ਲੁਧਿਆਣਾ (ਬੇਰੀ) : ਘੁਮਾਰਮੰਡੀ ਵਿਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇਕ ਵਿਆਹੁਤਾ ਵੱਲੋਂ ਘਰ ’ਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦਾ ਨਾਂ ਪੂਜਾ ਹੈ। ਉਸ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਸਹੁਰਾ ਪਰਿਵਾਰ ਦਾਜ ਲਈ ਪ੍ਰੇਸ਼ਾਨ ਕਰਦਾ ਸੀ। ਇਸ ਲਈ ਉਨ੍ਹਾਂ ਦੀ ਧੀ ਨੇ ਖੁਦਕੁਸ਼ੀ ਕੀਤੀ ਹੈ। ਉਥੇ ਮੌਕੇ ’ਤੇ ਥਾਣਾ ਡਵੀਜ਼ਨ ਨੰ. 8 ਦੀ ਪੁਲਸ ਪੁੱਜੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ : ਬਠਿੰਡਾ ਜੇਲ ’ਚ ਜ਼ਬਰਦਸਤ ਗੈਂਗਵਾਰ, ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਗੈਂਗਸਟਰਾਂ ’ਤੇ ਹਮਲਾ
ਮ੍ਰਿਤਕ ਪੂਜਾ ਦੇ ਪਿਤਾ ਪੰਕਜ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਲਗਭਗ ਇਕ ਸਾਲ ਪਹਿਲਾਂ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੀ ਬੇਟੀ ਨੂੰ ਸਹੁਰਾ ਪਰਿਵਾਰ ਪ੍ਰੇਸ਼ਾਨ ਕਰਨ ਲੱਗਾ ਅਤੇ ਦਾਜ ਦੀ ਮੰਗ ਕਰ ਰਹੇ ਸੀ। ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਬੇਟੀ ਪੇਕੇ ਆ ਗਈ ਸੀ ਪਰ ਰਿਸ਼ਤੇਦਾਰਾਂ ਦੇ ਕਹਿਣ ’ਤੇ ਸਮਝੌਤਾ ਹੋ ਗਿਆ ਅਤੇ ਸਹੁਰਾ ਪਰਿਵਾਰ ਪੂਜਾ ਨੂੰ ਲੈ ਕੇ ਚਲਾ ਗਿਆ। ਕੁਝ ਦਿਨ ਸ਼ਾਂਤ ਰਹਿਣ ਤੋਂ ਬਾਅਦ ਪੂਜਾ ਦੇ ਸਹੁਰਿਆਂ ਨੇ ਫਿਰ ਤੋਂ ਤੰਗ ਕਰਨਾ ਸ਼ੁਰੂ ਕਰ ਦਿੱਤਾ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਉਨ੍ਹਾਂ ਦੀ ਬੇਟੀ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਡੀ. ਜੀ. ਪੀ. ਦਾ ਵੱਡਾ ਫ਼ੈਸਲਾ, ਸੂਬੇ ਭਰ ਦੇ ਥਾਣਿਆਂ ਨੂੰ ਜਾਰੀ ਕੀਤੇ ਨਵੇਂ ਹੁਕਮ
ਸ਼ਨੀਵਾਰ ਦੀ ਦੁਪਹਿਰ ਨੂੰ ਪੂਜਾ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦਿੱਤੀ ਗਈ ਕਿ ਉਨ੍ਹਾਂ ਦੀ ਬੇਟੀ ਦੀ ਮੌਤ ਹੋ ਚੁੱਕੀ ਹੈ। ਜਦੋਂ ਉਹ ਘਟਨਾ ਸਥਾਨ ’ਤੇ ਪੁੱਜੇ ਤਾਂ ਪਤਾ ਲੱਗਾ ਕਿ ਉਨ੍ਹਾਂ ਦੀ ਬੇਟੀ ਨੇ ਖੁਦਕੁਸ਼ੀ ਕੀਤੀ ਹੈ। ਇਸ ਮਾਮਲੇ ਵਿਚ ਚੌਕੀ ਘੁਮਾਰਮੰਡੀ ਦੀ ਇੰਚਾਰਜ ਸਬ-ਇੰਸਪੈਕਟਰ ਮਨਿੰਦਰ ਕੌਰ ਨੇ ਦੱਸਿਆ ਕਿ ਪਰਿਵਾਰ ਵਾਲਿਆਂ ਵੱਲੋਂ ਦੋਸ਼ ਲਾਏ ਗਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਇਸ ਹਾਲਤ ’ਚ ਹਸਪਤਾਲ ਪਹੁੰਚੇ ਮਹਿਲਾ ਕਾਂਸਟੇਬਲ ਤੇ ਉਸ ਦੇ ਸਾਥੀ ਨੂੰ ਦੇਖ ਡਾਕਟਰਾਂ ਦੇ ਉੱਡੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਹਥਿਆਰਾਂ ਤੇ ਨਸ਼ਾ ਸਪਲਾਈ ਗਿਰੋਹ ਦਾ ਸਿਰਗਣਾ ਇਨੋਵਾ ਕਾਰ, ਰਾਈਫਲ, ਕਾਰਤੂਸ, ਡਰੱਗ ਮਨੀ ਸਣੇ ਗ੍ਰਿਫ਼ਤਾਰ
NEXT STORY