ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰੇਗੀ ਅਤੇ ਇਸ ਸਬੰਧੀ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅੱਜ ਇੱਥੇ ਪੰਚਾਇਤ ਸਕੱਤਰਾਂ ਦੀਆਂ ਜਥੇਬੰਦੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕਰਨ ਮਗਰੋਂ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਥੇਬੰਦੀ ਦੇ ਮੈਂਬਰਾਂ ਨੇ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਹੈ ਕਿ ਪੰਚਾਇਤ ਸਕੱਤਰਾਂ ਨੂੰ ਆਪਣੇ ਵਿਭਾਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਕੰਮ ਵੀ ਸੌਂਪੇ ਜਾਂਦੇ ਹਨ, ਜਿਸ ਕਾਰਨ ਪੰਚਾਇਤ ਵਿਭਾਗ ਦਾ ਕੰਮ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਸਕੱਤਰਾਂ ਨੂੰ ਗਰਾਮ ਸੇਵਕਾਂ ਦੀ ਤਰਜ਼ ’ਤੇ ਤਨਖਾਹ ਦੇਣ ਅਤੇ ਇਕੋ ਕਾਡਰ ਬਣਾਉਣ ਲਈ ਸੇਵਾ ਨਿਯਮਾਂ ’ਚ ਸੋਧ ਕਰਨ ਸਮੇਤ ਹੋਰ ਸਾਰੇ ਮੁੱਦਿਆਂ ਨੂੰ ਹੋਰਨਾਂ ਸੂਬਿਆਂ ਦੀ ਤਰਜ਼ ’ਤੇ ਵਿਚਾਰਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ, ਮੂਸੇਵਾਲਾ ਕਤਲਕਾਂਡ ’ਚ ਬੱਬੂ ਮਾਨ ਨੂੰ ਪੁਲਸ ਨੇ ਸੱਦਿਆ! ਪੜ੍ਹੋ Top 10
ਧਾਲੀਵਾਲ ਨੇ ਕਿਹਾ ਕਿ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ’ਚ ਡਿਪਟੀ ਸਕੱਤਰ ਹਰਕੰਵਲਜੀਤ ਸਿੰਘ, ਡਿਪਟੀ ਡਾਇਰੈਕਟਰ ਜੋਗਿੰਦਰਜੀਤ ਸਿੰਘ, ਡੀ. ਡੀ. ਪੀ. ਓ. ਹਰਮਨਦੀਪ ਸਿੰਘ, ਲਾਅ ਅਫ਼ਸਰ ਕੰਵਲਜੀਤ ਸਿੰਘ, ਡੀ. ਸੀ. ਐੱਫ. ਏ. ਪਲਮਿੰਦਰ ਸਿੰਘ ਗਿੱਲ ਅਤੇ ਪੰਚਾਇਤ ਸਕੱਤਰ ਮੰਗਲ ਸਿੰਘ, ਭੁਪਿੰਦਰ ਸਿੰਘ, ਕੁਲਵੰਤ ਸਿੰਘ, ਵਰਿੰਦਰ ਕਮਾਰ ਅਤੇ ਗੁਰਪ੍ਰੀਤ ਸਿੰਘ ਆਦਿ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਪੰਚਾਇਤ ਸਕੱਤਰਾਂ ਦੀਆਂ ਸਰਵਿਸ ਰੂਲਜ਼ ਨਾਲ ਸਬੰਧਤ ਮੰਗਾਂ ਨੂੰ ਵਿਚਾਰੇਗੀ ਤੇ ਉਨ੍ਹਾਂ ਦਾ ਹੱਲ ਤਲਾਸ਼ੇਗੀ। ਵਰਣਨਯੋਗ ਹੈ ਕਿ ਪੰਚਾਇਤ ਸਕੱਤਰ ਜਥੇਬੰਦੀ ਦੇ ਮੈਂਬਰਾਂ ਨੇ ਪੰਚਾਇਤ ਮੰਤਰੀ ਦਾ ਧੰਨਵਾਦ ਕਰਦਿਆਂ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਗਰਾਮ ਸਭਾਵਾਂ ’ਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਜਥੇਬੰਦੀ ਦੇ ਨੁਮਾਇੰਦੇ ਜਗਮੋਹਣ ਸਿੰਘ ਕੰਗ, ਜਸਪਾਲ ਸਿੰਘ ਬਾਠ, ਨਿਸ਼ਾਨ ਸਿੰਘ, ਜਤਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਆਸ਼ੀਰਵਾਦ ਯੋਜਨਾ ਦਾ 1 ਜਨਵਰੀ ਤੋਂ ਲਾਭਪਾਤਰੀ ਆਨਲਾਈਨ ਲੈ ਸਕਣਗੇ ਲਾਭ
ਵਿਜੀਲੈਂਸ ਨੇ 7 ਘੰਟੇ ਕੀਤੀ ਵਿਧਾਇਕ ਪਾਹੜਾ ਤੇ ਪਰਿਵਾਰਕ ਮੈਂਬਰਾਂ ਕੋਲੋਂ ਪੁੱਛਗਿੱਛ, ਕੀਤੇ ਇਹ ਸਵਾਲ
NEXT STORY