ਹੁਸ਼ਿਆਰਪੁਰ, (ਅਮਰਿੰਦਰ)- ਜੂਨ 2017 ਨੂੰ 10 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਦੇ ਦੋਸ਼ੀ ਬਲਵੀਰ ਸਿੰਘ ਉਰਫ਼ ਕਾਟੋ ਪੁੱਤਰ ਲਛਮਣ ਸਿੰਘ ਵਾਸੀ ਚੂਹੜਵਾਲੀ ਜ਼ਿਲਾ ਜਲੰਧਰ ਨੂੰ ਦੋਸ਼ੀ ਕਰਾਰ ਦਿੰਦਿਆਂ ਜ਼ਿਲਾ ਤੇ ਐਡੀਸ਼ਨਲ ਸੈਸ਼ਨ ਜੱਜ ਪ੍ਰਿਆ ਸੂਦ ਦੀ ਅਦਾਲਤ ਨੇ 10 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਨਕਦ ਜੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ 'ਤੇ ਦੋਸ਼ੀ ਨੂੰ 1 ਸਾਲ ਦੀ ਕੈਦ ਹੋਰ ਕੱਟਣੀ ਪਵੇਗੀ।
ਕੀ ਹੈ ਮਾਮਲਾ
ਜ਼ਿਕਰਯੋਗ ਹੈ ਕਿ ਪੀੜਤ ਮਾਸੂਮ ਬੱਚੀ ਦੀ ਮਾਂ ਨੇ ਟਾਂਡਾ ਪੁਲਸ ਨੂੰ 19 ਜੂਨ 2017 ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ 10 ਜੂਨ 2017 ਨੂੰ ਉਹ ਆਪਣੇ ਘਰ 'ਚ ਦੋਵਾਂ ਲੜਕੀਆਂ ਨੂੰ ਛੱਡ ਕੇ ਬਾਹਰ ਗਈ ਸੀ। ਜਦੋਂ ਉਹ ਘਰ ਪਰਤੀ ਤਾਂ ਬੇਟੀ ਨੇ ਦੱਸਿਆ ਕਿ ਬਲਵੀਰ ਸਿੰਘ ਉਰਫ਼ ਕਾਟੋ ਨੇ ਮੇਰੇ ਕੱਪੜੇ ਪਾੜ ਕੇ ਅਸ਼ਲੀਲ ਹਰਕਤਾਂ ਕਰਦਿਆਂ ਜ਼ਬਰਦਸਤੀ ਕੀਤੀ ਹੈ। ਇਸ ਦੌਰਾਨ ਫੋਨ ਦੀ ਘੰਟੀ ਵੱਜਣ ਲੱਗੀ ਤਾਂ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਉਸ ਦੀ ਸ਼ਿਕਾਇਤ ਦੇ ਆਧਾਰ 'ਤੇ ਟਾਂਡਾ ਪੁਲਸ ਨੇ ਉਕਤ ਦੋਸ਼ੀ ਖਿਲਾਫ਼ ਧਾਰਾ 376 ਅਤੇ ਪ੍ਰੋਟੈਕਸ਼ਨ ਆਫ਼ ਚਿਲਡਰਨ ਹਰਾਸਮੈਂਟ ਅਧੀਨ ਕੇਸ ਦਰਜ ਕੀਤਾ ਸੀ।
ਸਰਕਾਰ ਦੇ ਨਾਲ ਅਧਿਕਾਰੀਆਂ ਦੇ ਵੀ ਸੁਰ ਬਦਲੇ, ਨਿਗਮ ਮੀਟਿੰਗ 'ਚ ਹੰਗਾਮਾ
NEXT STORY