ਚੰਡੀਗੜ੍ਹ (ਰਮਨਜੀਤ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਕਾਂਗਰਸ 'ਚ ਚੱਲ ਰਹੇ ਅੰਦਰੂਨੀ ਯੁੱਧ ਨੇ ਇੱਕ ਗੱਲ ਸਪੱਸ਼ਟ ਕਰ ਦਿੱਤੀ ਹੈ ਕਿ ਸੱਤਾਧਾਰੀ ਕਾਂਗਰਸ ਨੂੰ ਪੰਜਾਬ ਅਤੇ ਲੋਕ ਮੁੱਦਿਆਂ ਦੀ ਨਹੀਂ, ਸਿਰਫ਼ ਆਪਣੀ ਕੁਰਸੀ (ਸੱਤਾ-ਸ਼ਕਤੀ) ਦੀ ਫ਼ਿਕਰ ਹੈ। ਸੱਤਾ ’ਚ ਹੋਣ ਦੇ ਬਾਵਜੂਦ ਇਹ ਕਾਂਗਰਸੀ ਸਾਢੇ 4 ਸਾਲ ਕਦੇ ਵੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਮੁੱਦਿਆਂ ਲਈ ਨਹੀਂ ਲੜੇ, ਕੇਵਲ ਕੁਰਸੀ ਖੋਹਣ ਜਾਂ ਬਚਾਉਣ ਲਈ ਆਪਸ ’ਚ ਲੜਦੇ ਰਹੇ ਹਨ। ਜਿਸ ਤਰ੍ਹਾਂ ਦੇ ਲਾਲਚੀ ਹਾਲਾਤ ਬਣੇ ਹੋਏ ਹਨ, ਲੱਗ ਨਹੀਂ ਰਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਨਾਲ ਕਾਂਗਰਸ ਦਾ ਕਾਟੋ-ਕਲੇਸ਼ ਸ਼ਾਂਤ ਹੋ ਜਾਵੇਗਾ।
ਇਹ ਵੀ ਪੜ੍ਹੋ : ਕੈਪਟਨ ਵੱਲੋਂ ਵਿਧਾਇਕਾਂ ਨੂੰ ਲੰਚ ਦੇ ਸੱਦੇ ਬਾਰੇ ਮੁੱਖ ਮੰਤਰੀ ਦਫ਼ਤਰ ਨੇ ਜਾਰੀ ਕੀਤਾ ਅਹਿਮ ਬਿਆਨ
ਚੱਢਾ ਸੋਮਵਾਰ ਇੱਥੇ ਨੇਤਾ ਵਿਰੋਧੀ ਪੱਖ ਹਰਪਾਲ ਸਿੰਘ ਚੀਮਾ ਦੀ ਸਰਕਾਰੀ ਰਿਹਾਇਸ਼ ’ਤੇ ਮੀਡੀਆ ਦੇ ਰੂ-ਬ-ਰੂ ਹੋਏ। ਚੱਢਾ ਨੇ ਕਿਹਾ, ‘ਉਂਝ ਤਾਂ ਇਹ ਕਾਂਗਰਸ ਦਾ ਅੰਦਰੂਨੀ ਮਸਲਾ ਹੈ, ਪਰ ਸੱਤਾਧਾਰੀ ਪੱਖ ਹੋਣ ਕਾਰਣ ਕਾਂਗਰਸ ਦੀ ਖਾਨਾਜੰਗੀ ਨੇ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਹੈ। ਆਪਸੀ ਲੜਾਈ ਕਾਰਨ ਪੰਜਾਬ ਇਨ੍ਹਾਂ ਦੇ ਏਜੰਡੇ ’ਤੇ ਨਹੀਂ ਰਿਹਾ। ਸਾਢੇ 4 ਸਾਲ ਦੀ ਬਰਬਾਦੀ ਉਪਰੰਤ ਹੁਣ ਉਮੀਦ ਕਰਦੇ ਹਾਂ ਕਿ ਸੱਤਾਧਾਰੀ ਕਾਂਗਰਸ ਬਾਕੀ ਬਚੇ ਕੁਝ ਮਹੀਨਿਆਂ ਦਾ ਲੋਕਾਂ ਅਤੇ ਪ੍ਰਦੇਸ਼ ਦੀ ਭਲਾਈ ਲਈ ਸਦਉਪਯੋਗ ਕਰੇਗੀ।
ਇਹ ਵੀ ਪੜ੍ਹੋ : ਪੰਜਾਬ ’ਚ ਚੱਲ ਰਹੇ ਕਾਟੋ-ਕਲੇਸ਼ ਦਰਮਿਆਨ ਕਾਂਗਰਸ ਨੂੰ ਕਪੂਰਥਲਾ ਵਿਚ ਲੱਗਾ ਵੱਡਾ ਝਟਕਾ
ਚੱਢਾ ਨੇ ਨਵਜੋਤ ਸਿੰਘ ਸਿੱਧੂ ਨੂੰ ਸ਼ੁਭਕਾਮਨਾਵਾਂ ਦਿੰਦੇ ਕਿਹਾ ਕਿ ਵੇਖਦੇ ਹਨ ਪੰਜਾਬ ਕਾਂਗਰਸ ਪ੍ਰਧਾਨ ਦੀ ਕੁਰਸੀ ’ਤੇ ਬੈਠ ਕੇ ਸਿੱਧੂ ਪੰਜਾਬ ਦੇ ਸਾਰੇ ਭਖਵੇਂ ਮੁੱਦਿਆਂ ਕਿਵੇਂ ਨਿਪਟਦੇ ਹਨ ?
ਦਿੱਲੀ ਜੰਮੂ ਕੱਟੜਾ ਐਕਸਪ੍ਰੈੱਸ ਵੇਅ ਮਾਮਲਾ : ਮੀਟਿੰਗ ’ਚ ਫੈਸਲਾ ਨਾ ਹੋਣ ’ਤੇ ਰਾਤ ਨੂੰ ਹੀ ਮੁੱਖ ਮਾਰਗ ’ਤੇ ਡਟੇ ਕਿਸਾਨ
NEXT STORY