ਮਾਨਸਾ : ਮਾਨਸਾ ਦੇ ਕਸਬਾ ਭੀਖੀ 'ਚ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ 2 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦਾ ਆਪਸ 'ਚ ਸਹੁਰੇ-ਜਵਾਈ ਵਾਲਾ ਰਿਸ਼ਤਾ ਸੀ। ਜਾਣਕਾਰੀ ਮੁਤਾਬਕ ਦੋਹਾਂ ਮ੍ਰਿਤਕਾਂ ਦੀ ਪਛਾਣ ਸੁਖਦੇਵ ਖ਼ਾਨ (58) ਅਤੇ ਫ਼ਰਮਾਨ ਖ਼ਾਨ (35) ਵਾਸੀ ਭੀਖੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਅੱਜ ਪੰਜਾਬੀਆਂ ਲਈ ਆ ਸਕਦੈ ਵੱਡਾ ਫ਼ੈਸਲਾ! ਹੋਣ ਜਾ ਰਹੀ ਕੈਬਨਿਟ ਦੀ ਅਹਿਮ ਮੀਟਿੰਗ
ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਆਪਸ 'ਚ ਸਹੁਰਾ-ਜਵਾਈ ਲੱਗਦੇ ਸਨ। ਦੋਵੇਂ ਮੋਟਰਸਾਈਕਲ 'ਤੇ ਕੰਮ ਤੋਂ ਆਪਣੇ ਘਰ ਨੂੰ ਪਰਤ ਰਹੇ ਸਨ ਕਿ ਅਚਾਨਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਹਾਂ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : PSEB ਨੇ ਪ੍ਰੀਖਿਆਵਾਂ ਨੂੰ ਲੈ ਕੇ ਕੀਤੀ ਬੇਹੱਦ ਸਖ਼ਤੀ, ਨਾ ਮੰਨਣ ਵਾਲਿਆਂ ਦਾ ਰੁਕ ਜਾਵੇਗਾ...
ਫਿਲਹਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਵਲੋਂ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਹਾਦਸੇ ਕਰਾਨ ਮ੍ਰਿਤਕਾਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ ! ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਉਡਣਗੇ ਹੋਸ਼
NEXT STORY