ਚੰਡੀਗੜ੍ਹ-ਸ਼੍ਰੋਮਣੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਿੱਲੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੁਰੱਖਿਆ ਦੇਣਾ ਕੇਂਦਰ ਸਰਕਾਰ ਅਤੇ ਭਾਰਤ ਸਰਕਾਰ ਦੀ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਵੱਲੋਂ ਜਥੇਦਾਰ ਦੀ ਸੁਰੱਖਿਆ ਵਾਪਸ ਲਏ ਜਾਣ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਜਿਹੀ ਗਲਤੀ ਕੀਤੀ ਹੈ ਕਿ ਜੋ ਇਤਿਹਾਸ 'ਚ ਕਾਲੇ ਪੰਨਿਆਂ 'ਚ ਲਿਖੀ ਜਾਵੇਗੀ।
ਇਹ ਵੀ ਪੜ੍ਹੋ :ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ 'ਤੇ ਸਰਕਾਰੀ ਬੱਸਾਂ ਦੇ ਐਡਵਾਂਸ ਬੁੱਕਰਜ਼ ਵਿਰੁੱਧ ਮਾਮਲਾ ਦਰਜ
ਸਰਨਾ ਨੇ ਕਿਹਾ ਕਿ ਜੇਕਰ ਜਥੇਦਾਰ ਦੇ ਕਹਿਣ 'ਤੇ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਹੈ ਤਾਂ ਮੈਂ ਇਸ ਨੂੰ ਠੀਕ ਨਹੀਂ ਸਮਝਦਾ ਹਾਂ ਅਤੇ ਜੇਕਰ ਭਾਰਤ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਹੈ ਤਾਂ ਉਨ੍ਹਾਂ ਮੈਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਅੱਜ-ਕੱਲ ਸਿੱਖਾ 'ਚ ਦੋ ਮੁੱਦੇ ਮੁੱਖ ਹਨ। ਪਹਿਲਾ ਮੁੱਦਾ ਇਹ ਹੈ ਕਿ ਜਿਹੜੇ ਪਿਛਲੇ 25-25 ਸਾਲ ਤੋਂ ਸਿੱਖ ਜੋ ਕੈਦ 'ਚ ਹਨ, ਉਹ ਕਾਨੂੰਨ ਮੁਤਾਬਕ ਰਿਹਾਅ ਹੋਣੇ ਚਾਹੀਦੇ ਹਨ ਪਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਬੰਦੀ ਸਿੰਘ ਕਿਹਾ ਜਾਂਦਾ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਸਰਨਾ, ਪਰਿਵਾਰ ਨੂੰ ਚੋਣ ਲੜਨ ਦੀ ਕੀਤੀ ਬੇਨਤੀ (ਵੀਡੀਓ)
ਸਰਨਾ ਨੇ ਕਿਹਾ ਕਿ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ, ਸਰਕਾਰ ਵੱਲੋਂ ਕਰਨੀ ਚਾਹੀਦੀ ਹੈ, ਭਾਵੇਂ ਉਹ 3-3 ਅਤੇ 2-2 ਕਰਕੇ ਛੱਡਣੇ ਸ਼ੁਰੂ ਦੇਣ। ਦੂਜਾ ਮੁੱਦਾ ਇਹ ਹੈ ਕਿ ਸਿੱਖ ਪਿਛਲੇ 75 ਸਾਲਾਂ ਤੋਂ ਅਰਦਾਸ ਕਰ ਰਹੇ ਹਨ ਕਿ ਨਨਕਾਣਾ ਸਾਹਿਬ ਦੇ ਖੁੱਲ੍ਹੇ ਦਰਸ਼ਨ ਸ਼ੁਰੂ ਕਰ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਸਿੱਖਾਂ ਨੂੰ ਸਿਰਫ ਨਨਕਾਣਾ ਸਾਹਿਬ ਲਈ ਵੀਜ਼ਾ ਆਨ ਅਰਾਈਵਲ ਦੀ ਸਹੂਲਤ ਦਿਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਦੇ ਮੁੱਖ ਮੁੱਦੇ ਹਨ ਅਤੇ ਇਨ੍ਹਾਂ ਦਾ ਹੱਲ ਕਰਕੇ ਭਾਜਪਾ ਦੀ ਸਾਖ਼ ਪੰਜਾਬ 'ਚ ਸਿੱਖਾਂ 'ਚ ਵਧ ਸਕਦੀ ਹੈ।
ਇਹ ਵੀ ਪੜ੍ਹੋ : ਏਅਰੋਫਲੋਟ ਨੇ ਸ਼੍ਰੀਲੰਕਾ ਜਾਣ ਵਾਲੀਆਂ ਆਪਣੀਆਂ ਉਡਾਣਾਂ ਨੂੰ ਕੀਤਾ ਰੱਦ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ 'ਤੇ ਸਰਕਾਰੀ ਬੱਸਾਂ ਦੇ ਐਡਵਾਂਸ ਬੁੱਕਰਜ਼ ਵਿਰੁੱਧ ਮਾਮਲਾ ਦਰਜ
NEXT STORY