ਮੋਗਾ (ਕਸ਼ਿਸ਼) - ਮੋਗਾ ਦੇ ਪਿੰਡ ਚੋਟੀਆਂ ਕਲਾਂ 'ਚ 32 ਸਾਲਾ ਸਰਬਜੀਤ ਕੌਰ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਰਬਜੀਤ ਕੌਰ ਜੀਰਾ ਦੇ ਪਿੰਡ ਚੀਤਾ ਦੀ ਵਸਨੀਕ ਹੈ ਅਤੇ ਉਸ ਦਾ ਵਿਆਹ 10-12 ਸਾਲ ਪਹਿਲਾਂ ਮੋਗਾ ਜ਼ਿਲ੍ਹੇ ਦੇ ਪਿੰਡ ਚੋਟੀਆਂ ਵਿੱਚ ਮੰਗਲ ਸਿੰਘ ਨਾਲ ਹੋਇਆ ਸੀ। ਸਰਬਜੀਤ ਕੌਰ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਫਿਲਹਾਲ ਪੁਲਸ ਨੇ ਧਾਰਾ 194 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਉੱਥੇ ਹੀ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਬੇਟੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਲੜਕੀ ਦੇ ਗਲੇ 'ਤੇ ਵੀ ਨਿਸ਼ਾਨ ਪਾਏ ਗਏ ਹਨ। ਲੜਕੀ ਇਕ ਸਾਲ ਤੋਂ ਆਪਣੇ ਪੇਕੇ ਘਰ ਰਹਿਣ ਤੋਂ ਬਾਅਦ ਕੁਝ ਦਿਨ ਪਹਿਲਾਂ ਆਪਣੇ ਸਹੁਰੇ ਘਰ ਚਲੀ ਗਈ ਸੀ। ਮ੍ਰਿਤਕਾ ਦੀ ਭੈਣ ਵੀਰਪਾਲ ਕੌਰ ਅਤੇ ਕਮਲ ਜੀਤ ਕੌਰ ਨੇ ਦੱਸਿਆ ਕਿ ਸਰਬਜੀਤ ਕੌਰ ਦਾ ਪਤੀ ਮੰਗਲ ਸਿੰਘ ਉਸ ਨੂੰ ਬਹੁਤ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਉਸ ਦੇ ਸਹੁਰੇ ਉਸ ਦੇ ਚਰਿੱਤਰ 'ਤੇ ਸ਼ੱਕ ਕਰਦੇ ਸਨ। ਉਨ੍ਹਾਂ ਕਿਹਾ ਕਿ ਸਾਨੂੰ ਇਨਸਾਫ਼ ਮਿਲਣਾ ਚਾਹੀਦਾ ਹੈ, ਸਾਡੀ ਭੈਣ ਦਾ ਕਤਲ ਹੋ ਗਿਆ ਹੈ।
ਦੂਜੇ ਪਾਸੇ ਡੀ.ਐਸ.ਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਹੁਣ ਸ਼ਿਕਾਇਤ 'ਤੇ 194 ਦੀ ਕਾਰਵਾਈ ਕਰਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਸਰਕਾਰ ਕਰਨ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋ ਗਏ ਸਖ਼ਤ ਨਿਰਦੇਸ਼
NEXT STORY