ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)— ਪਤਨੀ ਅਤੇ ਸਹੁਰੇ ਪਰਿਵਾਰ ਵੱਲੋਂ ਤੰਗ-ਪ੍ਰੇਸ਼ਾਨ ਅਤੇ ਬੇਇੱਜ਼ਤ ਕਰਨ 'ਤੇ ਇਕ ਵਿਅਕਤੀ ਵੱਲੋਂ ਖੁਦਕੁਸ਼ੀ ਕਰ ਲੈਣ ਦੇ ਮਾਮਲੇ 'ਚ 2 ਔਰਤਾਂ ਸਣੇ 4 ਵਿਰੁੱਧ ਥਾਣਾ ਸਿਟੀ ਸੰਗਰੂਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਐੱਸ. ਆਈ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਪੁੱਤਰ ਨਾਥ ਸਿੰਘ ਵਾਸੀ ਸੁੰਦਰ ਬਸਤੀ ਸੰਗਰੂਰ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦੇ ਵੱਡੇ ਭਰਾ ਗੁਰਦੀਪ ਸਿੰਘ ਦਾ ਵਿਆਹ ਰੋਸ਼ਨੀ ਦੇਵੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਪਤਨੀ ਉਸ ਨੂੰ ਤੰਗ-ਪ੍ਰੇਸ਼ਾਨ ਕਰਨ ਲੱਗੀ। ਜਦੋਂ ਉਸ ਦਾ ਭਰਾ ਆਪਣੇ ਸਹੁਰੇ ਪਰਿਵਾਰ ਜਾਂਦਾ ਸੀ ਤਾਂ ਉਥੇ ਵੀ ਉਸ ਦੀ ਹਰ ਗੱਲ 'ਤੇ ਬੇਇੱਜ਼ਤੀ ਕੀਤੀ ਜਾਂਦੀ ਸੀ, ਜਿਸ ਤੋਂ ਤੰਗ ਆ ਕੇ ਉਸ ਦੇ ਭਰਾ ਨੇ ਘਰ ਦੇ ਕਮਰੇ 'ਚ ਲੱਗੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਲਿਆ। ਪੁਲਸ ਨੇ ਹਰਦੀਪ ਸਿੰਘ ਦੇ ਬਿਆਨਾਂ 'ਤੇ ਰੋਸ਼ਨੀ ਦੇਵੀ ਪਤਨੀ ਗੁਰਦੀਪ ਸਿੰਘ ਵਾਸੀ ਸੁੰਦਰ ਬਸਤੀ, ਬੇਅੰਤ ਕੌਰ ਪਤਨੀ ਪਾਲਾ ਸਿੰਘ, ਹਰਭਗਵਾਨ ਸਿੰਘ ਅਤੇ ਗੁਲਬਾਗ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਭੁਟਾਲ ਕਲਾਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ : ਐੱਨ. ਆਰ. ਆਈ. ਪੰਜਾਬੀ ਕੋਲੋਂ 10 ਕਰੋੜ ਦੀ ਹੈਰੋਇਨ ਬਰਾਮਦ
NEXT STORY