ਲੁਧਿਆਣਾ (ਹਿਤੇਸ਼) : ਕੋਰੋਨਾ ਦੇ ਵੱਧਦੇ ਪ੍ਰਭਾਵ ਨੇ ਨਗਰ ਸੁਧਾਰ ਟਰੱਸਟ 'ਚ ਵੀ ਦਸਤਕ ਦੇ ਦਿੱਤੀ ਹੈ। ਟਰੱਸਟ ਦੇ ਚੇਅਰਮੈਨ ਅਤੇ ਈ. ਓ. ਤੋਂ ਇਲਾਵਾ ਇਕ ਹੋਰ ਮੁਲਾਜ਼ਮ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਈ. ਓ. ਕੁਲਜੀਤ ਕੌਰ 'ਚ ਕੋਰੋਨਾ ਦੀ ਪੁਸ਼ਟੀ ਹੋਣ ਤੋਂ ਬਾਅਦ ਸਾਰੇ ਮੁਲਾਜ਼ਮਾਂ ਦਾ ਟੈਸਟ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਕੈਪਟਨ ਦੀ ਧੀ 'ਜੈਇੰਦਰ ਕੌਰ' ਦੇ ਪਟਿਆਲਾ ਦੇ ਕਿਸੇ ਹਲਕੇ ਤੋਂ ਚੋਣ ਲੜਨ ਦੇ ਚਰਚੇ!
ਇਸ ਦੌਰਾਨ ਪਹਿਲਾਂ ਇਕ ਡਰਾਈਵਰ ਅਤੇ ਫਿਰ ਚੇਅਰਮੈਨ ਦੀ ਰਿਪੋਰਟ ਪਾਜ਼ੇਟਿਵ ਆ ਗਈ। ਇਸ ਤੋਂ ਬਾਅਦ ਇੰਪਰੂਵਮੈਂਟ ਟਰੱਸਟ ਦਫ਼ਤਰ ਨੂੰ ਸੈਨੇਟਾਈਜ਼ ਕੀਤਾ ਗਿਆ। ਬਾਅਦ 'ਚ 2 ਦਿਨਾਂ ਲਈ ਦਫ਼ਤਰ ਨੂੰ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : 'ਸੁਖਬੀਰ ਬਾਦਲ' ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਲੀ ਵਾਲੀ ਰਿਹਾਇਸ਼ 'ਤੇ ਪਰਤੇ
ਦੱਸਣਯੋਗ ਹੈ ਕਿ ਸੂਬੇ 'ਚ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ। ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 2274 ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਸੂਬੇ 'ਚ 220276 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ 'ਚੋਂ 6474 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸੂਬੇ 'ਚ ਹੁਣ ਤੱਕ 5703944 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਨੋਟ : ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਲਿਖੋ
ਜਲੰਧਰ ਵਿਖੇ ਭਾਜਪਾ ਆਗੂ ਦੇ ਮੁੰਡੇ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
NEXT STORY