ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਪੇਂਡੂ ਖੇਤਰ ਲਈ ਮਿੰਨੀ ਬੱਸ ਸੇਵਾ ਮੁੜ ਸ਼ੁਰੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਅੱਜ ਇਸ ਸਬੰਧੀ ਸਕੀਮ ਦਾ ਖ਼ਾਕਾ ਤਿਆਰ ਕਰਨ ਅਤੇ ਸਰਵੇਖਣ ਕਰਨ ਦਾ ਨਿਰਦੇਸ਼ ਦਿੱਤਾ। ਇਥੇ ਮੁੱਖ ਮੰਤਰੀ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੇਂਡੂ ਖ਼ੇਤਰ ਵਿਚ ਮਿੰਨੀ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ ਤਾਂ ਕਿ ਜਿਥੇ ਲੋਕਾਂ ਨੂੰ ਆਵਾਜਾਈ ਲਈ ਸਹੂਲਤ ਮਿਲੇ, ਉੱਥੇ ਪੜ੍ਹੇ-ਲਿਖੇ ਨੌਜਵਾਨ ਬੱਸ ਪਰਮਿਟ ਲੈ ਕੇ ਆਪਣਾ ਰੋਜ਼ਗਾਰ ਚਲਾ ਸਕਣ।
ਇਹ ਖ਼ਬਰ ਵੀ ਪੜ੍ਹੋ : ਨਾਨੇ ਨੇ ਮਾਸੂਮ ਦੋਹਤੇ ਨੂੰ ਨਹਿਰ ’ਚ ਧੱਕਾ ਦੇ ਕੇ ਉਤਾਰਿਆ ਮੌਤ ਦੇ ਘਾਟ, ਵਜ੍ਹਾ ਜਾਣ ਰਹਿ ਜਾਓਗੇ ਹੈਰਾਨ
ਭਗਵੰਤ ਸਿੰਘ ਮਾਨ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਕੀਮ ਦਾ ਮੁਕੰਮਲ ਖ਼ਾਕਾ ਤਿਆਰ ਕਰਨ ਅਤੇ ਇਸ ਸਬੰਧੀ ਪੰਜਾਬ ਭਰ ਵਿਚ ਇਕ ਸਰਵੇਖਣ ਕਰਵਾਇਆ ਜਾਵੇ ਤਾਂ ਕਿ ਸੰਭਾਵੀ ਰੂਟਾਂ ਦੀ ਨਿਸ਼ਾਨਦੇਹੀ ਯਕੀਨੀ ਬਣਾਈ ਜਾ ਸਕੇ। ਮਿੰਨੀ ਬੱਸ ਸੇਵਾ ਨੂੰ ਆਮ ਲੋਕਾਂ ਲਈ ਵਰਦਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਿੱਥੇ ਆਵਾਜਾਈ ਸਹੂਲਤਾਂ ਨੂੰ ਸੁਚਾਰੂ ਕਰਨ ਵਿਚ ਸਹਾਈ ਸਾਬਤ ਹੋਵੇਗੀ, ਉਥੇ ਇਸ ਨਾਲ ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਮਿਲੇਗਾ ਅਤੇ ਉਹ ਪਰਮਿਟ ਲੈ ਕੇ ਬੱਸ ਸੇਵਾ ਦੀ ਸ਼ੁਰੂਆਤ ਕਰ ਸਕਣਗੇ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਇਸ ਯੋਜਨਾ ਦਾ ਖ਼ਾਕਾ ਬਾਰੀਕੀ ਨਾਲ ਤਿਆਰ ਕੀਤਾ ਜਾਵੇ ਅਤੇ ਸਾਰੇ ਪੰਜਾਬ ਵਿਚ ਸਰਵੇਖਣ ਕਰਵਾਇਆ ਜਾਵੇ ਤਾਂ ਕਿ ਸੰਭਾਵੀ ਰੂਟਾਂ ਦੀ ਨਿਸ਼ਾਨਦੇਹੀ ਯਕੀਨੀ ਬਣ ਸਕੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਧਾਰਮਿਕ ਸਥਾਨਾਂ ਲਈ ਵਿਸ਼ੇਸ਼ ਬੱਸ ਸੇਵਾ ਸ਼ੁਰੂ ਕਰਨ ਬਾਰੇ ਵੀ ਚਰਚਾ ਕੀਤੀ ਤਾਂ ਕਿ ਇਨ੍ਹਾਂ ਸਥਾਨਾਂ ਦੀ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬਹੁ-ਗਿਣਤੀ ਸ਼ਰਧਾਲੂ ਆਉਂਦੇ ਹਨ ਅਤੇ ਆਵਾਜਾਈ ਦਾ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਦੀ ਦਿੱਕਤ ਦੂਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਤੀ ਅਤੇ ਸਹੁਰੇ ਪਰਿਵਾਰ 'ਤੇ ਲੱਗੇ ਇਹ ਇਲਜ਼ਾਮ
NEXT STORY