ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਥਾਣਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਕੁਕੜਾਂ ਵਾਲਾ ਵਿਖੇ ਇੱਕ ਵਿਆਹੁਤਾ ਔਰਤ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਵਿਆਹ ਨੂੰ 12 ਸਾਲ ਹੋ ਚੱਲੇ ਹਨ ਤੇ ਉਸਦੇ ਦੋ ਬੱਚੇ ਵੀ ਹਨ। ਉਸਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਆਏ ਦਿਨ ਕਾਫੀ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਤੇ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਸੀ। ਉਥੇ ਹੀ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਸਾਡੀ ਕੁੜੀ ਨੂੰ ਉਸਦੇ ਸਹੁਰੇ ਪਰਿਵਾਰ ਨੇ ਕਤਲ ਕੀਤਾ ਹੈ। ਅਸੀਂ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਉਂਦੇ ਹਾਂ ਫਿਲਹਾਲ ਪੁਲਸ ਵੱਲੋਂ ਮ੍ਰਿਤਕਾ ਮਨਪ੍ਰੀਤ ਕੌਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਮਨਪ੍ਰੀਤ ਕੌਰ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਕਾਫੀ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਆਏ ਦਿਨ ਦਾਜ ਦੀ ਡਿਮਾਂਡ ਕਰਦੇ ਰਹਿੰਦੇ ਸਨ, ਜਿਸ ਦੇ ਚਲਦੇ ਉਸਦੇ ਸਹੁਰੇ ਵੱਲੋਂ ਤੇ ਉਸਦੇ ਪਤੀ ਵੱਲੋਂ ਵੀ ਸਾਡੀ ਕੁੜੀ ਨੂੰ ਕੁੱਟਿਆ ਜਾਂਦਾ ਸੀ। ਉਹਨਾਂ ਕਿਹਾ ਕਿ ਸਾਡੀ ਕੁੜੀ ਕਦੇ ਵੀ ਖੁਦਕੁਸ਼ੀ ਨਹੀਂ ਕਰ ਸਕਦੀ ਸੀ, ਉਸਦਾ ਕਤਲ ਕੀਤਾ ਗਿਆ ਹੈ, ਅਸੀਂ ਪੁਲਸ ਪ੍ਰਸ਼ਾਸ਼ਨ ਕੋਲੋ ਇਨਸਾਫ ਦੀ ਮੰਗ ਕਰਦੇ ਹਾਂ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਪੁਆਏ ਵੈਣ, ਇੱਟਾਂ ਵਾਲੀ ਟਰਾਲੀ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਦੋਵਾਂ ਦੀ ਮੌਤ
ਇਸ ਮੌਕੇ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਮਨਪ੍ਰੀਤ ਕੌਰ ਨਾਮ ਦੀ ਮਹਿਲਾ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ । ਪਰਿਵਾਰ ਦਾ ਕਹਿਣਾ ਹੈ ਕਿ ਉਸਦੇ ਸਹੁਰੇ ਪਰਿਵਾਰ ਵੱਲੋਂ ਉਸ ਦਾ ਕਤਲ ਕੀਤਾ ਗਿਆ ਹੈ ਫਿਲਹਾਲ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਬੰਦ ਦੀ ਕਾਲ ਦੌਰਾਨ ਦੇਖੋ ਜਲੰਧਰ ਦੇ ਹਾਲਾਤ, ਬਾਜ਼ਾਰ ਬੰਦ, ਪੂਰੀ ਤਰ੍ਹਾਂ ਪੱਸਰਿਆ ਸੰਨਾਟਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਬਾਲਗ ਮੁੰਡੇ ਵੱਲੋਂ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ
NEXT STORY