ਹੁਸ਼ਿਆਰਪੁਰ,(ਘੁੰਮਣ)- ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਸਿਹਤ ਵਿਭਾਗ ਨੂੰ ਅੱਜ ਸ਼ਾਮ ਹਾਸਲ ਹੋਈ 1285 ਸੈਂਪਲਾਂ ਦੀ ਰਿਪੋਰਟ ਵਿਚ ਜ਼ਿਲੇ ’ਚ 45 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜਿਸ ਨਾਲ ਜ਼ਿਲ੍ਹੇ ’ਚ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 899 ਹੋ ਗਈ ਹੈ। ਇਨ੍ਹਾਂ ਵਿਚੋਂ 12 ਕੇਸ ਹੁਸ਼ਿਆਰਪੁਰ ਦੇ ਸ਼ਹਿਰੀ ਖੇਤਰ ਦਸਮੇਸ਼ ਨਗਰ, ਊਨਾ ਰੋਡ, ਪੁਰਹੀਰਾਂ, ਦਾਣਾ ਮੰਡੀ, ਸ਼ਿਵਾਲਿਕ ਐਵਨਿਊ, ਲਾਜਵੰਤੀ ਨਗਰ ਅਤੇ ਗੌਤਮ ਨਗਰ ਨਾਲ ਸਬੰਧਤ ਹਨ। ਗਡ਼੍ਹਸ਼ੰਕਰ ਦੇ ਵਾਰਡ 9 ਅਤੇ 10 ਵਿਚ 11 ਕੇਸ, ਪਾਲਦੀ ਬਲਾਕ ਵਿਚ 5 ਅਤੇ ਬਾਕੀ ਕੇਸ ਟਾਂਡਾ, ਪੌਸੀ, ਮੰਡ ਮੰਡੇਰ ਅਤੇ ਚੱਕੋਵਾਲ ਸਿਹਤ ਬਲਾਕਾਂ ਨਾਲ ਸਬੰਧਤ ਹਨ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਉਪਰੋਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 1179 ਸ਼ੱਕੀ ਮਰੀਜ਼ਾਂ ਦੇ ਨਵੇਂ ਸੈਂਪਲ ਲਏ ਗਏ ਹਨ। ਜ਼ਿਲ੍ਹੇ ਵਿਚ ਹੁਣ ਤੱਕ ਲਏ ਗਏ 43,422 ਸੈਂਪਲਾਂ ਵਿਚੋਂ 39,406 ਦੀ ਰਿਪੋਰਟ ਨੈਗੇਟਿਵ ਆਈ ਹੈ। ਜਦਕਿ 3141 ਸੈਂਪਲਾਂ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਜ਼ਿਲੇ ਵਿਚ 701 ਮਰੀਜ਼ ਰਿਕਵਰ ਕਰ ਚੁੱਕੇ ਹਨ ਅਤੇ ਐਕਟਿਵ ਕੇਸਾਂ ਦੀ ਗਿਣਤੀ 173 ਹੈ। ਜ਼ਿਲੇ ਵਿਚ ਹੁਣ ਤੱਕ 61 ਸੈਂਪਲ ਇਨਵੈਲਿਡ ਪਾਏ ਗਏ ਹਨ।
ਸਿਹਤ ਐਡਵਾਈਜ਼ਰੀ ਦਿੰਦਿਆਂ ਸਿਵਲ ਸਰਜਨ ਨੇ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ 10 ਸਾਲ ਦੇ ਬੱਚਿਆਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦਿੱਤਾ ਜਾਵੇ। ਘਰਾਂ ਤੋਂ ਨਿਕਲਦੇ ਸਮੇਂ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ ਅਤੇ ਸਮਾਜਿਕ ਦੂਰੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਵੋ ਤਾਂ ਕਿ ਕੋਰੋਨਾ ਵਾਇਰਸ ਦੀ ਅੱਗੇ ਵਧਦੀ ਚੇਨ ਨੂੰ ਤੋਡ਼ਿਆ ਜਾ ਸਕੇ।
SYL ਮੁੱਦੇ ਨੂੰ ਲੈ ਕੇ ਕੈਪਟਨ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ, ਪੜ੍ਹੋ ਪੰਜਾਬ ਨਾਲ ਸਬੰਧਿਤ ਖਾਸ ਖਬਰਾਂ
NEXT STORY