ਲੁਧਿਆਣਾ (ਨਰਿੰਦਰ ਮਹਿੰਦਰੂ) : ਭਾਰਤ ਦੀ ਮੰਗ 'ਤੇ ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਖਾਲਿਸਤਾਨੀ ਸਮਰਥਕ ਗੋਪਾਲ ਚਾਵਲਾ 'ਤੇ ਵੱਡੀ ਕਾਰਵਾਈ ਕੀਤੀ ਹੈ ਅਤੇ ਗੋਪਾਲ ਚਾਵਲਾ ਨੂੰ ਪਾਕਿਸਤਾਨੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚੋਂ ਹਟਾ ਦਿੱਤਾ ਹੈ। ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਇਸ ਨੂੰ ਭਾਰਤ ਸਰਕਾਰ ਦੀ ਵੱਡੀ ਕਾਮਯਾਬੀ ਦੱਸਿਆ ਹੈ। ਇਸ ਮੌਕੇ ਸ਼ਵੇਤ ਮਲਿਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪਾਕਿਸਤਾਨ ਸਰਕਾਰ 'ਤੇ ਦਬਾਅ ਪਾਇਆ ਗਿਆ ਸੀ, ਜਿਸ ਕਰਕੇ ਉਥੋਂ ਦੀ ਸਰਕਾਰ ਨੇ ਖ਼ਾਲਿਸਤਾਨੀ ਸਮਰਥਕ ਗੋਪਾਲ ਚਾਵਲਾਂ ਨੂੰ ਪ੍ਰਬੰਧਕ ਕਮੇਟੀ 'ਚੋਂ ਲਾਂਭੇ ਕਰ ਦਿੱਤਾ ਹੈ।
ਇਸ ਮੌਕੇ ਸ਼ਵੇਤ ਮਲਿਕ ਨੇ ਐੱਸ. ਜੀ. ਪੀ. ਸੀ. ਵੱਲੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਭੇਜੇ ਗਏ ਸੱਦੇ ਨੂੰ ਉਨ੍ਹਾਂ ਦਾ ਨਿੱਜੀ ਫੈਸਲਾ ਦੱਸਿਆ। ਮਲਿਕ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਦੇ ਇਸ ਫੈਸਲੇ ਦਾ ਸਰਕਾਰ ਨਾਲ ਕੁਝ ਲੈਣਾ-ਦੇਣਾ ਨਹੀਂ ਹੈ।
ਪਹਿਲੀ ਧੁੱਪ ਨਾਲ ਹੀ ਪਾਟਿਆ ਨਵਾਂ ਬਾਰਦਾਨਾ, ਸਵਾਲਾਂ 'ਚ ਘਿਰੇ ਵਿਭਾਗ
NEXT STORY