ਲੁਧਿਆਣਾ : ਪੰਜਾਬ 'ਚ ਹੁੰਮਸ ਭਰੀ ਗਰਮੀ ਝੱਲ ਰਹੇ ਲੋਕਾਂ ਲਈ ਚੰਗੀ ਖ਼ਬਰ ਹੈ। ਹੁਣ ਲੋਕਾਂ ਨੂੰ ਜ਼ਿਆਦਾ ਦੇਰ ਗਰਮੀ ਸਹਿਣ ਨਹੀਂ ਕਰਨੀ ਪਵੇਗੀ ਕਿਉਂਕਿ ਜਲਦੀ ਹੀ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਗਰਮੀ ਘੱਟ ਜਾਵੇਗੀ ਅਤੇ ਰਾਤਾਂ ਠੰਡੀਆਂ ਹੋਣੀਆਂ ਸ਼ੁਰੂ ਹੋ ਜਾਣਗੀਆਂ, ਉੱਥੇ ਹੀ ਦਿਨ ਦੇ ਤਾਪਮਾਨ 'ਚ ਵੀ ਕਮੀ ਆਵੇਗੀ। ਹਾਲਾਂਕਿ ਪੰਜਾਬ 'ਚ ਕਈ ਥਾਵਾਂ 'ਤੇ ਪੈ ਰਹੇ ਮੀਂਹ ਨੇ ਗਰਮੀ ਨੂੰ ਘਟਾ ਦਿੱਤਾ ਹੈ ਅਤੇ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ ਪਰ ਕਈ ਇਲਾਕਿਆਂ 'ਚ ਅਜੇ ਵੀ ਹੁੰਮਸ ਭਰੀ ਗਰਮੀ ਨੇ ਲੋਕਾਂ ਦੀ ਮੱਤ ਮਾਰੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ 'ਚ ਬੱਦਲ ਛਾਏ ਰਹਿਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ 21 ਸਤੰਬਰ ਤੋਂ ਬਾਅਦ ਮੌਸਮ ਸਾਫ ਰਹਿ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ (ਵੀਡੀਓ)
ਮੀਂਹ ਪੈਣ ਕਾਰਨ ਪੰਜਾਬ ਭਰ 'ਚ ਤਾਪਮਾਨ 'ਚ 3-4 ਡਿਗਰੀ ਤੱਕ ਦੀ ਕਮੀ ਆਈ ਹੈ। ਇਸ ਹਫ਼ਤੇ ਦੇ ਅਖ਼ੀਰ ਤੱਕ 2-3 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਬੀਤੀ ਰਾਤ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਮੀਂਹ ਪਿਆ, ਜਦੋਂ ਕਿ ਕਈ ਸਰਹੱਦੀ ਇਲਾਕਿਆਂ ਵਿਚ ਬੱਦਲ ਬਣਨ ਦੇ ਬਾਵਜੂਦ ਮੀਂਹ ਨਹੀਂ ਪਿਆ ਪਰ ਇਸ ਦੇ ਬਾਵਜੂਦ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਸਭ ਤੋਂ ਵੱਧ ਬਾਰਸ਼ ਪਟਿਆਲਾ ਵਿਚ 15 ਮਿ. ਮੀ., ਫਤਿਹਗੜ੍ਹ ਵਿਚ 12 ਮਿ. ਮੀ., ਮੋਹਾਲੀ ਵਿਚ 21 ਮਿ. ਮੀ. ਦਰਜ ਕੀਤੀ ਗਈ ਹੈ, ਜਦੋਂ ਕਿ ਸੰਗਰੂਰ ’ਚ 3.5 ਮਿ. ਮੀ., ਮੁਕਤਸਰ ਵਿਚ 5.5 ਮਿ. ਮੀ., ਸ਼ਹੀਦ ਭਗਤ ਸਿੰਘ ਨਗਰ ਅਤੇ ਜਲੰਧਰ ਵਿਚ 2 ਮਿ. ਮੀ. ਸਭ ਤੋਂ ਘੱਟ ਬਾਰਸ਼ ਦਰਜ ਕੀਤੀ ਗਈ ਹੈ। ਅੰਮ੍ਰਿਤਸਰ ਵਿਖੇ ਤਾਪਮਾਨ ’ਚ 3.9, ਬਠਿੰਡਾ ਵਿਚ 2.7 ਅਤੇ ਲੁਧਿਆਣਾ ਵਿਚ 2.5 ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸਮਰਾਲਾ 'ਚ ਹਾਈਵੇਅ 'ਤੇ ਬੇਸੁੱਧ ਪਏ ਮਿਲੇ 3 ਮੁੰਡੇ, ਇਕੱਠੀ ਹੋਈ ਲੋਕਾਂ ਦੀ ਭੀੜ, ਦੇਖੋ ਮੌਕੇ ਦੀ ਵੀਡੀਓ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਐਤਵਾਰ ਰਾਤ ਤੱਕ ਜਾਰੀ ਅੰਕੜਿਆਂ ਅਨੁਸਾਰ ਤਾਪਮਾਨ ਵਿਚ ਗਿਰਾਵਟ ਤੋਂ ਬਾਅਦ ਬਰਨਾਲਾ ਵਿਚ 24 ਡਿਗਰੀ, ਲੁਧਿਆਣਾ ਵਿਚ 25.9, ਗੁਰਦਾਸਪੁਰ ਵਿਚ 24.9, ਪਟਿਆਲਾ ਵਿਚ 24.3, ਰੋਪੜ ਵਿਚ 25.3, ਮੋਹਾਲੀ ਵਿਚ 24.3, ਬਲਾਚੌਰ ਵਿਚ 24.5, ਫ਼ਿਰੋਜ਼ਪੁਰ ਵਿਚ 25.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਅੰਕੜਿਆਂ ਅਨੁਸਾਰ ਹਫ਼ਤੇ ਦੌਰਾਨ ਜਲੰਧਰ ਵਿਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 32-33 ਅਤੇ ਘੱਟੋ-ਘੱਟ 25-26 ਡਿਗਰੀ, ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟੋ-ਘੱਟ ਤਾਪਮਾਨ 25-26 ਡਿਗਰੀ ਰਹਿਣ ਦਾ ਅੰਦਾਜ਼ਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਰਕਸ਼ਾਪ ’ਚ ਲੱਗੀ ਭਿਆਨਕ ਅੱਗ, ਰਿਪੇਅਰ ਲਈ ਆਈਆਂ 8 ਗੱਡੀਆਂ ਚੜ੍ਹੀਆਂ ਅੱਗ ਦੀ ਭੇਟ
NEXT STORY