲ
ਉਥੇ ਹੀ ਘਟਨਾ ਵਾਲੇ ਦਿਨ ਕੁਝ ਲੋਕਾਂ ਦਾ ਕਹਿਣਾ ਸੀ ਕਿ ਜਦੋਂ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਗੱਡੀ ’ਚੋਂ ਕੱਢਿਆ ਗਿਆ ਤਾਂ ਉਨ੍ਹਾਂ ਦੇ ਸਾਹ ਚੱਲ ਰਹੇ ਸਨ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਗੱਡੀ ’ਚੋਂ ਕੱਢਣ ’ਚ ਹੀ ਤਕਰੀਬਨ 10 ਤੋਂ 15 ਮਿੰਟ ਲੱਗ ਗਏ ਸਨ, ਜਿਸ ਦੌਰਾਨ ਸਿੱਧੂੁ ਮੂਸੇਵਾਲਾ ਦੇ ਸਾਹ ਚੱਲ ਰਹੇ ਸਨ। ਜ਼ਿਕਰਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ’ਤੇ ਅਣਪਛਾਤੇ ਹਮਲਾਵਰਾਂ ਨੇ ਤਕਰੀਬਨ 20-25 ਗੋਲੀਆਂ ਦਾਗ਼ੀਆਂ ਸਨ, ਜਿਸ ਤੋਂ ਬਾਅਦ ਮੂਸੇਵਾਲਾ ਨੂੰ ਗੰਭੀਰ ਤੌਰ ’ਤੇ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ ‘ਆਪ’ ’ਤੇ ਲਾਏ ਵੱਡੇ ਇਲਜ਼ਾਮ, ਲੋਕਾਂ ਤੋਂ ਮੰਗੀ ਇਹ ਰਾਏ
ਅਮਨ-ਕਾਨੂੰਨ ਦੀ ਵਿਗੜੀ ਸਥਿਤੀ ਦਾ ਖਮਿਆਜ਼ਾ ਭੁਗਤ ਰਹੇ ਨੇ ਪੰਜਾਬ ਦੇ ਲੋਕ : ਸੁਖਜਿੰਦਰ ਰੰਧਾਵਾ
NEXT STORY